ਔਰਤਾਂ ਦੀ ਸੁਰੱਖਿਆ ਤੇ ਸਸ਼ਕਤੀਕਰਨ ਲਈ ਪੰਜਾਬ ਸਰਕਾਰ ਵਚਨਬੱਧ-ਮੇਅਰ ਸੰਜੀਵ ਸ਼ਰਮਾ
ਪਟਿਆਲਾ, 8 ਮਾਰਚ (ਮਧੂਸਾਰ ਬਿਊਰੋ) ਅੱਜ ਕੌਮਾਂਤਰੀ ਮਹਿਲਾ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਭਰ ’ਚ ਮਹਿਲਾਵਾਂ ਲਈ ਅੱਠ ਔਰਤਾਂ ਪੱਖੀ ਪਹਿਲਕਦਮੀਆਂ ਦੀ ਸ਼ੁਰੂਆਤ ਮੌਕੇ ਆਨ ਲਾਈਨ ਸਮਾਰੋਹ ਦੌਰਾਨ ਅਸ਼ੀਰਵਾਦ ਅਤੇ ਵਜੀਫ਼ਾ ਸਕੀਮ ਦੀ ਲਾਭਪਾਤਰੀ ਮਹਿਲਾਵਾਂ ਤੇ ਵਿਦਿਆਰਥਣਾਂ ਨੇ ਪੰਜਾਬ ਸਰਕਾਰ ਦੀ ਭਰਵੀਂ ਸ਼ਲਾਘਾ ਕੀਤੀ ਹੈ।
ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਸ਼ੀਰਵਾਦ ਸਕੀਮ ਦੀ ਲਾਭਪਾਤਰੀ ਪਿੰਡ ਖਾਨਪੁਰ ਵੜਿੰਗ ਦੀ ਮਮਤਾ ਅਤੇ ਵਜੀਫ਼ਾ ਸਕੀਮ ਦੀਆਂ ਲਾਭਪਾਤਰੀ ਵਿਦਿਆਰਥਣਾਂ ਮਨਿੰਦਰ ਕੌਰ ਤੇ ਸਤਵਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਅਜਿਹੀਆਂ ਪਹਿਲਕਦਮੀਆਂ ਮਹਿਲਾ ਸ਼ਕਤੀ ਲਈ ਬਹੁਤ ਸ਼ਲਾਘਾਯੋਗ ਉਪਰਾਲਾ ਹੈ।
ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਜ਼ਿਲ੍ਹਾ ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਪੰਜਾਬ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਸ੍ਰੀਮਤੀ ਬਿਮਲਾ ਸ਼ਰਮਾ, ਦਿਹਾਤੀ ਕਾਂਗਰਸ ਪ੍ਰਧਾਨ ਸ੍ਰੀ ਗੁਰਦੀਪ ਸਿੰਘ ਊਂਟਸਰ, ਮਹਿਲਾ ਕਾਂਗਰਸ ਦੀ ਸ਼ਹਿਰੀ ਪ੍ਰਧਾਨ ਸ੍ਰੀਮਤੀ ਕਿਰਨ ਢਿੱਲੋਂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਸੰਤੋਖ ਸਿੰਘ, ਪੇਡਾ ਦੇ ਸੀਨੀਅਰ ਵਾਈਸ ਚੇਅਰਮੈਨ ਸ੍ਰੀ ਅਨਿਲ ਮੰਗਲਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਸੰਤ ਬਾਂਗਾ, ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਚੇਅਰਮੈਨ ਸ. ਜਸਵੀਰ ਇੰਦਰ ਸਿੰਘ ਢੀਂਡਸਾ ਨੇ ਵੀ ਪੰਜਾਬ ਸਰਕਾਰ ਵੱਲੋਂ ਅੱਜ ਕੌਮਾਂਤਰੀ ਮਹਿਲਾ ਦਿਵਸ ਮੌਕੇ ਔਰਤਾਂ ਨੂੰ ਸਮਰੱਥ ਬਨਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਵਚਨਬੱਧਤਾ ਦੀ ਪ੍ਰਸ਼ੰਸਾ ਕੀਤੀ।
ਅਸ਼ੀਰਵਾਦ ਸਕੀਮ ਦਾ ਲਾਭ ਹਾਸਲ ਕਰਨ ਵਾਲੀ ਮਹਿਲਾ ਮਮਤਾ ਨੇ ਕਿਹਾ ਕਿ ਉਸਦੇ ਸਿਰ ’ਤੇ ਪਿਤਾ ਦਾ ਸਾਇਆ ਨਹੀਂ ਸੀ ਪਰੰਤੂ ਉਸਦੀ ਮਾਂ ਵੱਲੋਂ ਨੇੜਲੇ ਸੇਵਾ ਕੇਂਦਰ ’ਚ ਜਾ ਕੇ ਉਸਦੇ ਵਿਆਹ ਲਈ ਅਪਲਾਈ ਕੀਤੀ ਅਸ਼ੀਰਵਾਦ ਸਕੀਮ ਦਾ ਲਾਭ ਉਨ੍ਹਾਂ ਨੂੰ ਬਿਨ੍ਹਾਂ ਕਿਸੇ ਸਿਫ਼ਾਰਸ ਜਾਂ ਖੱਜਲ ਖੁਆਰੀ ਦੇ ਝਟਪੱਟ ਉਨ੍ਹਾਂ ਨੂੰ ਮਿਲ ਗਿਆ, ਜੋਕਿ ਉਸਦੇ ਵਿਆਹ ਲਈ ਵੱਡੀ ਵਿੱਤੀ ਮਦਦ ਸਾਬਤ ਹੋਈ।
ਜਦੋਂਕਿ ਵਜੀਫ਼ਾ ਸਕੀਮ ਦੀਆਂ ਲਾਭਪਾਤਰੀ ਵਿਦਿਆਰਥਣਾਂ ਨੇ ਕਿਹਾ ਕਿ ਉਨ੍ਹਾਂ ਦੀ ਅਗਲੇਰੀ ਪੜ੍ਹਾਈ ਲਈ ਵਜੀਫ਼ਾ ਸਕੀਮ ਨਾਲ ਹੋਈ ਮਦਦ ਬਹੁਤ ਲਾਭਕਾਰੀ ਸਾਬਤ ਹੋਈ ਹੈ। ਇਨ੍ਹਾਂ ਨੇ ਵੀ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਅਨੁਜ ਖੋਸਲਾ, ਜ਼ਿਲ੍ਹਾ ਪੇਂਡੂ ਵਿਕਾਸ ਤੇ ਪੰਚਾਇਤ ਅਫ਼ਸਰ ਸੁਰਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁਖਸਾਗਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਰੇਸ਼ ਕੰਬੋਜ, ਜ਼ਿਲ੍ਹਾ ਖੇਡ ਅਫ਼ਸਰ ਸ਼ਾਸ਼ਵਤ ਰਾਜਦਾਨ ਤੇ ਹੋਰ ਅਧਿਕਾਰ ਮੌਜੂਦ ਸਨ।

