106 ਕੋਵਿੰਡ ਕੇਸਾਂ ਦੀ ਪੁਸ਼ਟੀ, ਥਾਪਰ ਕਾਲਜ ਦੇ ਤਿੰਨ ਹੋਰ ਹੋਸਟਲਾ ਅਤੇ ਰਿਹਾਇਸ਼ੀ ਏਰੀਏ ਨੂੰ ਐਲਾਨਿਆ ਕੰਟੈਨਮੈਂਟ ਜੋਨ
ਪਟਿਆਲਾ 15 ਮਾਰਚ (ਰਮਨਦੀਪ/ਮਧੂਸਾਰ ਬਿਊਰੋ) ੇਜ਼ਿਲ੍ਹੇ ਵਿੱਚ 106 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 1412 ਦੇ ਕਰੀਬ ਰਿਪੋਰਟਾਂ ਵਿਚੋਂ 106 ਕੋਵਿਡ ਪੋਜੀਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 18701 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 85 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 16967 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1195 ਹੈ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 106 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 66, ਸਮਾਣਾ ਤੋਂ 06, ਰਾਜਪੁਰਾ ਤੋਂ 17, ਬਲਾਕ ਕੌਲੀ ਤੋਂ 04, ਬਲਾਕ ਕਾਲੋਮਾਜਰਾ ਤੋਂ 07, ਬਲਾਕ ਸ਼ੁਤਰਾਣਾਂ ਤੋਂ 04 ਅਤੇ ਬਲਾਕ ਦੁਧਣ ਸਾਂਧਾਂ ਤੋਂ 02 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 25 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 81 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।ਉਹਨਾਂ ਕਿਹਾ ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।
ਨੋਡਲ ਅਫਸਰ ਡਾ. ਸੁਮੀਤ ਸਿੰਘ ਨੇਂ ਦੱਸਿਆਂ ਕਿ ਥਾਪਰ ਯੂਨੀਵਰਸਿਟੀ ਕੈੰਪਸ ਵਿਚ ਕੰਨਟੈਕਟ ਟ੍ਰੇਸਿੰਗ ਦੌਰਾਨ 15 ਹੋਰ ਵਿਦਿਆਰਥੀ ਕੋਵਿਡ ਪਾਜਿਟਿਵ ਪਾਏ ਗਏ ਹਨ, ਜਿਸ ਨਾਲ ਥਾਪਰ ਯੂਨੀਵਰਸਿਟੀ ਕੈੰਪਸ ਵਿੱਚ ਕੁੱਲ ਪੋਜਟਿਵ ਕੇਸਾਂ ਦੀ ਗਿਣਤੀ 38 ਹੋ ਗਈ ਹੈ।ਜਿਸ ਨੂੰ ਦੇਖਦੇ ਹੋਏ ਥਾਪਰ ਯੂਨੀਵਰਸਿਟੀ ਦੇ ਤਿੰਨ ਹੋਰ ਹੋਸਟਲ ਜੇ.,ਕੇ.,ਐਲ. ਅਤੇ ਕੁੱਝ ਰਿਹਾਇਸ਼ੀ ਏਰੀਏ ਨੂੰ ਕੰਨਟੈਨਮੈਂਟ ਜ਼ੋਨ ਐਲਾਨਿਆ ਗਿਆ ਹੈ। ਇਸ ਤੋ ਇਲਾਵਾ ਏਰੀਏ ਵਿਚੋਂ ਜਿਆਦਾ ਪੋਜਟਿਵ ਕੇਸ ਆਉਣ ਤੇਂ ਨਿਊ ਲਾਲ ਬਾਗ ਅਤੇ ਪ੍ਰਤਾਪ ਨਗਰ ਦੇ ਬਲਾਕ ਸੀ ਨੂੰ ਵੀ ਮਾਈਕਰੋ ਕੰਟੈਨਮਂੈਟ ਜ਼ੋਨ ਐਲਾਨਿਆ ਗਿਆ ਹੈ।ਉਹਨਾਂ ਕਿਹਾ ਕਿ ਦੇਖਣ ਵਿੱਚ ਆ ਰਿਹਾ ਹੈ ਜਿਆਦਾਤਰ ਕੇਸ ਪਟਿਆਲਾ ਸ਼ਹਿਰੀ ਖੇਤਰ ਵਿਚੋ ਰਿਪੋਰਟ ਹੋ ਰਹੇ ਹਨ।ਜਿਸ ਦਾ ਮੁੱਖ ਕਾਰਣ ਲੋਕਾਂ ਵੱਲੋਂ ਕੋਵਿਡ ਨਿਯਮਾਂ ਦੀ ਪਾਲਣਾ ਨਾ ਕਰਨਾ ਹੈ।

