ਪੰਜਾਬਪਟਿਆਲਾ

ਪਟਿਆਲਾ ਜ਼ਿਲ੍ਹੇ ’ਚ 193 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ 14 ਮਾਰਚ (ਨਾਗਪਾਲ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਪੋਜਟਿਵ ਆਏ ਕੇਸਾਂ ਬਾਰੇ ਦੱਸਿਆ ਕਿ ਇਹਨਾਂ 193 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 124,ਸਮਾਣਾ ਤੋਂ 03, ਰਾਜਪੁਰਾ ਤੋਂ 10, ਨਾਭਾ ਤੋਂ 06, ਬਲਾਕ ਭਾਦਸੋਂ ਤੋਂ 11, ਬਲਾਕ ਕੌਲੀ ਤੋਂ 13, ਬਲਾਕ ਕਾਲੋਮਾਜਰਾ ਤੋਂ 13, ਬਲਾਕ ਹਰਪਾਲਪੁਰ ਤੋਂ 04, ਬਲਾਕ ਸ਼ੁਤਰਾਣਾਂ ਤੋਂ 06 ਅਤੇ ਬਲਾਕ ਦੁਧਣ ਸਾਂਧਾਂ ਤੋਂ 03 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 51 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 142 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।

ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ । ਨੋਡਲ ਅਫਸਰ ਡਾ. ਸੁਮੀਤ ਸਿੰਘ ਨੇਂ ਦੱਸਿਆਂ ਕਿ ਥਾਪਰ ਯੁਨੀਵਰਸਿਟੀ ਦੇ ਕੈੰਪਸ ਵਿੱਚ ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਏ ਵਿਦਿਆਰਥੀ ਦੀ ਕੰਟੈਕਟ ਟਰੇਸਿਮਘ ਦੋਰਾਣ ਸੱਤ ਹੋਰ ਵਿਦਿਆਰਥੀ ਪੋਜਟਿਵ ਪਾਏ ਗਏ ਹਨ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 950 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,85,561 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 18,595 ਕੋਵਿਡ ਪੋਜਟਿਵ, 3,65,236 ਨੈਗੇਟਿਵ ਅਤੇ ਲਗਭਗ 1330 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ

Leave a Reply

Your email address will not be published. Required fields are marked *