ਗੁਰੂ ਕੇ ਮਹਿਲ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਬਹਾਦਰਗੜ੍ਹ ਪਟਿਆਲਾ ਪੁੱਜਣ ’ਤੇ ਨਿੱਘਾ ਸਵਾਗਤ
ਸ਼ੋ੍ਰਮਣੀ ਕਮੇਟੀ ਮੈਂਬਰਾਂ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਕੀਤਾ ਰੁਮਾਲਾ ਭੇਂਟ
ਕਮਾਂਡੋ ਟ੍ਰੇਨਿੰਗ ਕਿਲ੍ਹਾ ਬਹਾਦਰਗੜ੍ਹ ਵਿਖੇ ਕਮਾਂਡੋ ਟੁਕੜੀ ਵੱਲੋਂ ਸਲਾਮੀ
ਬਹਾਦਰਗੜ੍ਹ/ਪਟਿਆਲਾ 27 ਮਾਰਚ (ਰਮਨਦੀਪ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਕੇ ਮਹਿਲ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਪੁੱਜਣ ’ਤੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਨਗਰ ਕੀਰਤਨ ਦੇ ਸਵਾਗਤ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਸਾਬਕਾ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਗੁਰੂ ਸਾਹਿਬ ਦੀ ਪਾਲਕੀ ’ਚ ਸ਼ੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਰੁਮਾਲਾ ਭੇਂਟ ਕਰਕੇ ਸੀਸ ਨਿਵਾਇਆ ਗਿਆ।
ਨਗਰ ਕੀਰਤਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਆਕੜ ਤੋਂ ਹੁੰਦਾ ਹੋਇਆ ਪਿੰਡ ਬੋਹੜਪੁਰ, ਜਨਹੇੜੀਆਂ, ਦੌਣ ਕਲਾਂ, ਗੁ: ਪਾ: ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਪੁੱਜਿਆ। ਇਸ ਮੌਕੇ ਕਮਾਂਡੋ ਟ੍ਰੇਨਿੰਗ ਕਿਲ੍ਹਾ ਬਹਾਦਰਗੜ੍ਹ ਵਿਖੇ ਕਮਾਂਡੋ ਟੁਕੜੀ ਵੱਲੋਂ ਕਮਾਡੈਂਟ ਮਨਮੋਹਨ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਸ੍ਰੀ ਗੁਰੂ ਸਾਹਿਬ ਦੇ ਅਦਬ ਅਤੇ ਸਤਿਕਾਰ ਪ੍ਰਤੀ ਸਲਾਮੀ ਦਿੱਤੀ ਗਈ। ਇਸ ਮੌਕੇ ਸ਼ੋ੍ਰਮਣੀ ਕਮੇਟੀ ਵੱਲੋਂ ਸੁਖਵਿੰਦਰ ਸਿੰਘ ਚੰਗਿਆੜਾ ਢਾਡੀ ਜਥੇ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ।
ਇਸ ਉਪਰੰਤ ਨਗਰ ਕੀਰਤਨ ਪੰਜਾਬੀ ਯੂਨੀਵਰਸਿਟੀ ਪਟਿਆਲਾ, ਗੁਰਦੁਆਰਾ ਸ਼ਹੀਦ ਬਾਬਾ ਅਕਾਲੀ ਫੂਲਾ ਸਿੰਘ ਤੋਂ ਹੁੰਦਾ ਹੋਇਆ ਪਟਿਆਲਾ ’ਚ ਪ੍ਰਵੇਸ਼ ਹੋਇਆ, ਜੋ ਮਾਲ ਰੋਡ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਪੁੱਜਿਆ, ਜਿਥੇ ਸ਼ਹਿਰ ਦੀਆਂ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਰਾਤ ਦਾ ਵਿਸ਼ਰਾਮ ਕਰੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਇੰਚਾਰਜ ਭਗਵੰਤ ਸਿੰਘ ਧੰਗੇੜਾ, ਮੈਨੇ. ਜਰਨੈਲ ਸਿੰਘ ਮਕਰੌੜ ਸਾਹਿਬ, ਐਡੀਸ਼ਨਲ ਮੈਨੇ. ਕਰਨੈਲ ਸਿੰਘ, ਬਾਬਾ ਸੋਹਣ ਸਿੰਘ ਕਾਰ ਸੇਵਾ ਵਾਲੇ, ਸਬ ਇੰਸਪੈਕਟਰ ਕਮਾਂਡੋ ਸੁਖਦੇਵ ਸਿੰਘ, ਗੁਰਦੀਪ ਸਿੰਘ ਸ਼ੇਖਪੁਰਾ, ਕੁਲਦੀਪ ਸਿੰਘ ਹਰਪਾਲਪੁਰ, ਪ੍ਰਚਾਰਕ ਬਲਦੇਵ ਸਿੰਘ ਓਗਰਾ, ਪਰਵਿੰਦਰ ਸਿੰਘ ਬਰਾੜਾ, ਪਰਵਿੰਦਰ ਸਿੰਘ ਰਿਓਂਦ, ਲਖਵਿੰਦਰ ਸਿੰਘ ਅਜਰੌਰ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਅਤੇ ਸ਼ੋ੍ਰਮਣੀ ਕਮੇਟੀ ਅਧਿਕਾਰੀ ਅਤੇ ਸਟਾਫ਼ ਵੀ ਹਾਜ਼ਰ ਆਦਿ ਸਨ।

