ਪਟਿਆਲਾ

ਗੁਰਦੁਆਰਾ ਸਾਹਿਬ ਸੰਤ ਕੰਬਲੀ ਵਾਲਾ ਵਿਖੇ ਸਰਬੱਤ ਦੇ ਭਲੇ ਲਈ ਧਾਰਮਕ ਸਮਾਗਮ

ਨਨਕਾਣਾ ਸਾਹਿਬ ਅਤੇ ਦਿੱਲੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ
ਪਟਿਆਲਾ (ਮਧੂਸਾਰ ਬਿਊਰੋ) ਗੁਰਦੁਅਰਾ ਸਾਹਿਬ ਸੰਤ ਕੰਬਲੀ ਵਾਲਾ ਵਿਖੇ ਪੰਜਾਬ ਹੋਮਗਾਰਡ ਵੈਲਫੇਅਰ ਸੁਸਾਇਟੀ ਵੱਲੋਂ ਸਰਬੱਤ ਦੇ ਭਲੇ ਲਈ ਅਤੇ 100 ਸਾਲਾ ਸ਼ਹੀਦੀ ਸਾਕਾ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਅਤੇ ਕਿਸਾਨ ਮੋਰਚੇ ’ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਬੰਧ ’ਚ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਸੰਤ ਕੰਬਲੀ ਵਾਲਿਆਂ ਨੇ ਸੰਗਤਾਂ ਨੁੂੰ ਗੁਰਬਾਣੀ ਸਰਵਣ ਰਾਹੀਂ ਨਿਹਾਲ ਕੀਤਾ ਅਤੇ ਸ਼ਬਦ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।

ਸਮਾਗਮ ਦੌਰਾਨ ਸੰਤ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਵੀ ਦਿੱਲੀ ਧਰਨੇ ’ਤੇ ਬੈਠੇ ਕਿਸਾਨ ਭਰਾਵਾਂ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ ਅਤੇ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਪ੍ਰਣਾਮ ਕਰਦਿਆਂ ਕਿਹਾ ਕਿ ਸੰਗਤਾਂ ਸ਼ਹੀਦਾਂ ਦੀ ਸੋਚ ਨੂੰ ਅਪਣਾਉਣ। ਇਸ ਮੌਕੇ ਉਚੇਚੇ ਤੌਰ ’ਤੇ ਪੁੱਜੇ ਕਮਾਡੈਂਟ ਬਲਵਿੰਦਰ ਸਿੰਘ, ਹਰਭਜਨ ਸਿੰਘ ਐਸ ਪੀ ਸੈਂਟਰ ਜੇਲ੍ਹ, ਪੰਜਾਬ ਹੋਮਗਾਰਡ ਦੇ ਪ੍ਰਧਾਨ ਕੰਵਲਜੀਤ ਸਿੰਘ ਜਨਰਲ ਸੈਕਟਰੀ, ਰਾਕੇਸ਼ ਕੁਮਾਰ ਕਾਦੀਆਂ ਅਤੇ ਸਮੂਹ ਮੁਲਾਜ਼ਮਾਂ ਨੇ ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ। ਇਸ ਮੌਕੇ ਪੁੱਜੀਆਂ ਸਖਸ਼ੀਅਤਾਂ ਨੂੰ ਸਨਮਾਨਤ ਵੀ ਕੀਤਾ ਗਿਆ।

Leave a Reply

Your email address will not be published. Required fields are marked *