400 ਸਾਲਾ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸੰਤ ਕੰਬਲੀ ਵਾਲਿਆਂ ਵਿਖੇ ਮਹਾਨ ਗੁਰਮਤਿ ਸਮਾਗਮ
ਸੰਤ ਬਾਬਾ ਨਛੱਤਰ ਸਿੰਘ ਵਾਲਿਆਂ ਦੀ ਯੋਗ ਅਗਵਾਈ ’ਚ ਸੰਤ ਮਹਾਂਪੁਰਸ਼ਾਂ ਸਨਮਾਨਤ
ਸੰਗਤ ਸ਼ਬਦ ਗੁਰੂ ਦੀ ਪਾਂਧੀ ਬਣੇ : ਸੰਤ ਬਾਬਾ ਨਛੱਤਰ ਸਿੰਘ ਕੰਬਲੀ ਵਾਲੇ
ਪਟਿਆਲਾ 14 ਮਾਰਚ (ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਸੰਤ ਸੰਪਰਦਾਇਕ ਅਸਥਾਨਾਂ ਵੱਲੋਂ ਪੰਜ ਰੋਜ਼ਾ ਸੰਤ ਸਮਾਗਮ ਚੱਲ ਰਿਹਾ ਹੈ, ਜਿਸ ਤਹਿਤ ਚੌਥੇ ਦਿਨ ਮਹਾਨ ਸੰਤ ਸਮਾਗਮ ਸੰਤ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਦੀ ਯੋਗ ਅਗਵਾਈ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਸੰਤ ਕੰਬਲੀ ਵਾਲਾ ਵਿਖੇ ਕਰਵਾਇਆ ਗਿਆ। ਮਹਾਨ ਸੰਤ ਸਮਾਗਮ ਦੌਰਾਨ ਸੰਤ ਬਾਬਾ ਸਰੂਪ ਸਿੰਘ ਜੀ ਚੰਡੀਗੜ੍ਹ ਵਾਲੇ, ਸੰਤ ਬਲਜੀਤ ਸਿੰਘ ਟੱਕਰ, ਗਿਆਨੀ ਪ੍ਰਨਾਮ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ, ਸੰਤ ਮਨਮੋਹਨ ਸਿੰਘ ਬਾਰਨ, ਬਾਬਾ ਕਰਮਵੀਰ ਸਿੰਘ ਬੇਦੀ, ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆ, ਜਥੇਦਾਰ ਭਾਈ ਅਜਮੇਰ ਸਿੰਘ ਅੰਗੀਆ ਸਾਹਿਬ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ ਆਦਿ ਨੇ ਸੰਗਤਾਂ ਨੇ ਸ਼ਬਦ ਗੁਰੂ ਨਾਲ ਜੋੜਿਆ।
ਇਸ ਮੌਕੇ ਸੰਤ ਬਾਬਾ ਨਛੱਤਰ ਸਿੰਘ ਕੰਬਲੀ ਵਾਲਿਆਂ ਨੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਦਿਆਂ ਪ੍ਰੇਰਨਾ ਦਿੱਤੀ ਕਿ ਗੁਰੂ ਸਾਹਿਬ ਨੇ ਹਮੇਸ਼ਾ ਮਨੁੱਖ ਨੂੰ ਸੱਚ ਦਾ ਮਾਰਗ ਵਿਖਾਇਆ, ਜਿਸ ’ਤੇ ਚੱਲ ਕੇ ਪਰਉਪਕਾਰੀ ਗੁਰੂ ਦੀ ਪ੍ਰਾਪਤੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦੇ ਅਧਿਆਤਕ ਗੁਰੂ ਹਨ ਜੋ ਸਮੁੱਚੀ ਮਾਨਵਤਾ ਦੀ ਅਗਵਾਈ ਕਰਦੇ ਹੋਏ ਸਾਰਿਆਂ ਨੂੰ ਗੁਰੂ ਮਾਰਗ ਦਾ ਪਾਂਧੀ ਬਣਨ ਦੀ ਜੀਵਨ ਜਾਂਚ ਪ੍ਰਦਾਨ ਕਰ ਰਹੇ ਹਨ। ਇਸ ਮੌਕੇ ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਪੁੱਜੇ ਸੰਤ ਮਹਾਂਪੁਰਸ਼ਾਂ ਸਮੇਤ ਸ਼ਹਿਰ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਜੀ ਆਇਆ ਆਖਿਆ ਅਤੇ ਗੁਰਦੁਆਰਾ ਸਾਹਿਬ ਸੰਤ ਕੰਬਲੀ ਵਾਲਿਆਂ ਵੱਲੋਂ ਸਨਮਾਨ ਚਿੰਨ ਦੇ ਕੇ ਸਨਮਾਨਤ ਵੀ ਕੀਤਾ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੇਅਰ ਸੰਜੀਵ ਸ਼ਰਮਾ ਬਿੱਟੂ, ਕੌਂਸਲਰ ਰਾਜੂ, ਐਮ. ਡੀ. ਵਰਧਮਾਨ ਹਸਪਤਾਲ ਦੇ ਸੌਰਵ ਜੈਨ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਤ ਬਾਬਾ ਨਛੱਤਰ ਸਿੰਘ ਕੰਬਲੀ ਵਾਲਿਆਂ ਨੇ ਸੰਤ ਮਹਾਂਪੁਰਸ਼ਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਦੌਰਾਨ ਗੁਰਮੀਤ ਸਿੰਘ ਬਿੱਟੂ, ਮਲਕੀਤ ਸਿੰਘ ਖੰਨਾ, ਪਰਮਜੀਤ ਸਿੰਘ ਵੀ ਹਾਜ਼ਰ ਸਨ।

