ਸ਼ੋ੍ਰਮਣੀ ਕਮੇਟੀ ਨੇ ਜ਼ਮੀਨ ਬਚਾਉਣ ਲਈ ਧਰਨਾਕਾਰੀ ਕਿਸਾਨਾਂ ਤੱਕ ਪਹੁੰਚਾਇਆ ਲੰਗਰ
ਸ਼ੋ੍ਰਮਣੀ ਕਮੇਟੀ ਕਰ ਰਹੀ ਆਪਣੇ ਫਰਜ਼ਾਂ ਦੀ ਪਹਿਰੇਦਾਰੀ : ਮੈਨੇਜਰ ਕਰਨੈਲ ਸਿੰਘ ਨਾਭਾ
ਪਟਿਆਲਾ, 15 ਜਨਵਰੀ (ਰਮਨਦੀਪ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਆਦੇਸ਼ਾਂ ’ਤੇ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵੱਲੋਂ ਪੁੱਡਾ ਗਰਾਊਂਡ ਵਿਖੇ ਸੰਘਰਸ਼ ਕਰ ਰਹੇ ਕਿਸਾਨ ਭਰਾਵਾਂ ਲਈ ਲੰਗਰ ਚਲਾਇਆ ਗਿਆ।
ਦਿੱਲੀ ਐਕਸਪ੍ਰੈਸ ਵੇਅ ਅਧੀਨ ਆਉਂਦੀ ਜ਼ਮੀਨ ਨੂੰ ਬਚਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਆਰੰਭੇ ਸੰਘਰਸ਼ ਦੇ ਚੱਲਦਿਆਂ ਅੱਜ ਪੁੱਡਾ ਗਰਾਊਂਡ ਵਿਖੇ ਧਰਨੇ ’ਚ ਸ਼ਾਮਲ ਹੋਏ ਵੱਡੀ ਗਿਣਤੀ ’ਚ ਪੁੱਜੇ ਕਿਸਾਨਾਂ ਲਈ ਸ਼ੋ੍ਰਮਣੀ ਕਮੇਟੀ ਵੱਲੋਂ ਕਿਸਾਨਾਂ ਲਈ ਲੰਗਰ ਚਲਾਇਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਦੱਸਿਆ ਕਿ ਕਿਸਾਨੀ ਸੰਘਰਸ਼ ਦੇ ਚੱਲਦਿਆਂ ਸ਼ੋ੍ਰਮਣੀ ਕਮੇਟੀ ਵੱਲੋਂ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਕਿਸਾਨ ਭਰਾਵਾਂ ਨੂੰ ਲੰਗਰ ਛਕਾਏ ਜਾਣ ਦੀ ਸੇਵਾ ਨਿਭਾਈ ਗਈ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਸੰਘਰਸ਼ ਕਰ ਰਹੇ ਕਿਸਾਨ ਭਰਾਵਾਂ ਲਈ ਸ਼ੋ੍ਰਮਣੀ ਕਮੇਟੀ ਵੱਲੋਂ ਨਿਰਵਿਘਨ ਲੰਗਰ ਚਲਾਏ ਜਾਣ ਦੀ ਸੇਵਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅਤੇ ਕਿਸਾਨੀ ਨੂੰ ਬਚਾਉਣ ਲਈ ਸ਼ੋ੍ਰਮਣੀ ਕਮੇਟੀ ਆਪਣੇ ਸਿਧਾਂਤਕ ਫਰਜ਼ਾਂ ਦੀ ਪਹਿਰੇਦਾਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਦੀ ਪ੍ਰੇਰਨਾ ਸਦਕਾ ਸ਼ੋ੍ਰਮਣੀ ਕਮੇਟੀ ਵੱਲੋਂ ਮਦਨਪੁਰ ਝਲਹੇੜੀ ਵਿਖੇ ਵੀ ਨਿਰੰਤਰ ਲੰਗਰ ਸੇਵਾ ਤੋਂ ਇਲਾਵਾ ਆਪਣੀ ਹੱਕੀ ਮੰਗਾਂ ਲਈ ਪੁੱਡਾ ਗਰਾਊਂਡ ਵਿਖੇ ਧਰਨੇ ’ਤੇ ਬੈਠੇ ਕਿਸਾਨਾਂ ਤੱਕ ਲੰਗਰ ਪਹੁੰਚਾਇਆ ਗਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਜੋਗਾ ਸਿੰਘ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਅਮਰਪਾਲ ਸਿੰਘ, ਪ੍ਰਚਾਰਕ ਬਲਦੇਵ ਸਿੰਘ, ਕਰਤਾਰ ਸਿੰਘ, ਗੁਰਦੀਪ ਸਿੰਘ, ਗੁਰਵਿੰਦਰ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਅਤੇ ਮੁਲਾਜ਼ਮ ਹਾਜ਼ਰ ਸਨ।

