ਪਟਿਆਲਾ

ਕੋਰੋਨਾ ਕੇਸਾਂ ਦਾ ਵੱਧਣਾ ਲਗਾਤਾਰ ਜਾਰੀ : 187 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ, 17 ਮਾਰਚ (ਮਧੂਸਾਰ ਬਿਊਰੋ) ਕੋਰੋਨਾ ਕੇਸਾਂ ਦਾ ਵੱਧਣਾ ਲਗਾਤਾਰ ਜਾਰੀ ਹੈ, ਜਿਸ ਦੇ ਚੱਲਦਿਆਂ ਸੀ.ਐਮ. ਸਿਟੀ ’ਚ ਕੋਵਿੰਡ ਕੇਸਾਂ ਦੀ ਗਿਣਤੀ 187 ਹੋ ਗਈ ਹੈ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲੇ੍ਹ ਵਿੱਚ ਪ੍ਰਾਪਤ 3004 ਦੇ ਕਰੀਬ ਰਿਪੋਰਟਾਂ ਵਿਚੋਂ 187 ਕੋਵਿਡ ਪਾਜ਼ੀਟਿਵ ਪਾਏ ਗਏ ਹਨ, ਜਿਸ ਨਾਲ ਜ਼ਿਲ੍ਹੇ ਵਿਚ ਪਾਜ਼ੀਟਿਵ ਕੇਸਾਂ ਦੀ ਗਿਣਤੀ 19084 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜ਼ਿਲ੍ਹੇ ਦੇ 84 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜ਼ਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 17118 ਹੋ ਗਈ ਹੈ।

ਜ਼ਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1422 ਹੈ। ਦੋ ਹੋਰ ਕੋਵਿਡ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਨ ਮੌਤਾਂ ਦੀ ਗਿਣਤੀ 544 ਹੋ ਗਈ ਹੈ, ਜਿਸ ਵਿਚੋਂ ਆਡਿਟ ਦੌਰਾਨ ਪੰਜ ਮੌਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ। ਪਾਜ਼ੀਟਿਵ ਆਏ ਕੇਸਾਂ ਬਾਰੇ ਉਹਨਾਂ ਨੇ ਦੱਸਿਆ ਕਿ ਇਹਨਾਂ 187 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 104, ਨਾਭਾ ਤੋਂ 9, ਸਮਾਣਾ ਤੋਂ 3, ਰਾਜਪੁਰਾ ਤੋਂ 27, ਬਲਾਕ ਭਾਦਸੋ ਤੋਂ 7, ਬਲਾਕ ਕੌਲੀ ਤੋਂ 7, ਬਲਾਕ ਕਾਲੋਮਾਜਰਾ ਤੋਂ 8, ਬਲਾਕ ਹਰਪਾਲਪੁਰ ਤੋਂ 3, ਬਲਾਕ ਸ਼ੁਤਰਾਣਾ ਤੋਂ 10 ਅਤੇ ਬਲਾਕ ਦੂਧਨਸਾਧਾਂ ਤੋਂ 9 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 43 ਪਾਜ਼ੀਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 144 ਓ.ਪੀ.ਡੀ. ਵਿੱਚ ਆਏ ਨਵੇਂ ਫਲੂ ਅਤੇ ਬਗੈਰ ਫਲੂ ਲੱਛਣਾਂ ਵਾਲੇ ਆਏ ਮਰੀਜ਼ਾਂ ਦੇ ਲਏ ਸੈਂਪਲਾਂ ਵਿਚੋਂ ਆਏ ਪਾਜ਼ੀਟਿਵ ਮਰੀਜ਼ ਸ਼ਾਮਲ ਹਨ। ਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਥਾਪਰ ਯੂਨੀਵਰਸਿਟੀ ਵਿੱਚ 1150 ਦੇ ਕਰੀਬ ਕੋਵਿਡ ਸੈਂਪਲ ਲਏ ਜਾ ਚੁੱਕੇ ਹਨ, ਅੱਜ 2 ਕੇਸ ਹੋਰ ਪਾਜ਼ੀਟਿਵ ਆਉਣ ਕਾਰਨ ਥਾਪਰ ਯੂਨੀਵਰਸਿਟੀ ਵਿੱਚ ਕੁੱਲ ਪਾਜ਼ੀਟਿਵ ਕੇਸਾਂ ਦੀ ਗਿਣਤੀ 71 ਹੋ ਗਈ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਵਿੱਚ ਅੱਜ 3250 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।

Leave a Reply

Your email address will not be published. Required fields are marked *