ਪਟਿਆਲਾ

ਖ਼ਾਲਸਾ ਕਾਲਜ ਵਿਖੇ ਰਾਜ ਪੱਧਰੀ ਅੰਤਰ ਕਾਲਜ ਅਤੇ ਅੰਤਰ ਸਕੂਲ ਪੋਸਟਰ ਮੇਕਿੰਗ ਮੁਕਾਬਲੇ

ਪਟਿਆਲਾ 2 ਫਰਵਰੀ (ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਗਣਿਤ ਵਿਭਾਗ ਵੱਲੋਂ ਰਾਜ ਪੱਧਰੀ ਅੰਤਰ ਕਾਲਜ ਅਤੇ ਅੰਤਰ ਸਕੂਲ ਪੋੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਡੀ.ਬੀ.ਟੀ. ਗੋਰਮਿੰਟ ਆਫ਼ ਇੰਡੀਆ ਦੇ ਸਹਿਯੋਗ ਨਾਲ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੀਆਂ 28 ਟੀਮਾਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਦੇ ਮੁੱਖ ਵਿਸ਼ੇ ਜੀਵਨ ਦਾ ਇਤਿਹਾਸ ਅਤੇ ਗਣਿਤ ਦੀਆਂ ਖੋਜਾਂ, ਗਣਿਤ ਦਾ ਭੂਗੋਲਿਕ ਇਤਿਹਾਸ, ਰੋਜ਼ਾਨਾ ਜ਼ਿੰਦਗੀ ਵਿੱਚ ਗਣਿਤ ਦੀ ਵਰਤੋਂ ਅਤੇ ਹੋਰ ਵਿਗਿਆਨ ਦਾ ਗਣਿਤ ਨਾਲ ਸਬੰਧ ਆਦਿ ਸਨ। ਵਿਦਿਆਰਥੀਆਂ ਵੱਲੋਂ ਵਿਲੱਖਣ ਅਤੇ ਰਚਨਾਤਮਕ ਵਿਚਾਰਾਂ ਨਾਲ ਸਬੰਧਤ ਪੋਸਟਰ ਬਣਾਏ ਗਏ। ਇਨ੍ਹਾਂ ਮੁਕਾਬਲਿਆਂ ਦੌਰਾਨ ਐਸ.ਡੀ. ਕਾਲਜ ਦੇ ਐਸੋਸੀਏਟ ਪ੍ਰੋਫੈਸਰ ਡਾ. ਨਵੀਨ ਗੁਲਾਈ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।

ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਵੱਲੋਂ ਇਸ ਮੁਕਾਬਲੇ ਦੌਰਾਨ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਉਭਾਰਨ ਵਿੱਚ ਆਪਣਾ ਅਹਿਮ ਰੋਲ ਅਦਾ ਕਰਦੇ ਹਨ। ਇਸ ਮੁਕਾਬਲੇ ਵਿੱਚ ਅੰਤਰ ਕਾਲਜ ਪ੍ਰਤਿਯੋਗਤਾ ਵਿੱਚ ਪਹਿਲੇ ਸਥਾਨ ’ਤੇ ਰਹਿਣ ਵਾਲੇ ਐਸ.ਡੀ. ਕਾਲਜ ਅੰਬਾਲਾ, ਦੂਜਾ ਸਥਾਨ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ, ਤੀਸਰਾ ਸਥਾਨ ਖ਼ਾਲਸਾ ਕਾਲਜ ਪਟਿਆਲਾ ਨੇ ਹਾਸਲ ਕੀਤਾ। ਅੰਤਰ ਸਕੂਲ ਪ੍ਰਤਿਯੋਗਤਾ ਵਿੱਚ ਪਹਿਲਾ ਸਥਾਨ ਸੀਨੀਅਰ ਸੈਕੰਡਰੀ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ, ਦੂਜਾ ਸਥਾਨ ਡੀ.ਏ.ਵੀ. ਸਕੂਲ ਪਟਿਆਲਾ ਅਤੇ ਤੀਜਾ ਸਥਾਨ ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਨੇ ਹਾਸਲ ਕੀਤਾ।
ਇਸ ਮੁਕਾਬਲੇ ਦੌਰਾਨ ਜੱਜਮੈਂਟ ਦੀ ਭੂਮਿਕਾ ਡਾ. ਨਿਸ਼ੂ ਜੈਨ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ, ਸ਼੍ਰੀਮਤੀ ਗੁਰਪ੍ਰੀਤ ਕੌਰ ਬੀ.ਆਈ.ਸੀ.ਐਸ. ਪਟਿਆਲਾ ਅਤੇ ਸ੍ਰ. ਸਤਵੀਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਨੇ ਨਿਭਾਈ।
ਵਿਭਾਗ ਦੇ ਮੁਖੀ ਡਾ. ਗੁਰਮੀਤ ਸਿੰਘ (ਵਾਈਸ ਪਿ੍ਰੰਸੀਪਲ) ਨੇ ਸਾਰੇ ਵਿਦਿਆਰਥੀਆਂ ਦਾ ਇਸ ਮੁਕਾਬਲੇ ਵਿੱਚ ਸ਼ਿਰਕਤ ਕਰਨ ’ਤੇ ਸਵਾਗਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਦਿਮਾਗੀ ਸਿੱਖਿਆ ਵਿਸ਼ੇ ਨਾਲ ਸਬੰਧਤ ਆਪਣੇ ਵਿਚਾਰ ਪੇਸ਼ ਕੀਤੇ। ਪ੍ਰੋ. ਨਮਰਤਾ ਸਿੰਗਲਾ ਨੇ ਸਭ ਦਾ ਧੰਨਵਾਦ ਕੀਤਾ। ਗਣਿਤ ਵਿਭਾਗ ਦੇ ਸਮੂਹ ਅਧਿਆਪਕਾਂ ਦੀ ਮਿਹਨਤ ਅਤੇ ਯੋਗਦਾਨ ਸਦਕਾ ਇਹ ਮੁਕਾਬਲੇ ਸਫ਼ਲਤਾਪੂਰਵਕ ਨੇਪਰੇ ਚੜ੍ਹੇ।

Leave a Reply

Your email address will not be published. Required fields are marked *