ਪੰਜਾਬ

ਨਗਰ ਪੰਚਾਇਤਾਂ, ਕੌਂਸਲਾਂ, ਨਿਗਮਾਂ ਵਿਚ ਅਹੁਦੇਦਾਰਾਂ ਦੀ ਚੋਣ ਲਈ ਕਾਂਗਰਸ ਪਾਰਟੀ ਵੱਲੋਂ ਗਠਿਤ ਉੱਚ ਤਾਕਤੀ ਕਮੇਟੀ ਦੀ ਪਲੇਠੀ ਬੈਠਕ

ਸਾਰੇ ਵਰਗਾਂ ਨੂੰ ਮਿਲੇਗੀ ਨੁੰਮਾਇੰਦਗੀ, ਬਿਹਤਰ ਪ੍ਰਸ਼ਾਸਨ ਟੀਚਾ ਸੁਨੀਲ ਜਾਖੜ
ਚੰਡੀਗੜ, 24 ਫਰਵਰੀ (ਮਧੂਸਾਰ ਬਿਊਰੋ) ਕਾਂਗਰਸ ਪਾਰਟੀ ਵੱਲੋਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਤੋਂ ਬਾਅਦ ਹੁਣ ਇੰਨਾਂ ਸੰਸਥਾਵਾਂ ਵਿਚ ਅਹੁਦੇਦਾਰਾਂ ਦੀ ਚੋਣ ਦੀ ਨਿਗਰਾਨੀ ਲਈ ਗਠਿਤ ਇਕ ਉੱਚ ਤਾਕਤੀ ਕਮੇਟੀ ਦੀ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੀ ਪ੍ਰਧਾਨਗੀ ਵਿਚ ਅੱਜ ਇੱਥੇ ਪਲੇਠੀ ਬੈਠਕ ਹੋਈ।
ਮੁੱਖ ਮੰਤਰੀ ਕੈਪਟਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੀ ਚੇਅਰਮੈਨਸ਼ਿਪ ਵਿਚ ਗਠਿਤ ਇਸ ਉਚ ਤਾਕਤੀ ਕਮੇਟੀ ਵਿਚ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ, ਸ੍ਰੀਮਤੀ ਅਰੁਣਾ ਚੌਧਰੀ, ਸ੍ਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕ ਸ੍ਰੀ ਰਾਜ ਕੁਮਾਰ ਚੱਬੇਵਾਲ, ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ, ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀ ਬਰਿੰਦਰ ਸਿੰਘ ਢਿੱਲੋਂ ਨੂੰ ਮੈਂਬਰ ਵਜੋਂ ਸ਼ਾਮਿਲ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸੁਨੀਲ ਜਾਖੜ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਕੰਮ ਤੋਂ ਪ੍ਰਭਾਵਿਤ ਹੋ ਕੇ ਜਿਸ ਵੱਡੇ ਪੱਧਰ ਤੇ ਕਾਂਗਰਸ ਪਾਰਟੀ ਦੇ ਹੱਕ ਵਿਚ ਫਤਵਾ ਦਿੱਤਾ ਹੈ ਉਸ ਨਾਲ ਪਾਰਟੀ ਦੀ ਆਪਣੇ ਲੋਕਾਂ ਪ੍ਰਤੀ ਜਿੰਮੇਵਾਰੀ ਹੋਰ ਵੱਧ ਗਈ ਹੈ ਅਤੇ ਲੋਕਾਂ ਨੂੰ ਸ਼ਹਿਰਾਂ ਵਿਚ ਬਿਹਤਰ ਪ੍ਰਸ਼ਾਸਨ ਮੁਹਈਆ ਕਰਵਾਉਣ ਦੇ ਆਪਣੇ ਵਾਅਦੇ ਦੀ ਪੂਰਤੀ ਲਈ ਹੁਣ ਪਾਰਟੀ ਵੱਲੋਂ ਸਾਰੇ ਵਰਗਾਂ: ਐਸ.ਸੀ./ਬੀ.ਸੀ./ਮਹਿਲਾਵਾਂ/ਨੌਜਵਾਨਾਂ ਅਤੇ ਪਾਰਟੀ ਦੇ ਪੁਰਾਣੇ ਵਰਕਰਾਂ ਨੂੰ ਪੂਰੀ ਨੁੰਮਾਇੰਦਗੀ ਦਿੰਦੇ ਹੋਏ ਇੰਨਾਂ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ।
ਉਨਾਂ ਨੇ ਦੱਸਿਆ ਕਿ ਇਹ ਕਮੇਟੀ ਹਰੇਕ ਪੱਖ ਤੋਂ ਅਧਿਐਨ ਕਰਕੇ ਪਾਰਟੀ ਹਿੱਤ ਵਿਚ ਸਹੀ ਅਹੁਦੇਦਾਰਾਂ ਦੀ ਚੋਣ ਕਰੇਗੀ ਤਾਂ ਜੋ ਪਾਰਟੀ ਦੇ ਜਨ-ਅਧਾਰ ਨੂੰ ਸੂਬੇ ਵਿਚ ਹੋਰ ਮਜਬੂਤੀ ਦਿੱਤੀ ਜਾ ਸਕੇ ਅਤੇ ਸ਼ਹਿਰੀ ਰਾਜ ਸੰਸਥਾਵਾਂ ਦੀ ਕਾਰਗੁਜਾਰੀ ਨੂੰ ਚੁਸਤ ਦਰੁਸਤ ਕਰਕੇ ਲੋਕਾਂ ਨੂੰ ਬਿਹਤਰ ਸ਼ਾਸਨ ਮੁਹਈਆ ਕਰਵਾਇਆ ਜਾ ਸਕੇ।

Leave a Reply

Your email address will not be published. Required fields are marked *