ਪੰਜਾਬਪਟਿਆਲਾ

ਸਿੱਖ ਜੱਥੇ ਨੂੰ ਪਾਕਿਸਤਾਨ ਗੁਰੂਧਾਮਾ ਤੇ ਜਾਣ ਤੋ ਰੋਕਣਾ ਨਿੰਦਣਯੋਗ : ਸੁਰਜੀਤ ਸਿੰਘ ਗੜ੍ਹੀ

ਦੇਸ਼ਾ-ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ’ਚ ਕੇਦਰ ਸਰਕਾਰ ਖਿਲਾਫ ਰੋਸ
ਰਾਜਪੁਰਾ, 20 ਫਰਵਰੀ (ਮਧੂਸਾਰ ਬਿਊਰੋ) ਪਾਕਿਸਤਾਨ ਵਿਖੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਲੈ ਕੇ ਭਾਰਤ ਤੋਂ ਜਾਣ ਵਾਲੇ ਜਥੇ ਨੂੰ ਭਾਰਤ ਸਰਕਾਰ ਵੱਲੋਂ ਰੋਕਿਆ ਗਿਆ ਜਿਸ ਕਰਕੇ ਸਿੱਖ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਗੱਲਬਾਤ ਦੌਰਾਨ ਕੀਤਾ।

ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਸਿੱਖਾਂ ਨੂੰ ਆਪਣੇ ਇਤਿਹਾਸਕ ਦਿਹਾੜਿਆਂ ਨੂੰ ਮਨਾਉਣ ਲਈ ਜਾ ਰਹੇ ਜਥੇ ਨੂੰ ਰੋਕ ਕੇ ਕੌਮ ਨੂੰ ਜਲੀਲ ਕੀਤਾ ਹੈ।ਜਥੇਦਾਰ ਗੜ੍ਹੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਜਥੇ ਦੀ ਸੁਰੱਖਿਆ ਦਾ ਬਹਾਨਾ ਬਣਾ ਕੇ ਸਿੱਖ ਸੰਗਤਾਂ ਨੂੰ ਦਿੱਲੀ ਵਿਖੇ ਨਹੀਂ ਜਾਣ ਦਿੱਤਾ ਗਿਆ ।ਜਥੇਦਾਰ ਗੜ੍ਹੀ ਨੇ ਕਿਹਾ ਕਿ ਪਾਕਿਸਤਾਨ ਦੀਆਂ ਸੰਗਤਾਂ ਭਾਰਤ ਦੀ ਤੋ ਜਾ ਰਹੇ ਸਿੱਖ ਜਥੇ ਦੀ ਉਡੀਕ ਵਿਚ ਸਵਾਗਤ ਕਰਨ ਲਈ ਤਿਆਰ ਖੜ੍ਹੀਆਂ ਸਨ ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਸਿੱਖ ਜਥੇਬੰਦੀਆਂ ਤੇ ਪੰਥ ਪ੍ਰਚਾਰਕਾ ਨੂੰ ਭਾਰਤ ਸਰਕਾਰ ਨੇ ਪਾਕਿਸਤਾਨ ਜਾਣ ਦੀ ਆਗਿਆ ਨਹੀ ਦਿੱਤੀ ਤਾ ਦੇਸ਼ਾ-ਵਿਦੇਸ਼ਾ ਦੀਆਂ ਸੰਗਤਾ ਵਿਚ ਇਸ ਗੱਲ ਨੂੰ ਲੈ ਕੇ ਰੋਸ ਪ੍ਰਗਟ ਕੀਤਾ ਗਿਆ।

Leave a Reply

Your email address will not be published. Required fields are marked *