ਅੰਮ੍ਰਿਤਸਰ

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ੋਕ ਸਭਾ ਦੌਰਾਨ ਜਥੇਦਾਰ ਕੋਲਿਆਂਵਾਲੀ ਨੂੰ ਸ਼ਰਧਾਂਜਲੀ ਭੇਟ

ਅੰਮਿ੍ਰਤਸਰ, 15 ਮਾਰਚ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਅਕਾਲ ਚਲਾਣੇ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਨਮਿਤ ਸ਼ੋਕ ਸਭਾ ਦੌਰਾਨ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰਕੇ ਵਿਛੜੀ ਰੂਹ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ। ਇਸ ਸਮੇਂ ਅਰਦਾਸ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਥੇਦਾਰ ਕਲਿਆਂਵਾਲੀ ਦੇ ਚਲਾਣੇ ਨੂੰ ਪੰਥਕ ਘਾਟਾ ਦੱਸਿਆ।

ਉਨ੍ਹਾਂ ਆਖਿਆ ਕਿ ਜਥੇਦਾਰ ਦਿਆਲ ਸਿੰਘ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਸਨ, ਜਿਨ੍ਹਾਂ ਨੇ ਸੰਸਥਾ ਦੀ ਬੇਹਤਰੀ ਲਈ ਕਾਰਜ ਕੀਤੇ। ਉਹ ਲੰਮਾਂ ਸਮਾਂ ਸ਼੍ਰੋਮਣੀ ਕਮੇਟੀ ਦੀ ਉੱਚ ਤਾਕਤੀ ਕਾਰਜਕਾਰਨੀ ਕਮੇਟੀ ਵਿਚ ਵੀ ਸ਼ਾਮਲ ਰਹੇ ਅਤੇ ਪ੍ਰਬੰਧਕੀ ਸੁਧਾਰਾਂ ਸਬੰਧੀ ਵਡਮੁੱਲੀ ਰਾਇ ਦਿੰਦੇ ਰਹੇ। ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸ. ਬਿੱਕਰ ਸਿੰਘ ਚੰਨੂ ਸਾਬਕਾ ਸੀਨੀਅਰ ਮੀਤ ਪ੍ਰਧਾਨ, ਸ. ਗੁਰਤੇਜ ਸਿੰਘ ਢੱਡੇ ਅਤੇ ਸ. ਸੁਖਦਰਸ਼ਨ ਸਿੰਘ ਮਰਾੜ ਮੈਂਬਰ ਸ਼੍ਰੋਮਣੀ ਕਮੇਟੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਵੀ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਅੰਤਿ੍ਰੰਗ ਮੈਂਬਰ ਸ. ਬਲਦੇਵ ਸਿੰਘ ਚੂੰਘਾਂ, ਸ. ਸਤਵਿੰਦਰ ਸਿੰਘ ਟੌਹੜਾ ਤੇ ਸ. ਦਰਸ਼ਨ ਸਿੰਘ ਸ਼ੇਰਖਾਂ, ਮੈਂਬਰ ਸ਼੍ਰੋਮਣੀ ਕਮੇਟੀ ਸ. ਕੇਵਲ ਸਿੰਘ ਬਾਦਲ, ਸੰਤ ਬਲਬੀਰ ਸਿੰਘ ਘੁੰਨਸ, ਸ. ਜਸਮੇਰ ਸਿੰਘ ਲਾਛੜੂ, ਸ. ਜਰਨੈਲ ਸਿੰਘ ਮੰਡਵਾਲਾ, ਸ. ਸੁਰਜੀਤ ਸਿੰਘ ਗੜ੍ਹੀ, ਬਾਬਾ ਟੇਕ ਸਿੰਘ ਧਨੋਲਾ, ਸ. ਗੁਰਮੇਲ ਸਿੰਘ ਸੰਗਤਪੁਰਾ, ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਗੁਰਿੰਦਰ ਕੌਰ, ਸ. ਗੁਰਪਾਲ ਸਿੰਘ ਗੋਰਾ, ਸ. ਹਰਦੇਵ ਸਿੰਘ ਰੋਗਲਾ, ਸ. ਮਲਕੀਤ ਸਿੰਘ ਚੰਗਾਲ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਹਰਪਾਲ ਸਿੰਘ ਜੱਲ੍ਹਾ, ਸ. ਚਰਨ ਸਿੰਘ ਆਲਮਗੀਰ, ਬੀਬੀ ਜੋਗਿੰਦਰ ਕੌਰ ਬਠਿੰਡਾ, ਸ. ਸੁਰਜੀਤ ਸਿੰਘ ਰਾਏਪੁਰ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਰਵਿੰਦਰ ਸਿੰਘ ਖਾਲਸਾ, ਸ. ਅਵਤਾਰ ਸਿੰਘ ਰਿਆ, ਸ. ਦਰਸ਼ਨ ਸਿੰਘ ਜਲਾਲਾਬਾਦ, ਬੀਬੀ ਜਸਪਾਲ ਕੌਰ, ਸ. ਗੁਰਲਾਲ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਕੱਤਰ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਮੀਤ ਸਿੰਘ ਬੁੱਟਰ, ਸ. ਸੁਖਬੀਰ ਸਿੰਘ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪਿ੍ਰੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਡਾ. ਸੁਖਬੀਰ ਸਿੰਘ ਆਦਿ ਮੌਜੂਦ ਸਨ।

Leave a Reply

Your email address will not be published. Required fields are marked *