ਦੇਸ਼-ਵਿਦੇਸ਼ਪੰਜਾਬ

ਦਿੱਲੀ-ਗਾਜ਼ੀਪੁਰ ਸਰਹੱਦ ’ਤੇ ਡਟੇ ਕਿਸਾਨ ਮਨਾਇਆ ‘ਸ਼ਹੀਦੀ ਦਿਹਾੜਾ’

ਨਵੀਂ ਦਿੱਲੀ 23 ਮਾਰਚ (ਮਧੂਸਾਰ ਬਿਊਰੋ) ਕੇਂਦਰ ਦੇ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਕਿਸਾਨ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਲੱਗਭਗ 4 ਮਹੀਨਿਆਂ ਤੋਂ ਡਟੇ ਹੋਏ ਹਨ। ਇਸ ਦਰਮਿਆਨ ਅੱਜ ਯਾਨੀ ਕਿ ਮੰਗਲਵਾਰ ਨੂੰ ਦਿੱਲੀ-ਗਾਜ਼ੀਪੁਰ ਸਰਹੱਦ ’ਤੇ ਡਟੇ ਕਿਸਾਨਾਂ ਵਲੋਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।

ਕਿਸਾਨਾਂ ਵਲੋਂ ਇਨਕਲਾਬ ਜ਼ਿੰਦਾਬਾਦ ਦੇ ਜਿੱਥੇ ਨਾਅਰੇ ਲਾਏ ਗਏ, ਉੱਥੇ ਹੀ ਸਰਹੱਦ ’ਤੇ ’ਪਗੜੀ ਲੰਗਰ’ ਦਾ ਆਯੋਜਨ ਵੀ ਕੀਤਾ ਗਿਆ। ਇਸ ਦੌਰਾਨ ਬੱਚਿਆਂ ਤੋਂ ਲੈ ਕੇ ਬਜ਼ੁਰਗ ਤੱਕ ਨੇ ਸਿਰ ’ਤੇ ਪੀਲੇ ਰੰਗ ਦੀਆਂ ਦਸਤਾਰਾਂ ਸਜਾਈਆਂ।
ਇਸ ਦਰਮਿਆਨ ਇਕ ਟਰੱਕ ’ਤੇ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਵਾਲੇ ਪੋਸਟਰ ਲਾਏ ਗਏ। ਭਗਤ ਸਿੰਘ ਦਾ ਮੰਨਣਾ ਸੀ ਕਿ ਕ੍ਰਾਂਤੀ ਦਾ ਮਤਲਬ ਬੰਬ ਅਤੇ ਪਿਸਤੌਲ ਦੀ ਸੰਤੁਸ਼ਟੀ ਨਹੀਂ ਹੈ। ਉਹ ਕਹਿੰਦੇ ਸਨ ਕਿ ਪਿਸਤੌਲ ਅਤੇ ਬੰਬ ਇਨਕਲਾਬ ਨਹੀਂ ਲਿਆਂਦੇ, ਇਨਕਲਾਬ ਦੀ ਤਲਵਾਰ ਤਾਂ ਵਿਚਾਰਾਂ ਦੀ ਸ਼ਾਨ ’ਤੇ ਤੇਜ਼ ਹੁੰਦੀ ਹੈ।

Leave a Reply

Your email address will not be published. Required fields are marked *