ਟਰੈਕਟਰ ਪਰੇਡ ’ਚ ਹਿੱਸਾ ਲੈਣ ਗਏ ਮੋਗਾ ਦੇ 12 ਨੌਜਵਾਨਾਂ ਦੀ ਨਹੀਂ ਕੋਈ ਉਘ-ਸੁੱਘ
ਮੋਗਾ, 29 ਜਨਵਰੀ (ਮਧੂਸਾਰ ਬਿਊਰੋ) ਟਰੈਕਟਰ ਪਰੇਡ ਹਿੰਸਾ ਵਾਲੇ ਦਿਨ ਦਿੱਲੀ ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਇਥੋਂ ਨੇੜਲੇ ਪਿੰਡ ਤਤਾਰੀਏਵਾਲਾ ਦੇ 12 ਨੌਜਵਾਨਾਂ ਬਾਰੇ ਦਿੱਲੀ ਪੁਲੀਸ ਵੱਲੋਂ ਕੋਈ ਜਾਣਕਾਰੀ ਨਾ ਦੇਣ ਤੋਂ ਨੌਜਵਾਨਾਂ ਦੇ ਪਰਿਵਾਰ ਚਿੰਤਾ ਵਿੱਚ ਹਨ ਅਤੇ ਪਿੰਡ ਵਿੱਚ ਸਹਿਮ ਹੈ।
ਇਥੇ ਅਕਾਲੀ ਆਗੂ ਮੁਖਤਿਆਰ ਸਿੰਘ, ਮਾਸਟਰ ਅਮਰਜੀਤ ਸਿੰਘ, ਗੁਰਨਾਹਰ ਸਿੰਘ ਤੇ ਹੋਰ ਪਿੰਡ ਵਾਸੀਆਂ ਨੇ ਦੱਸਿਆ ਕਿ 23 ਜਨਵਰੀ ਪਿੰਡ ਦੇ ਨੌਜਵਾਨ ਅੰਮਿ੍ਰਤਪਾਲ ਸਿੰਘ, ਗੁਰਪ੍ਰੀਤ ਸਿੰਘ, ਦਲਜਿੰਦਰ ਸਿੰਘ, ਜਗਦੀਪ ਸਿੰਘ, ਜਗਦੀਸ਼ ਸਿੰਘ, ਨਵਦੀਪ ਸਿੰਘ ਬਲਵੀਰ ਸਿੰਘ, ਭਾਗ ਸਿੰਘ, ਹਰਜਿੰਦਰ ਸਿੰਘ, ਰਣਜੀਤ ਸਿੰਘ, ਰਮਨਦੀਪ ਸਿੰਘ ਅਤੇ ਜਸਵੰਤ ਸਿੰਘ ਟਰੈਕਟਰ ਲੈ ਕੇ ਕਿਸਾਨ ਪਰੇਡ ਵਿੱਚ ਸ਼ਾਮਲ ਹੋਣ ਲਈ ਦਿੱਲੀ ਗਏ। ਨੌਜਵਾਨਾਂ ਦਾ ਕਿਸੇ ਦੇਸ਼ ਵਿਰੋਧੀ ਪਾਰਟੀ ਜਾਂ ਕਿਸੇ ਹੋਰ ਭੜਕਾਊ ਜਥੇਬੰਦੀ ਨਾਲ ਕੋਈ ਸਬੰਧ ਨਹੀਂ ਹੈ। ਨੌਜਵਾਨ ਕਿਸਾਨ ਜਥੇਬੰਦੀਆਂ ਦੇ ਸੱਦੇ ਅਨੁਸਾਰ ਹੀ ਦਿੱਲੀ ਗਏ ਸਨ।

