ਪੰਜਾਬਪਟਿਆਲਾ

ਬੀਬੀ ਜਗੀਰ ਕੌਰ ਨੇ ਬਾਬਾ ਬੰਦਾ ਸਿੰਘ ਬਹਾਦਰ ਸਪੋਰਟਸ ਕੰਪਲੈਕਸ ਦਾ ਰੱਖਿਆ ਨੀਂਹ ਪੱਥਰ

ਖਾਲਸਾ ਕਾਲਜ ਮੈਨੇਜਮੈਂਟ ਵੱਲੋਂ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਨਮਾਨਤ
ਖੇਡ ਖੇਤਰ ’ਚ ਸ਼ੋ੍ਰਮਣੀ ਕਮੇਟੀ ਖਿਡਾਰੀਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਏਗੀ : ਬੀਬੀ ਜਗੀਰ ਕੌਰ
ਪਟਿਆਲਾ 13 ਮਾਰਚ (ਰਮਨਦੀਪ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਖਾਲਸਾ ਕਾਲਜ ਪਟਿਆਲਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ਗਿਆ।

ਇਸ ਮੌਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਤੋਂ ਇਲਾਵਾ ਸਪੋਰਟਸ ਦੇ ਖੇਤਰ ’ਚ ਵੀ ਸ਼ੋ੍ਰਮਣੀ ਕਮੇਟੀ ਅਜਿਹੇ ਖਿਡਾਰੀਆਂ ਨੂੰ ਅੱਗੇ ਲੈ ਕੇ ਆਵੇਗੀ, ਜੋ ਦੇਸ਼-ਵਿਦੇਸ਼ ’ਚ ਆਪਣੀ ਪਹਿਚਾਣ ਨਾਲ ਸ਼ੋ੍ਰਮਣੀ ਕਮੇਟੀ ਸੰਸਥਾ ਦਾ ਨਾਮ ਵਧੇਰੇ ਰੌਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਹਾਕੀ, ਬਾਸਕਟਬਾਲ ਅਤੇ ਐਥਲੈਟਿਕਸ ਦੇ ਖੇਤਰ ’ਚ ਨਾਮਵਰ ਖਿਡਾਰੀਆਂ ਤਿਆਰ ਕਰੇਗੀ ਅਤੇ ਖਿਡਾਰੀਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਏਗੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਧਰਮ ਦੇ ਪ੍ਰਚਾਰ-ਪਸਾਰ ਦੇ ਨਾਲ-ਨਾਲ ਹਰ ਖੇਤਰ ’ਚ ਪੂਰੀ ਦਿ੍ਰੜਤਾ ਨਾਲ ਕਾਰਜਾਂ ਨੂੰ ਨੇਪਰੇ ਚਾੜ੍ਹਨ ਅਤੇ ਪਾਰਦਰਸ਼ਤਾ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਦੇ 100 ਸਾਲਾਂ ਦੇ ਇਤਿਹਾਸ ’ਚ ਸੰਸਥਾ ਨੇ ਸਿੱਖਿਆ, ਮੈਡੀਕਲ ਅਤੇ ਧਰਮ ਦੇ ਖੇਤਰ ’ਚ ਅਨੇਕਾਂ ਪ੍ਰਾਪਤੀਆਂ ਕੀਤੀਆਂ, ਜਿਸ ਦੀ ਮਿਸਾਲ ਪੂਰੀ ਦੁਨੀਆ ’ਚ ਨਹੀਂ ਮਿਲਦੀ ਹੈ। ਉਨ੍ਹਾਂ ਕਿਹਾ ਕਿ 400 ਸਾਲਾ ਪ੍ਰਕਾਸ਼ ਗੁਰਪੁਰਬ ਸ਼ਤਾਬਦੀ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਖੁਦ ਵਲੰਟੀਅਰ ਬਣ ਕੇ ਗੁਰਮਤਿ ਲਹਿਰ ਨੂੰ ਪ੍ਰਚੰਡ ਕਰਨ ’ਚ ਵੀ ਯੋਗਦਾਨ ਪਾ ਰਹੇ ਹਨ।
ਇਸ ਮੌਕੇ ਸਨਮਾਨ ਸਮਾਰੋਹ ਦੀ ਆਰੰਭਤਾ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਸੰਗੀਤ ਵਿਭਾਗ ਵੱਲੋਂ ਗੁਰਬਾਣੀ ਕੀਰਤਨ ਨਾਲ ਕੀਤੀ ਗਈ। ਇਸ ਦੌਰਾਨ ਉਚੇਚੇ ਤੌਰ ’ਤੇ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਡਾਇਰੈਕਟਰ ਐਜੂਕੇਸ਼ਨ ਡਾ. ਤੇਜਿੰਦਰ ਕੌਰ ਧਾਲੀਵਾਲ, ਆਨਰੇਰੀ ਸਕੱਤਰ ਸੁਰਜੀਤ ਸਿੰਘ ਰੱਖੜਾ, ਪਿ੍ਰੰਸੀਪਲ ਡਾ. ਕਸ਼ਮੀਰ ਸਿੰਘ ਅਤੇ ਪਿ੍ਰੰਸੀਪਲ ਡਾ. ਕੁਲਦੀਪ ਸਿੰਘ ਬੱਲ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਦੀ ਪ੍ਰਧਾਨਗੀ ਵਿਚ ਸਮੁੱਚੀ ਮੈਨੇਜਮੈਂਟ ਨੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸਨਮਾਨਤ ਵੀ ਕੀਤਾ। ਸਨਮਾਨ ਸਮਾਰੋਹ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਆਨਰੇਰੀ ਸਕੱਤਰ ਸੁਰਜੀਤ ਸਿੰਘ ਰੱਖੜਾ ਨੇ ਵੀ ਵਿਚਾਰਾਂ ਦੀ ਸਾਂਝ ਪਾਈ।
ਸਮਾਗਮ ਦੌਰਾਨ ਸਿੱਖਿਆ ਸਕੱਤਰ ਸੁਖਮਿੰਦਰ ਸਿੰਘ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਨਿਰਮਲ ਸਿੰਘ ਹਰਿਆਊ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਜਸਮੇਰ ਸਿੰਘ ਲਾਛਡੂ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਪਿ੍ਰੰਸੀਪਲ ਕੁਲਦੀਪ ਸਿੰਘ ਬੱਲ, ਪਿ੍ਰੰਸੀਪਲ ਕਸ਼ਮੀਰ ਸਿੰਘ, ਨਿੱਜੀ ਸਹਾਇਕ ਡਾ. ਸੁਖਬੀਰ ਸਿੰਘ, ਇੰਚਾਰਜ ਭਗਵੰਤ ਸਿੰਘ ਧੰਗੇੜਾ, ਮੈਨੇਜਰ ਕਰਨੈਲ ਸਿੰਘ ਨਾਭਾ ਤੋਂ ਇਲਾਵਾ ਪ੍ਰਮੁੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *