ਦੇਸ਼-ਵਿਦੇਸ਼ਪੰਜਾਬ

ਜੈਸ਼-ਉਲ-ਹਿੰਦ ਨੇ ਲਈ ਇਜ਼ਰਾਇਲੀ ਦੂਤਘਰ ਧਮਾਕੇ ਦੀ ਜ਼ਿੰਮੇਵਾਰੀ!

ਨਵੀਂ ਦਿੱਲੀ 30 ਜਨਵਰੀ (ਮਧੂਸਾਰ ਬਿਊਰੋ) ਦਿੱਲੀ ’ਚ ਇਜ਼ਰਾਇਲੀ ਦੂਤਘਰ ਦੇ ਨੇੜੇ ਹੋਏ ਧਮਾਕੇ ਦੀ ਜ਼ਿੰਮੇਵਾਰੀ ਜੈਸ਼-ਉਲ-ਹਿੰਦ ਸੰਗਠਨ ਨੇ ਲਈ ਹੈ। ਇਸ ਸੰਗਠਨ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਹੀ ਇਜ਼ਰਾਇਲੀ ਦੂਤਘਰ ਦੇ ਨੇੜੇ ਧਮਾਕਾ ਕਰਵਾਇਆ ਹੈ। ਮੈਸਜਿੰਗ ਐਪ ਟੈਲੀਗ੍ਰਾਮ ਦੇ ਸੰਦੇਸ਼ ਰਾਹੀਂ ਇਸ ਗੱਲ ਦੀ ਪੁਸ਼ਟੀ ਦਾ ਦਾਅਵਾ ਕੀਤਾ ਜਾ ਰਿਹਾ ਹੈ। ਹਾਲਾਂਕਿ ਇਸ ਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋਈ ਹੈ।

ਖ਼ੁਫੀਆਂ ਏਜੰਸੀਆਂ ਨੇ ਟੈਲੀਗ੍ਰਾਮ ’ਤੇ ਇਕ ਚੈਟ ਦੇਖਿਆ ਹੈ, ਜਿਸ ’ਚ ਕਿਹਾ ਗਿਆ ਹੈ ਕਿ ਸਰਬ ਸ਼ਕਤੀਮਾਨ ਅੱਲ੍ਹਾ ਦੀ ਕਿ੍ਰਪਾ ਅਤੇ ਮਦਦ ਨਾਲ ਜੈਸ਼-ਉਲ-ਹਿੰਦ ਦੇ ਸੈਨਿਕ ਦਿੱਲੀ ਦੇ ਇਕ ਹਾਈ ਸਕਿਓਰਿਟੀ ਇਲਾਕੇ ਵਿਚ ਘੁਸਪੈਠ ਕਰਨ ਅਤੇ ਆਈ. ਈ. ਡੀ. ਹਮਲੇ ਨੂੰ ਅੰਜ਼ਾਮ ਦੇ ਸਕੇ। ਸੰਦੇਸ਼ ’ਚ ਇਹ ਵੀ ਕਿਹਾ ਗਿਆ ਹੈ ਕਿ ਇਨ੍ਹਾਂ ਹਮਲਿਆਂ ਦੀ ਇਕ ਲੜੀ ਦੀ ਸ਼ੁਰੂਆਤ ਹੈ, ਜੋ ਪ੍ਰਮੁੱਖ ਭਾਰਤੀ ਸ਼ਹਿਰਾਂ ਨੂੰ ਨਿਸ਼ਾਨਾ ਬਣਾਏਗਾ ਅਤੇ ਭਾਰਤ ਸਰਕਾਰ ਵਲੋਂ ਕੀਤੇ ਗਏ ਅੱਤਿਆਚਾਰਾਂ ਦਾ ਬਦਲਾ ਲਵੇਗਾ।
ਰਾਜਧਾਨੀ ਦੇ ਪਾਸ਼ ਇਲਾਕੇ ’ਚ ਸਥਿਤ ਇਜਰਾਇਲੀ ਦੂਤਘਰ ਕੋਲ ਹੋਏ ਧਮਾਕੇ ਦੇ ਮਾਮਲੇ ’ਚ ਪੁਲਸ ਨੂੰ ਅਹਿਮ ਸੁਰਾਗ ਦੇ ਤੌਰ ’ਤੇ ਇਕ ਚਿੱਠੀ ਅਤੇ ਸੀ.ਸੀ.ਟੀ.ਵੀ. ਫੁਟੇਜ ’ਚ 2 ਸ਼ੱਕੀਆਂ ਬਾਰੇ ਪਤਾ ਲੱਗਾ ਹੈ। ਚਿੱਠੀ ’ਚ ਵਿਸਫੋਟ ਨੂੰ ਟਰੇਲਰ ਦੱਸਿਆ ਗਿਆ ਹੈ। ਇਸ ਚਿੱਠੀ ’ਚ ਇਰਾਨੀ ਫੌਜ ਦੇ ਕਮਾਂਡਰ ਮੇਜਰ ਜਨਰਲ ਕਾਸਿਮ ਸੁਲੇਮਾਨੀ ਅਤੇ ਇਰਾਨ ਦੇ ਪਰਮਾਣੂੰ ਵਿਗਿਆਨੀ ਡਾ. ਮੋਹਸੀਨ ਫਖਰੀਜਦਾ ਦਾ ਨਾਂ ਲਿਖਿਆ ਹੈ। ਚਿੱਠੀ ਤੋਂ ਇਲਾਵਾ ਹਾਦਸੇ ਵਾਲੀ ਜਗ੍ਹਾ ਤੋਂ ਮਿਲੇ ਸੀ.ਸੀ.ਟੀ.ਵੀ. ਫੁਟੇਜ ਅਤੇ ਦਿੱਲੀ ਪੁਲਸ ਦੀ ਸ਼ੁਰੂਆਤੀ ਜਾਂਚ ’ਚ ਪਤਾ ਲੱਗਾ ਹੈ ਕਿ ਵਿਸਫੋਟ ਤੋਂ ਪਹਿਲਾਂ 2 ਸ਼ੱਕੀ ਹਾਦਸੇ ਵਾਲੀ ਜਗ੍ਹਾ ਆਏ ਸਨ। ਦਿੱਲੀ ਪੁਲਸ ਨੇ ਕੈਬ ਦੀ ਪਛਾਣ ਕਰ ਲਈ ਹੈ ਅਤੇ ਚਾਲਕ ਤੋਂ ਪੁੱਛ-ਗਿੱਛ ਕਰ ਕੇ ਦੋਹਾਂ ਸ਼ੱਕੀਆਂ ਬਾਰੇ ਜਾਣਕਾਰੀ ਹਾਸਲ ਕਰ ਲਈ ਹੈ।

Leave a Reply

Your email address will not be published. Required fields are marked *