ਅੰਮ੍ਰਿਤਸਰਪੰਜਾਬ

ਪੰਥਪ੍ਰਸਤ ਜਥੇਦਾਰ ਗੁਰਦਿਆਲ ਸਿੰਘ ਅਜਨੋਹਾ ਦੇ ਜੀਵਨ ਸਬੰਧੀ ਖੋਜ ਭਰਪੂਰ ਪੁਸਤਕ ਸੰਗਤ ਅਰਪਣ

ਉਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਉਪਰਾਲੇ ਦੀ ਸ਼ਲਾਘਾ”
ਅੰਮਿ੍ਰਤਸਰ, 20 ਮਾਰਚ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਡਾ ਪਰਮਜੀਤ ਸਿੰਘ ਸਰੋਆ ਵੱਲੋਂ ਲਿਖਤ ਪੁਸਤਕ ਉਪੰਥ ਦੇ ਨਿਧੜਕ ਜਰਨੈਲ ਸਿੰਘ ਸਾਹਿਬ ਜਥੇਦਾਰ ਗੁਰਦਿਆਲ ਸਿੰਘ ਅਜਨੋਹਾ” ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਤਿਕਾਰਯੋਗ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਸੰਗਤ ਅਰਪਣ ਕੀਤੀ ਗਈ।

ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇ. ਹਰਭਜਨ ਸਿੰਘ ਮਸਾਣਾ, ਜਥੇ. ਹਰਪਾਲ ਸਿੰਘ ਜੱਲ੍ਹਾ ਸਾਬਕਾ ਮੀਤ ਪ੍ਰਧਾਨ, ਜਥੇ. ਬਲਦੇਵ ਸਿੰਘ ਕਿਆਮਪੁਰ ਸਾਬਕਾ ਮੀਤ ਪ੍ਰਧਾਨ, ਬੀਬੀ ਗੁਰਪ੍ਰੀਤ ਕੌਰ ਮੈਂਬਰ, ਜਥੇ. ਅਜੈਬ ਸਿੰਘ ਅਭਿਆਸੀ ਮੈਂਬਰ ਧਰਮ ਪ੍ਰਚਾਰ ਕਮੇਟੀ, ਸਕੱਤਰ ਮਹਿੰਦਰ ਸਿੰਘ ਆਹਲੀ, ਡਾ. ਗੁਰਵੀਰ ਸਿੰਘ, ਪਰਮਜੀਤ ਸਿੰਘ ਦੁਨੀਆਂ ਮਾਜਰਾ ਮੌਜੂਦ ਸਨ।ਇਸ ਮੌਕੇ ਸਿੰਘ ਸਾਹਿਬ ਜੀ ਨੇ ਡਾ. ਸਰੋਆ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੰਸਥਾ ਪੰਥਕ ਹਿੱਤਾਂ ਤੇ ਸਰੋਕਾਰਾਂ ਦੀ ਪਹਿਰੇਦਾਰ ਹੈ।
ਜਥੇਦਾਰ ਗੁਰਦਿਆਲ ਸਿੰਘ ਅਜਨੋਹਾ ਨੇ ਵੀਂ ਪੰਥਕ ਹਿੱਤਾਂ ਦੀ ਨਿਰੰਤਰਤਾ ਨਾਲ ਪਹਿਰੇਦਾਰ ਕੀਤੀ।ਇਸ ਪੁਸਤਕ ਰਾਹੀਂ ਉਨ੍ਹਾਂ ਦੇ ਜੀਵਨ ਅਤੇ ਸੇਵਾਂ ਕਾਰਜਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਹੈ, ਜਿਸ ਦੀ ਮੈਂ ਸ਼ਲਾਘਾ ਕਰਦਾ ਹਾਂ।ਡਾ. ਪਰਮਜੀਤ ਸਿੰਘ ਸਰੋਆ ਨੇ ਦੱਸਿਆ ਕੀ 1927 ਈਂ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਅਜਨੋਹਾ ਪਿੰਡ ਵਿਚ ਜਨਮੇ ਜਥੇਦਾਰ ਗੁਰਦਿਆਲ ਸਿੰਘ ਨੇ ਸਾਰਾ ਜੀਵਨ ਪੰਥਕ ਹਿੱਤਾਂ ਦੀ ਪਹਿਰੇਦਾਰੀ ਕਰਦਿਆਂ ਬਤੀਤ ਕੀਤਾ।ਉਨ੍ਹਾਂ ਆਪਣਾ ਧਾਰਮਿਕ ਜੀਵਨ ਪਿੰਡ ਦੀ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸ਼ੁਰੂ ਕਰਕੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ, 1972 ਵਿਚ ਬਤੌਰ ਜਥੇਦਾਰ ਤਖ਼ਤ ਸ੍ਰੀ ਕੇਸਗ੍ਹੜ ਸਾਹਿਬ ਅਤੇ 1980 ਈ ਵਿਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਜੋਂ ਨਿਭਾਈਆਂ ਸੇਵਾਵਾਂ ਨੂੰ ਅੱਜ ਵੀ ਮਿਸਾਲੀ ਤੌਰ ’ਤੇ ਯਾਦ ਕੀਤਾ ਜਾਂਦਾ ਹੈ।ਜਥੇਦਾਰ ਅਜਨੋਹਾ ਨੇ ਆਪਣੇ ਸੇਵਾ ਕਾਲ ਦੌਰਾਨ ਸਿੱਖ ਜਜਬਾਤਾ ਦੀ ਤਰਜਮਾਨੀ ਕਰਦਿਆਂ ਉਸਿੱਖ ਇੱਕ ਵੱਖਰੀ ਕੌਮ ਹੈ” ਵਰਗੇ ਇਤਿਹਾਸਕ ਫੈਸਲੇ ਲਏ।ਦੁਨਿਆਵੀਂ ਅਦਾਲਤਾਂ ਦੇ ਸੰਮਨਾਂ ਨੂੰ ਲੈਣ ਤੋਂ ਇੰਨਕਾਰ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਰੁਤਬੇ ਨੂੰ ਕਾਇਮ ਰੱਖਿਆ।ਅਕਾਲੀ ਧੜਿਆ ਵਿਚ ਏਕਤਾ ਦੀ ਪ੍ਰਕਿਰਆ ਆਰੰਭੀ ਅਤੇ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਨਾਲ ਅਥਾਹ ਪਿਆਰ ਅਤੇ ਮੇਲ ਮਿਲਾਪ ਨਾਲ ਧਰਮ ਪ੍ਰਚਾਰ ਅਤੇ ਅੰਮਿ੍ਰਤ ਸੰਚਾਰ ਦੀ ਲਹਿਰ ਆਰੰਭ ਕੀਤੀ।ਡਾ. ਸਰੋਆ ਨੇ ਦੱਸਿਆ ਕਿ ਇਸ ਖੋਜ ਭਰਪੂਰ ਪੁਸਤਕ ਨੂੰ ਭਾਈ ਚਤਰ ਸਿੰਘ ਜੀਵਨ ਸਿੰਘ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ।

Leave a Reply

Your email address will not be published. Required fields are marked *