ਪੰਜਾਬ

ਸੋਸ਼ਲ ਮੀਡੀਆ ਨੂੰ ਨਕੇਲ ਪਾਉਣ ਲਈ ਸਰਕਾਰ ਤਿੰਨ ਮਹੀਨਿਆਂ ਵਿੱਚ ਲਾਗੂ ਕਰੇਗੀ ਕਾਨੂੰਨ

ਨਵੀਂ ਦਿੱਲੀ 25 ਫਰਵਰੀ (ਮਧੂਸਾਰ ਬਿਊਰੋ) ਕੇਂਦਰ ਸਰਕਾਰ ਦੇਸ਼ ਵਿੱਚ ਡਿਜੀਟਲ ਕੰਟੈਂਟ ਨੂੰ ਨਿਯਮਤ ਕਰਨ ਲਈ ਕਾਨੂੰਨ ਲਿਆ ਰਹੀ ਹੈ ਤੇ ਇਹ ਕਾਨੂੰਨ ਅਗਲੇ ਤਿੰਨ ਮਹੀਨਿਆਂ ਵਿੱਚ ਲਾਗੂ ਕਰ ਦਿੱਤਾ ਜਾਵੇਗਾ। ਕੇਂਦਰੀ ਮੰਤਰੀ ਰਵੀਸੰਕਰ ਪ੍ਰਸਾਦ ਨੇ ਅੱਜ ਇਸ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਕੰਪਨੀਆਂ ਲਈ ਕੰਮ ਕਰਨ ਦਾ ਢੁਕਵਾਂ ਪ੍ਰਬੰਧ ਹੋਣਾ ਚਾਹੀਦਾ ਹੈ।

ਸੋਸ਼ਲ ਮੀਡੀਆ ਕੰਪਨੀਆਂ ਭਾਰਤ ਵਿੱਚ ਕਰੋਬਾਰ ਕਰਨ ਪਰ ਦੋਹਰੇ ਮਾਪਦੰਡ ਨਹੀਂ ਚੱਲਣਗੇ। ਉਨ੍ਹਾਂ ਕਿਹਾ ਕਿ ਫਰਜੀ ਖਬਰਾਂ ਫੈਲਾਉਣ, ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਖੁੱਲ੍ਹ ਕੇ ਦੁਰਵਰਤੋਂ ਕਰਨ ਬਾਰੇ ਚਿੰਤਾ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਇੰਟਰਮੀਡੀਅਰੀਜ ਨੂੰ ਸ਼ਿਕਾਇਤ ਅਧਿਕਾਰੀ ਨਿਯੁਕਤ ਕਰਨਾ ਲਾਜਮੀ ਹੋਵੇਗਾ, ਜੋ 24 ਘੰਟਿਆਂ ਵਿੱਚ ਸ਼ਿਕਾੲਤ ਦਰਜ ਕਰੇਗਾ। ਔਰਤਾਂ ਦੀਆਂ ਅਸ਼ਲੀਲ ਤੇ ਉਨ੍ਹਾਂ ਦੀਆਂ ਬਦਲ ਕੇ ਪਾਈਆਂ ਤਸਵੀਰਾਂ ਨੂੰ 24 ਘੰਟਿਆਂ ਵਿੱਚ ਹਟਾਉਣਾ ਪਵੇਗਾ। ਸ਼ਿਕਾਇਤ ਨਿਬੇੜਾ ਅਧਿਕਾਰੀ ਨੂੰ ਭਾਰਤ ਵਿੱਚ ਰਹਿਣਾ ਹੋਵੇਗਾ, ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਮਹੀਨਾਵਾਰ ਨਿਯਮਾਂ ਦੀ ਪਾਲਣਾ ਸਬੰਧੀ ਰਿਪੋਰਟ ਸੌਂਪਣੀ ਹੋਵੇਗੀ। ਮੀਡੀਆ ਪਲੇਟਫਾਰਮਾਂ ਨੂੰ ਅਦਾਲਤ ਜਾਂ ਸਰਕਾਰ ਵੱਲੋਂ ਕਹਿਣ ’ਤੇ ਬਾਸ਼ਰਤ ਸਮੱਗਰੀ ਜਾਂ ਸੂਚਨਾ ਤਿਆਰ ਕਰਨ ਵਾਲੇ ਪਹਿਲੇ ਵਿਅਕਤੀ ਦਾ ਖੁਲਾਸਾ ਕਰਨਾ ਹੋਵੇਗਾ।

Leave a Reply

Your email address will not be published. Required fields are marked *