ਪਟਿਆਲਾ

ਕੋਰੋਨਾ ਦਾ ਕਹਿਰ ਜਾਰੀ, 262 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ, 27 ਮਾਰਚ (ਰਮਨਦੀਪ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਜਿਲੇ ਵਿੱਚ 262 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 2544 ਦੇ ਕਰੀਬ ਰਿਪੋਰਟਾਂ ਵਿਚੋਂ 262 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 21460 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 201 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 18434 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2453 ਹੈ। ਅੱਠ ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 573 ਹੋ ਗਈ ਹੈ, ਜਿਸ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 262 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 173, ਨਾਭਾ ਤੋਂ 17, ਸਮਾਣਾ ਤੋਂ 06, ਰਾਜਪੁਰਾ ਤੋਂ 22, ਬਲਾਕ ਭਾਦਸੋ ਤੋਂ 07, ਬਲਾਕ ਕੌਲੀ ਤੋਂ 14, ਬਲਾਕ ਕਾਲੋਮਾਜਰਾ ਤੋਂ 06, ਬਲਾਕ ਸ਼ੁਤਰਾਣਾਂ ਤੋਂ 02, ਬਲਾਕ ਹਰਪਾਲਪੁਰ ਤੋਂ 09 ਅਤੇ ਬਲਾਕ ਦੁਧਣ ਸਾਧਾਂ ਤੋਂ 06 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 42 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 220 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ। ਪਟਿਆਲਾ ਸ਼ਹਿਰ ਦੇ ਧਾਲੀਵਾਲ ਕਲੋਨੀ ਵਿਚੋਂ ਜਿਆਦਾ ਪੋਜਟਿਵ ਆਉਣ ਕਾਰਨ ਕੁਝ ਏਰੀਏ ਨੂੰ ਮਾਈਕਰੋ ਕੰਨਟੇਂਨਮੈਂਟ ਜ਼ੋਨ ਘੋਸ਼ਿਤ ਕੀਤਾ ਗਿਆ ਹੈ ਅਤੇ ਕੋਈ ਹੋਰ ਨਵਾਂ ਕੇਸ ਨਾ ਆਉਣ ਅਤੇ ਸਮਾਂ ਪੁਰਾ ਹੋਣ ਤੇਂ ਅਰਬਨ ਅਸਟੇਟ ਫੇਜ 2 ਵਿਚ ਲਗਾਈ ਮਾਈਕਰੋ ਕੰਟੈਨਮੈਂਟ ਹਟਾ ਦਿੱਤੀ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2886 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 4,21,621 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 21460 ਕੋਵਿਡ ਪੋਜਟਿਵ, 3,97,316 ਨੈਗੇਟਿਵ ਅਤੇ ਲਗਭਗ 2445 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Leave a Reply

Your email address will not be published. Required fields are marked *