ਪਟਿਆਲਾ

ਸਿੱਖਾਂ ਨੇ ਸਿਰੜ ਅਤੇ ਸਿਦਕ ਨਾਲ ਮਹੰਤਾਂ ਨੂੰ ਸਿਖਾਇਆ ਸਬਕ : ਕਥਾਵਾਚਕ ਹਰਮਿੱਤਰ ਸਿੰਘ

ਪਟਿਆਲਾ 22 ਫਰਵਰੀ (ਰਮਨਦੀਪ/ਮਧੂਸਾਰ ਬਿਊਰੋ) ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ।

ਇਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਦੇ ਜਥੇ ਵਾਲੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਕਥਾਵਾਚਕ ਗਿਆਨੀ ਹਰਮਿੱਤਰ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਬਿਰਤਾਂਤ ’ਤੇ ਚਾਨਣਾ ਪਾਇਆ ਅਤੇ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸੰਗਤਾਂ ਨੂੰ ਸ਼ਾਨਾਮੱਤਾ ਸਿੱਖ ਇਤਿਹਾਸ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਗੁਰਦੁਆਰਿਆਂ ’ਤੇ ਕਾਬਜ਼ ਮਹੰਤਾਂ ਦੀਆਂ ਮਨਮਾਨੀਆਂ ਖਿਲਾਫ਼ ਸਿੱਖਾਂ ਨੇ ਸੰਘਰਸ਼ ਵਿੱਢਿਆ ਅਤੇ ਸਿੱਖੀ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਸ਼ਹੀਦੀਆਂ ਦੇ ਕੇ ਰਵਾਇਤੀ ਪ੍ਰੰਪਰਾ ਅਤੇ ਮਰਿਯਾਦਾ ਨੂੰ ਬਹਾਲ ਕਰਵਾਇਆ। ਉਨ੍ਹਾਂ ਦੱਸਿਆ ਕਿ ਨਰੈਣੂ ਮਹੰਤ ਵਰਗਿਆਂ ਨੂੰ ਸਬਕ ਸਿਖਾਉਣ ਲਈ ਭਾਈ ਲਛਮਣ ਸਿੰਘ ਧਾਰੋਵਾਲੀ ਸਮੇਤ ਅਨੇਕਾਂ ਸਿੱਖਾਂ ਨੇ ਸਿਰੜ ਅਤੇ ਸਿਦਕ ਨਾਲ ਗੁਰਦੁਆਰਿਆਂ ’ਤੇ ਕਾਬਜ਼ ਮਹੰਤਾਂ ਨੂੰ ਖਦੇੜਨ ’ਚ ਸਫਲਤਾ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਮਾਰਗ ਦੇ ਪਾਂਧੀ ਬਣਨ ਲਈ ਧਰਮ ਦੇ ਫਲਸਫੇ ’ਤੇ ਚੱਲਣਾ ਸਮੇਂ ਦੀ ਵੱਡੀ ਲੋੜ ਹੈ। ਇਸ ਮੌਕੇ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਕਥਾਵਾਚਕ ਹਰਮਿੱਤਰ ਸਿੰਘ ਅਤੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨ ਵੀ ਦਿੱਤਾ ਗਿਆ।
ਸਮਾਗਮ ਦੌਰਾਨ ਅੰਤਿ੍ਰੰਗ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਸ਼ੋ੍ਰਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਬੀਬੀ ਕੁਲਦੀਪ ਕੌਰ ਟੌਹੜਾ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਬਾਬਾ ਬਲਬੀਰ ਸਿੰਘ ਕਾਰ ਸੇਵਾ ਵਾਲੇ, ਬਾਬਾ ਸੋਹਣ ਸਿੰਘ, ਜਗਜੀਤ ਸਿੰਘ ਕੋਹਲੀ, ਗੁਰਦੀਪ ਸਿੰਘ ਸ਼ੇਖੂਪੁਰ, ਮੈਨੇਜਰ ਜਰਨੈਲ ਸਿੰਘ, ਐਡੀਸ਼ਨਲ ਮੈਨੇ. ਕਰਨੈਲ ਸਿੰਘ, ਗਿਆਨੀ ਸੁਖਦੇਵ ਸਿੰਘ, ਬਲਵਿੰਦਰ ਸਿੰਘ ਦੌਣ ਕਲਾਂ, ਪਲਵਿੰਦਰ ਸਿੰਘ ਰਿੰਕੂ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਗੁਰਬਚਨ ਸਿੰਘ ਬਖੋਪੀਰ, ਮਨਪ੍ਰੀਤ ਸਿੰਘ ਮਨੀ ਭੰਗੂ ਆਦਿ ਸਖਸ਼ੀਅਤਾਂ ਵੀ ਪੁੱਜੀਆਂ ਸਨ।

Leave a Reply

Your email address will not be published. Required fields are marked *