ਪਟਿਆਲਾ

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨਗਰ ਕੀਰਤਨ ‘ਦਰਸ਼ਨ ਦੀਦਾਰ’ ਦਾ ਪੋਸਟਰ ਰਿਲੀਜ਼

ਪਟਿਆਲਾ 24 ਫਰਵਰੀ (ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨ ਦੀ ਯੋਗ ਅਗਵਾਈ ’ਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ‘ਦਰਸ਼ਨ ਦੀਦਾਰ’ ਨਗਰ ਕੀਰਤਨ 1 ਮਾਰਚ ਨੂੰ ਆਯੋਜਿਤ ਹੋਵੇਗਾ। 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਾ ਪੋਸਟਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਤਖਤ ਸ੍ਰੀ ਆਨੰਦਪੁਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਵੱਲੋਂ ਰਿਲੀਜ਼ ਕੀਤਾ ਗਿਆ।

ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬਾਨ ਗਿਆਨੀ ਹਰਪ੍ਰੀਤ ਸਿੰਘ ਨੇ ਅਪੀਲ ਕੀਤੀ ਹੈ ਕਿ ਨਗਰ ਕੀਰਤਨ ’ਚ ਸੰਗਤਾਂ ਸ਼ਮੂਲੀਅਤ ਕਰਕੇ ਗੁਰੂ ਦੀ ਪਾਤਰ ਅਤੇ ਵਡਿਆਈਆਂ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਵੱਲੋਂ ਵੱਖ-ਵੱਖ ਧਾਰਮਕ ਸਮਾਗਮ ਉਲੀਕੇ ਗਏ ਹਨ, ਜਿਸ ’ਚ ਪਾਤਸ਼ਾਹੀ ਨੌਵੇਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜਨਮ ਅਸਥਾਨ ਗੁਰੂ ਕੇ ਮਹਿਲ ਤੋਂ ਦਿੱਲੀ ਤੱਕ ਅਲੌਕਿਕ ਕੀਰਤਨ ਵੀ ਸ਼ਾਮਲ ਹੈ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਨੇ ਸ਼ੋ੍ਰਮਣੀ ਕਮੇਟੀ ਵੱਲੋਂ 27 ਫਰਵਰੀ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਕਰਵਾਏ ਜਾ ਰਹੇ ਕੌਮਾਂਤਰੀ ਗੱਤਕਾ ਮੁਕਾਬਲੇ ਵਿਚ ਪੁੱਜਣ ਦੀ ਅਪੀਲ ਵੀ ਕੀਤੀ। ਅੰਤਿ੍ਰੰਗ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਮੇਤ ਸੰਤ ਮਹਾਂਪੁਰਸ਼ਾਂ ਨੂੰ ਨਗਰ ਕੀਰਤਨ ਦਾ ਸੱਦਾ ਦਿੰਦਿਆਂ ਕਿਹਾ ਕਿ ਨਗਰ ਕੀਰਤਨ ਦੀਆਂ ਲਗਾਤਾਰ ਤਿਆਰੀਆਂ ਜਾਰੀ ਹਨ ਅਤੇ ਹਲਕਾ ਪਟਿਆਲਾ ਦੇ ਵੱਖ-ਵੱਖ ਇਲਾਕੇ ’ਚ ਜਾਣ ਵਾਲਾ ਦਰਸ਼ਨ ਦੀਦਾਰ ਨਗਰ ਕੀਰਤਨ ਵੀ ਅਲੌਕਿਕ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਵੀ ਸ਼ਾਮਲ ਸਨ।

Leave a Reply

Your email address will not be published. Required fields are marked *