ਪੰਜਾਬਪਟਿਆਲਾ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਟਿਆਲਾ ਜ਼ਿਲ੍ਹੇ ਦਾ ਮੁੱਖ ਸਮਾਗਮ 21 ਮਾਰਚ ਨੂੰ ਹੋਵੇਗਾ : ਬੀਬੀ ਜਗੀਰ ਕੌਰ

ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਉਲੀਕੀ ਰੂਪ ਰੇਖਾ
ਪਟਿਆਲਾ 14 ਮਾਰਚ (ਰਮਨਦੀਪ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਚੱਲੇ ਰਹੇ ਸਮਾਗਮਾਂ ਦੀ ਲੜੀ ’ਚ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ ਗੁਰਪੁਰਬ ਸਬੰਧੀ ਜ਼ਿਲ੍ਹਾ ਪਟਿਆਲਾ ਦਾ ਮੁੱਖ ਧਾਰਮਕ ਸਮਾਗਮ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ 21 ਮਾਰਚ ਨੂੰ ਆਯੋਜਿਤ ਹੋਵੇਗਾ। ਇਹ ਫੈਸਲਾ ਸ਼ੋ੍ਰਮਣੀ ਕਮੇਟੀ ਮੈਂਬਰਾਂ ਵੱਲੋਂ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਮੁਲਾਕਾਤ ਕਰਕੇ ਮੁੱਖ ਸਮਾਗਮ ਸਬੰਧੀ ਉਲੀਕੀ ਗਈ ਰੂਪ ਰੇਖਾ ਦੌਰਾਨ ਕੀਤਾ ਗਿਆ। ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਬੀਤੇ ਦਿਨ ਖਾਲਸਾ ਕਾਲਜ ਪਟਿਆਲਾ ਵਿਖੇ ਸਨਮਾਨ ਸਮਾਰੋਹ ਸਮਾਗਮ ’ਚ ਹਿੱਸਾ ਲੈਣ ਪੁੱਜੇ ਸਨ।

ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਵੱਡੇ ਪੱਧਰ ’ਤੇ ਮਨਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਮੈਂਬਰ ਖੁਦ ਵਲੰਟੀਅਰ ਬਣਕੇ ਗੁਰਮਤਿ ਦੀ ਪ੍ਰਚਾਰ-ਪਸਾਰ ਲਹਿਰ ਨੂੰ ਪ੍ਰਚੰਡ ਕਰ ਰਹੇ ਹਨ, ਜਿਸ ਤਹਿਤ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਬੱਚਿਆਂ ਦਾ ਸ਼ਬਦ ਗਾਇਨ ਕੀਰਤਨ ਸਮਾਗਮ 19 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਉਦੇਸ਼ ਨੂੰ ਸ਼ਬਦ ਗੁਰੂ ਰਾਹੀਂ ਸੰਗਤਾਂ ਤੱਕ ਪਹੁੰਚਾਉਣ ਲਈ ਸ਼ੋ੍ਰਮਣੀ ਕਮੇਟੀ ਆਪਣੇ ਫਰਜ਼ਾਂ ਨੂੰ ਨਿਭਾ ਰਹੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਸ਼ੋ੍ਰਮਣੀ ਕਮੇਟੀ ਭਵਿੱਖ ’ਚ ਕਾਰਜਾਂ ਨੂੰ ਪੂਰੀ ਸੁਹਿਰਦਤਾ ਅਤੇ ਪਾਰਦਰਸ਼ਤਾ ਨਾਲ ਨਿਰਵਿਘਨ ਜਾਰੀ ਰੱਖੇਗੀ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਅਪੀਲ ਕੀਤੀ ਕਿ 21 ਮਾਰਚ ਨੂੰ ਹੋਣ ਜਾ ਰਹੇ ਸਮਾਗਮਾਂ ’ਚ ਸੰਗਤਾਂ ਵੱਡੀ ਗਿਣਤੀ ’ਚ ਪੁੱਜਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਹਾਸਲ ਕਰਨ। ਉਨ੍ਹਾਂ ਕਿਹਾ ਕਿ ਮੁੱਖ ਸਮਾਗਮ ’ਚ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਕਥਾਵਾਚਕ ਬਾਬਾ ਬੰਤਾ ਸਿੰਘ ਮੁੰਡਾ ਪਿੰਡ ਵਾਲਿਆਂ ਤੋਂ ਇਲਾਵਾ ਸੰਤ ਮਹਾਂਪੁਰਸ਼ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਹਜ਼ੂਰੀ ਕੀਰਤਨੀ ਜਥੇ ਸੰਗਤਾਂ ਨੂੰ ਨਿਹਾਲ ਕਰਨਗੇ।
ਇਸ ਦੌਰਾਨ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜਥੇਦਾਰ ਨਿਰਮਲ ਸਿੰਘ ਹਰਿਆਊ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਜਸਮੇਰ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਇੰਚਾਰਜ ਭਗਵੰਤ ਸਿੰਘ ਧੰਗੇੜਾ, ਮੈਨੇਜਰ ਕਰਨੈਲ ਸਿੰਘ ਨਾਭਾ, ਅਮਰਪਾਲ ਸਿੰਘ ਆਦਿ ਸਖਸ਼ੀਅਤਾਂ ਵੀ ਹਾਜ਼ਰ ਸਨ।

Leave a Reply

Your email address will not be published. Required fields are marked *