ਦੇਸ਼-ਵਿਦੇਸ਼

ਟਰੈਕਟਰ ਪਰੇਡ ਹਿੰਸਾ: ਫੋਰੈਂਸਿਕ ਮਾਹਰਾਂ ਦੀ ਟੀਮ ਪੁੱਜੀ ਲਾਲ ਕਿਲ੍ਹਾ

ਨਵੀਂ ਦਿੱਲੀ 30 ਜਨਵਰੀ (ਮਧੂਸਾਰ ਬਿਊਰੋ) ਫੋਰੈਸਿਕ ਮਾਹਰਾਂ ਦੀ ਇਕ ਟੀਮ ਗਣਤੰਤਰ ਦਿਵਸ ਯਾਨੀ ਕਿ 26 ਜਨਵਰੀ ਨੂੰ ਕਿਸਾਨਾਂ ਦੀ ’ਟਰੈਕਟਰ ਪਰੇਡ’ ਦੌਰਾਨ ਭੜਕੀ ਹਿੰਸਾ ਦੇ ਸਿਲਸਿਲੇ ਵਿਚ ਸਬੂਤ ਇਕੱਠੇ ਕਰਨ ਲਈ ਸ਼ਨੀਵਾਰ ਨੂੰ ਲਾਲ ਕਿਲ੍ਹਾ ਪੁੱਜੀ। ਇਸ ਹਿੰਸਾ ਦੇ ਸਬੰਧ ਵਿਚ ਦਿੱਲੀ ਪੁਲਸ ਦੀ ਅਪਰਾਧ ਸ਼ਾਖਾ ਜਾਂਚ ਕਰ ਰਹੀ ਹੈ ਅਤੇ ਦੋਸ਼ੀਆਂ ਦੀ ਪਹਿਚਾਣ ਲਈ ਕਈ ਟੀਮਾਂ ਗਠਿਤ ਕੀਤੀਆਂ ਗਈਆਂ ਹਨ।

ਪੁਲਸ ਨੇ ਲਾਲ ਕਿਲ੍ਹਾ ਕੰਪਲੈਕਸ ਵਿਚ ਭੰਨ-ਤੋੜ ਕੀਤੇ ਜਾਣ ਦੀ ਘਟਨਾ ਨੂੰ ’ਰਾਸ਼ਟਰ ਵਿਰੋਧੀ ਗਤੀਵਿਧੀ’ ਦੱਸਿਆ ਹੈ। ਦੱਸ ਦੇਈਏ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜੋ ਸੰਵਿਧਾਨ ਸਾਨੂੰ ਪ੍ਰਗਟਾਵੇ ਦੀ ਆਜ਼ਾਦੀ ਦਾ ਅਧਿਕਾਰ ਦਿੰਦਾ ਹੈ, ਉੱਥੇ ਹੀ ਸੰਵਿਧਾਨ ਸਿਖਾਉਂਦਾ ਵੀ ਹੈ ਕਿ ਕਾਨੂੰਨਾਂ ਅਤੇ ਨਿਯਮਾਂ ਦਾ ਵੀ ਓਨੀ ਹੀ ਗੰਭੀਰਤਾ ਨਾਲ ਪਾਲਣ ਕਰਨਾ ਚਾਹੀਦਾ ਹੈ।

Leave a Reply

Your email address will not be published. Required fields are marked *