‘ਹੈਂਡਜ਼ ਆਨ ਟ੍ਰੇਨਿੰਗ ਆਨ ਇਲੈਕਟੋ੍ਰਨਿਕ ਪ੍ਰੋਜੈਕਟਸ ਫਾਰ ਬਿਗਨਰਜ਼’ ‘ਵਿਸ਼ੇ ’ਤੇ ਪੰਜ ਰੋਜ਼ਾ ਰਾਸ਼ਟਰੀ ਵਰਕਸ਼ਾਪ
ਪਟਿਆਲਾ 19 ਫਰਵਰੀ (ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਫਿਜ਼ਿਕਸ ਵਿਭਾਗ ਵੱਲੋਂ ‘ਹੈਂਡਜ਼ ਆਨ ਟ੍ਰੇਨਿੰਗ ਆਨ ਇਲੈਕਟੋ੍ਰਨਿਕ ਪ੍ਰੋਜੈਕਟਸ ਫਾਰ ਬਿਗਨਰਜ਼’ ਵਿਸ਼ੇ ’ਤੇ ਪੰਜ ਰੋਜ਼ਾ ਰਾਸ਼ਟਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ਆਨਲਾਈਨ ਅਤੇ ਆਫਲਾਈਨ ਮੋਡ ਰਾਹੀਂ ਡੀ.ਬੀ.ਟੀ. ਸਟਾਰ ਕਾਲਜ ਸਕੀਮ ਦੇ ਸਹਿਯੋਗ ਨਾਲ ਕਰਵਾਈ ਗਈ। ਇਸ ਵਰਕਸ਼ਾਪ ਦੌਰਾਨ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਰਿਟਾਇਰਡ ਪ੍ਰੋਫੈਸਰ ਡਾ. ਭਜਨ ਸਿੰਘ ਅਤੇ ਐਨ.ਆਈ.ਈ.ਆਰ.ਟੀ. ਪਟਿਆਲਾ ਦੇ ਕੋਆਰਡੀਨੇਟਰ ਸੁਖਵਿੰਦਰ ਸਿੰਘ ਨੇ ਮੁੱਖ ਵਕਤਾ ਦੇ ਤੌਰ ’ਤੇ ਸ਼ਿਰਕਤ ਕੀਤੀ।
ਇਸ ਵਰਕਸ਼ਾਪ ਦੌਰਾਨ ਡਾ. ਭਜਨ ਸਿੰਘ ਨੇ ਵਿਦਿਆਰਥੀਆਂ ਨਾਲ ਬਿਜਲਈ ਉਪਕਰਨਾਂ ਸਬੰਧੀ ਸਿਧਾਂਤਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਸ਼ੇ ਨੂੰ ਚੰਗੀ ਤਰ੍ਹਾਂ ਸਮਝਣ ਲਈ ਗਹਿਰਾਈ ਵਿਚ ਜਾ ਕੇ ਅਧਿਐਨ ਕਰਨਾ ਅਤਿ ਜ਼ਰੂਰੀ ਹੈ ਤਾਂ ਹੀ ਵਿਦਿਆਰਥੀ ਵਿਸ਼ੇ ਨਾਲ ਸਬੰਧਤ ਬਰੀਕੀਆਂ ਨੂੰ ਸਮਝਣ ਵਿਚ ਸਫ਼ਲ ਹੋ ਸਕੇਗਾ।
ਸੁਖਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਬਿਜਲਈ ਉਪਕਰਨਾਂ ਸਬੰਧੀ ਵਿਹਾਰਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਆਪਣੇ ਹੱਥੀਂ ਪ੍ਰੋਜੈਕਟ ਬਣਾਉਣ ਸਬੰਧੀ ਨੁਕਤੇ ਸਾਂਝੇ ਕੀਤੇ ਤਾਂ ਜੋ ਵਿਦਿਆਰਥੀ ਵਿਸ਼ੇ ਸਬੰਧੀ ਵਿਹਾਰਿਕ ਗਿਆਨ ਹਾਸਲ ਕਰਕੇ ਆਪਣੀ ਜ਼ਿੰਦਗੀ ਵਿਚ ਸਫ਼ਲਤਾ ਪ੍ਰਾਪਤ ਕਰ ਸਕਣ।
ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਭਾਗ ਦੇ ਇਸ ਉਪਰਾਲੇ ਨੂੰ ਵਿਦਿਆਰਥੀਆਂ ਲਈ ਇਕ ਨਵੀਂ ਲੀਹ ਦੱਸਿਆ ਤੇ ਆਪਣੇ ਹੱਥੀਂ ਕੰਮ ਕਰਨ ਅਤੇ ਹੁਨਰਮੰਦ ਹੋਣ ਲਈ ਵੀ ਪ੍ਰੇਰਿਆ। ਡਾ. ਉੱਭਾ ਨੇ ਇਹ ਵੀ ਕਿਹਾ ਕਿ ਇਸ ਵਰਕਸ਼ਾਪ ਦੇ ਜ਼ਰੀਏ ਵਿਦਿਆਰਥੀਆਂ ਨੂੰ ਇਕ ਸਾਂਝੇ ਪਲੇਟਫਾਰਮ ’ਤੇ ਸਾਇੰਸ ਦੇ ਖੇਤਰ ਵਿਚ ਡੂੰਘੀ ਜਾਣਕਾਰੀ ਹਾਸਲ ਕਰਨ ਦਾ ਮੌਕਾ ਵੀ ਪ੍ਰਾਪਤ ਹੋਇਆ ਹੈ।
ਵਿਭਾਗ ਦੇ ਮੁਖੀ ਡਾ. ਅਰਵਿੰਦ ਸੱਭਰਵਾਲ ਨੇ ਕਿਹਾ ਕਿ ਸਾਡਾ ਇਹ ਵਰਕਸ਼ਾਪ ਕਰਵਾਉਣ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਭੌਤਿਕ ਵਿਗਿਆਨ ਵਿਸ਼ੇ ਸਬੰਧੀ ਸਿਧਾਂਤਕ ਅਤੇ ਵਿਹਾਰਕ ਜਾਣਕਾਰੀ ਦੇਣਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਪੂਰਨ ਉਮੀਦ ਹੈ ਕਿ ਇਹ ਵਰਕਸ਼ਾਪ ਵਿਦਿਆਰਥੀਆਂ ਲਈ ਭਵਿੱਖ ਵਿੱਚ ਮਦਦਗਾਰ ਸਿੱਧ ਹੋਵੇਗੀ।
ਇਸ ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੇ ਐਨਰਜ਼ੀ ਸੇਵਰ, ਸਮਾਲਵੈੱਲ ਸਰਕਟ, ਫੁੱਲ ਵੇਵ ਰੈਕਟੀਫਾਇਰ, ਫਲੈਸ਼ਿੰਗ ਬਰੇਕ ਲਾਈਟ ਦੀ ਵਰਤੋਂ ਆਦਿ ਪ੍ਰੋਜੈਕਟ ਬਣਾਉਣੇ ਸਿੱਖੇ। ਇਸ ਵਰਕਸ਼ਾਪ ਦੌਰਾਨ ਵਿਭਾਗ ਦੇ ਅਧਿਆਪਕ ਡਾ. ਸੁਪਿ੍ਰਆ ਗੋਇਲ, ਡਾ. ਵਰਿੰਦਰਜੀਤ ਕੌਰ, ਡਾ. ਕਿਰਨਦੀਪ ਸੰਧੂ ਅਤੇ ਵਿਦਿਆਰਥੀ ਹਾਜ਼ਰ ਸਨ।

