ਪੰਜਾਬਪਟਿਆਲਾ

ਕੇਂਦਰ ਸਰਕਾਰ ਚਾਰ ਦਸੰਬਰ ਵਾਲੀ ਬੈਠਕ ’ਚ ਖੇਤੀ ਕਾਨੂੰਨਾਂ ਨੂੰ ਰੱਦ ਕਰੇ : ਸੁਰਜੀਤ ਸਿੰਘ ਰੱਖੜਾ

ਸਿੰਘੂ ਬਾਰਡਰ ’ਤੇ ਸੰਗਤਾਂ ਨੂੰ ਦਿੱਲੀ ਭੇਜਣ ਲਈ ਰੱਖੜਾ ਪਰਿਵਾਰ ਵੱਲੋਂ ਮੁਫ਼ਤ ਬੱਸ ਸੇਵਾ ਦੀ ਸ਼ੁਰੂਆਤ
ਪਟਿਆਲਾ 2 ਜਨਵਰੀ (ਮਧੂਸਾਰ ਬਿਊਰੋ) ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਧਰਨੇ ਲਗਾਕੇ ਬੈਠੀਆਂ ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਕਿਸਾਨ ਸੰਘਰਸ਼ ਨੂੰ ਵਧੇਰੇ ਮਜ਼ਬੂਤ ਕਰਨ ਲਈ ਅੱਜ ਜਿਥੇ ਵੱਖ-ਵੱਖ ਵਰਗਾਂ ਲਈ ਸਹਿਯੋਗ ਕੀਤਾ ਜਾ ਰਿਹਾ ਹੈ, ਉਥੇ ਹੀ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਵੱਲੋਂ ਕਿਸਾਨ ਸੰਘਰਸ਼ ਨੂੰ ਸ਼ਕਤੀ ਪ੍ਰਦਾਨ ਕਰਨ ਲਈ ਰੱਖੜਾ ਪਰਿਵਾਰ ਨੇ ਜ਼ਿਲ੍ਹਾ ਪਟਿਆਲਾ ’ਚੋਂ ਮੁਫ਼ਤ ਬੱਸਾਂ ਰਾਹੀਂ ਸੰਗਤਾਂ ਨੂੰ ਦਿੱਲੀ ਧਰਨੇ ’ਚ ਭੇਜਣ ਦਾ ਫੈਸਲਾ ਕੀਤਾ ਗਿਆ।

ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਸਿੰਘੂ ਬਾਰਡਰ ’ਤੇ ਕਿਸਾਨ ਧਰਨੇ ਲਈ ਸੰਗਤਾਂ ਨੂੰ ਭੇਜਣ ਲਈ ਮੁਫ਼ਤ ਬੱਸ ਸੇਵਾ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਧਰਨੇ ਦੀ ਸਫਲਤਾ ਅਤੇ ਮਜ਼ਬੂਤੀ ਲਈ ਵੱਡਾ ਉਦਮ ਕਰਨਾ ਸਮੇਂ ਦੀ ਵੱਡੀ ਲੋੜ ਹੈ। ਸ. ਰੱਖੜਾ ਨੇ ਅਪੀਲ ਕੀਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚਾਰ ਦਸੰਬਰ ਦੀ ਬੈਠਕ ’ਚ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਅੱਜ ਗੁਰਦੁਆਰਾ ਸਿੰਘ ਸਭਾ ਭਾਦਸੋਂ ਅਤੇ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਵੱਲੋਂ ਸੰਗਤਾਂ ਨੂੰ ਮੁਫ਼ਤ ਬੱਸ ਸੇਵਾ ਰਾਹੀਂ ਦਿੱਲੀ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਫ਼ਤ ਬੱਸ ਦੀ ਸੇਵਾ ਰੱਖੜਾ ਪਰਿਵਾਰ ਖੁਦ ਕਰੇਗਾ ਅਤੇ ਕਿਸਾਨਾਂ ਭਰਾਵਾਂ ਲਈ ਸੰਗਤਾਂ ਲਈ ਰਿਹਾਇਸ਼ੀ ਪ੍ਰਬੰਧ ਵੀ ਕੀਤੇ ਗਏ ਹਨ। ਸ. ਰੱਖੜਾ ਨੇ ਦੱਸਿਆ ਕਿ ਪਰਿਵਾਰ ਵੱਲੋਂ ਮੋਰਚੇ ’ਤੇ ਬੈਠੇ ਕਿਸਾਨਾਂ ਅਤੇ ਸੰਗਤਾਂ ਦੇ ਠਹਿਰਾਅ ਅਤੇ ਰਿਹਾਇਸ਼ੀ ਪ੍ਰਬੰਧ ਲਈ 2000 ਹਜ਼ਾਰ ਦੇ ਕਰੀਬ ਵਿਅਕਤੀਆਂ ਲਈ ਵਾਟਰ ਪਰੂਫ ਟੈਂਟ ਸਿਟੀ ਦੀ ਵਿਵਸਥਾ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਕਿਸਾਨ ਸੰਘਰਸ਼ ਕਰਨ ਵਾਲਿਆਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ। ਸ. ਰੱਖੜਾ ਨੇ ਕਿਹਾ ਕਿ ਅੰਤਿ੍ਰੰਗ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਦੀ ਪ੍ਰੇਰਨਾ ਸਦਕਾ ਅੱਜ ਸੰਗਤਾਂ ਦੇ ਪਹਿਲੇ ਜਥੇ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ ਹੈੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਲੋਕਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ, ਮਾਸਟਰ ਮਨੋਹਰ ਸਿੰਘ, ਪਾਲਾ ਸਿੰਘ, ਦਰਸ਼ਨ ਸਿੰਘ, ਪਿ੍ਰੰਸੀਪਲ ਰਾਮ ਸਰੂਪ, ਕੁਲਦੀਪ ਸਿੰਘ, ਗੁਰਬਚਨ ਸਿੰਘ, ਠੇਕੇਦਾਰ ਗੁਰਚਰਨ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਅਮਰਪਾਲ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *