ਦੇਸ਼-ਵਿਦੇਸ਼ਪੰਜਾਬ

ਮਨਪ੍ਰੀਤ ਸਿੰਘ ਬਾਦਲ ਨੂੰ ਕਰੋਨਾ, ਮੁੜ ਲਾਕਡਾਊਨ ਦੇ ਆਸਾਰ !

ਮਨਪ੍ਰੀਤ ਸਿੰਘ ਬਾਦਲ ਨੂੰ ਕਰੋਨਾ, ਮੁੜ ਲਾਕਡਾਊਨ ਦੇ ਆਸਾਰ !
ਪਟਿਆਲਾ 12 ਮਾਰਚ (ਰਮਨਦੀਪ/ਮਧੂਸਾਰ ਬਿਊਰੋ) ਪੰਜਾਬ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਖੁਦ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਟਵੀਟਰ ਹੈਂਡਲ ’ਤੇ ਸਾਂਝੀ ਕੀਤੀ ਹੈ। ਉਨ੍ਹਾਂ ਟਵੀਟ ਵਿਚ ਲਿਖਿਆ ਹੈ ਕਿ ਸਿਹਤ ਨਾਸਾਜ਼ ਹੋਣ ਕਰਕੇ ਡਾਕਟਰੀ ਰਿਪੋਰਟ ਵਿਚ ਕੋਰੋਨਾ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਉਹ ਸਿਹਤਯਾਬ ਹੋਣ ਤੋਂ ਬਾਅਦ ਮੁੜ ਗਤੀਵਿਧੀਆਂ ’ਚ ਸ਼ਾਮਲ ਹੋਣਗੇ

ਜ਼ਿਕਰਯੋਗ ਹੈ ਕਿ ਦੇਸ਼ ਭਰ ’ਚ ਲਗਾਤਾਰ ਕੋਰੋਨਾ ਵਾਇਰਸ ਦੇ ਕੇਸ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਵੱਖ-ਵੱਖ ਰਾਜਾਂ ’ਚ ਸਥਿਤੀ ਗੰਭੀਰ ਹੁੰਦੀ ਵਿਖਾਈ ਦੇ ਰਹੀ ਹੈ, ਜਿਸ ਕਾਰਨ ਦੇਸ਼ ਦੇ ਕਈ ਥਾਵਾਂ ’ਤੇ ਲਾਕਡਾਊਨ ਦੇ ਆਸਾਰ ਵਿਖਾਈ ਦੇਣ ਲੱਗੇ ਪਏ ਹਨ। ਮਹਾਰਾਸ਼ਟਰ ’ਚ ਸਥਿਤੀ ਗੰਭੀਰ ਹੋਣ ਤੋਂ ਬਾਅਦ ਕਈ ਥਾਵਾਂ ’ਤੇ ਤਾਲਾਬੰਦੀ ਕੀਤੀ ਗਈ ਹੈ, ਉਥੇ ਹੀ ਦਿੱਲੀ ’ਚ 2000 ਵੱਧ ਕੇਸ ਸਾਹਮਣੇ ਆਏ ਹਨ। ਪੰਜਾਬ-ਹਰਿਆਣਾ ’ਚ ਵਿਚ ਸਥਿਤੀ ਗੰਭੀਰ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਰਾਤ ਦਾ ਨਾਈਟ ਕਰਫਿਊ ਵੀ ਸ਼ੁਰੂ ਕਰ ਦਿੱਤਾ ਗਿਆ। ਜਲੰਧਰ ਤੋਂ ਬਾਅਦ ਲੁਧਿਆਣਾ, ਪਟਿਆਲਾ, ਨਵਾਂ ਸ਼ਹਿਰ ਤੋਂ ਬਾਅਦ ਕਈ ਹੋਰ ਸ਼ਹਿਰਾਂ ’ਚ ਸਥਿਤੀ ਗੰਭੀਰ ਹੋਣ ਕਾਰਨ ਕਰਫਿਊ ਦਾ ਐਲਾਨ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *