ਪੰਜਾਬਪਟਿਆਲਾ

ਨਰਿੰਦਰਪਾਲ ਵਰਮਾ ‘ਲਾਲੀ’ ਪਨਸਪ ਦੇ ਸੀਨੀਅਰ ਵਾਈਸ ਚੇਅਰਮੈਨ ਨਿਯੁਕਤ

ਪਟਿਆਲਾ, 22 ਜਨਵਰੀ (ਮਧੂਸਾਰ ਬਿਊਰੋ) : ਪਟਿਆਲਾ ਦੇ ਕਾਂਗਰਸੀ ਨੇਤਾ ਸ੍ਰੀ ਨਰਿੰਦਰ ਪਾਲ ਵਰਮਾ (ਲਾਲੀ) ਨੂੰ ਪੰਜਾਬ ਸਰਕਾਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਪਨਸਪ ਦਾ ਸੀਨੀਅਰ ਵਾਈਸ ਚੇਅਰਮੈਨ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਨਰਿੰਦਰਪਾਲ ਵਰਮਾ ਕੈਮਿਸਟ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵੀ ਰਹੇ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੈਕਟਰੀ ਤੋਂ ਇਲਾਵਾ ਉਹ ਜ਼ਿਲ੍ਹਾ ਵਾਇਸ ਪ੍ਰਧਾਨ ਅਤੇ ਜਨਰਲ ਸੈਕਟਰੀ ਵੀ ਰਹੇ।

ਯੂਥ ਕਾਂਗਰਸ ਪੰਜਾਬ ਵਿੱਚ ਉਨ੍ਹਾਂ ਨੇ ਲੰਮਾ ਸਮਾਂ ਆਪਣੀਆਂ ਸੇਵਾਵਾਂ ਦਿੱਤੀਆਂ ਅਤੇ ਵਪਾਰ ਮੰਡਲ ਦੇ ਪ੍ਰਧਾਨ ਰਹੇ। ਪਾਰਟੀ ਪ੍ਰਤੀ ਚੰਗੀਆਂ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪਨਸਪ ਦਾ ਸੀਨੀਅਰ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਨਰਿੰਦਰ ਪਾਲ ਵਰਮਾ ਲਾਲੀ ਨੇ ਕਿਹਾ ਕਿ ਜੋ ਜ਼ਿੰਮੇਵਾਰੀ ਮੈਨੂੰ ਦਿੱਤੀ ਗਈ ਹੈ ਉਸ ਅਹੁਦੇ ਪ੍ਰਤੀ ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾਵਾਂ ਦੇਣਗੇ। ਨਰਿੰਦਰਪਾਲ ਵਰਮਾ ਨੇ ਮਹਾਰਾਣੀ ਪ੍ਰਨੀਤ ਕੌਰ ਅਤੇ ਸ੍ਰ. ਭਰਤਇੰਦਰ ਸਿੰਘ ਚਾਹਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜੋ ਜ਼ਿੰਮੇਵਾਰੀ ਮੈਨੂੰ ਸੌਂਪੀ ਗਈ ਹੈ ਉਸਨੂੰ ਮੈਂ ਤਨਦੇਹੀ ਨਾਲ ਨਿਭਾਵਾਂਗਾ।

Leave a Reply

Your email address will not be published. Required fields are marked *