ਪੰਜਾਬਪਟਿਆਲਾ

400 ਸਾਲਾ ਪ੍ਰਕਾਸ਼ ਗੁਰਪੁਰਬ ਸ਼ਤਾਬਦੀ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਗੁਰੂ ਕੇ ਮਹਿਲ ਤੋਂ ਆਰੰਭ ਨਗਰ ਕੀਰਤਨ 9ਵੇਂ ਪੜ੍ਹਾਅ ਵੱਲ ਰਵਾਨਾ
ਸ਼ੋ੍ਰਮਣੀ ਕਮੇਟੀ ਮੈਂਬਰਾਂ ਸਮੇਤ ਸਿੱਖ ਸਭਾਵਾਂ, ਧਾਰਮਿਕ ਜਥੇਬੰਦੀਆਂ ਨੇ ਕੀਤੀ ਸ਼ਮੂਲੀਅਤ
ਪਟਿਆਲਾ 28 ਮਾਰਚ (ਰਮਨਦੀਪ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਸ਼ਤਾਬਦੀ ਨੂੰ ਸਮਰਪਿਤ ਗੁਰੂ ਕੇ ਮਹਿਲ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ 9ਵੇਂ ਪੜ੍ਹਾਅ ਵੱਲ ਰਵਾਨਾ ਹੋਇਆ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਰਵਾਨਾ ਹੋਇਆ।

ਨਗਰ ਕੀਰਤਨ ਦੀ ਆਰੰਭਤਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਗੁਰੂ ਮਹਾਰਾਜ ਦੇ ਸਰੂਪ ਨੂੰ ਅਦਬ ਅਤੇ ਸਤਿਕਾਰ ਨਾਲ ਫੁੱਲਾਂ ਨਾਲ ਸਜੀ ਪਾਲਕੀ ’ਚ ਸ਼ੁਸ਼ੋਭਿਤ ਕੀਤਾ। ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਬੀਬੀ ਕੁਲਦੀਪ ਕੌਰ ਟੌਹੜਾ, ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਸਮੇਤ ਜ਼ਿਲ੍ਹਾ ਪਟਿਆਲਾ ਦੀਆਂ ਸਮੁੱਚੀਆਂ ਸਿੱਖ ਜਥੇਬੰਦੀਆਂ, ਧਾਰਮਕ ਸਭਾਵਾਂ ਅਤੇ ਸੰਗਤਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਪਿੰਡ ਫੱਗਣਮਾਜਰਾ, ਗੁ: ਪਾਤਸ਼ਾਹੀ ਨੌਵੀਂ ਲੰਗ, ਗੁ: ਨੌਲੱਖਾ, ਸਿੰਬੜੋ, ਧੰਗੇੜਾ, ਆਲੋਵਾਲ, ਕੈਦੋਪੁਰ, ਸਹੋਲੀ, ਅਗੋਲ, ਖੋਖ, ਬਿਰੜਵਾਲ, ਭੋਜੋਮਾਜਰੀ, ਰੋਹਟੀ ਪੁਲ, ਗੁਰਦੁਆਰਾ ਰੋਹਟਾ ਸਾਹਿਬ ਤੋਂ ਹੁੰਦਾ ਗੁਰਦੁਆਰਾ ਪਾਤਸ਼ਾਹੀ ਨੌਵੀਂ ਰਾਮਗੜ੍ਹ ਬੋੜਾ ਵਿਖੇ ਰਾਤ ਦਾ ਵਿਸ਼ਰਾਮ ਕਰੇਗਾ।
ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਮੰਤਵ ਸੰਗਤਾਂ ਨੂੰ ਧਰਮ ਦੇ ਪ੍ਰਚਾਰ ਪਸਾਰ ਕਾਰਜਾਂ ਦੇ ਨਾਲ-ਨਾਲ ਸੰਗਤਾਂ ਨੂੰ ਗੁਰਬਾਣੀ ਪ੍ਰਤੀ ਦਿ੍ਰੜ ਕਰਵਾਉਣਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆ ਵਾਲੇ, ਸਾਬਕਾ ਚੇਅਰਮੈਨ ਇੰਦਰ ਮੋਹਨ ਬਜਾਜ, ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ, ਸਾਬਕਾ ਮੈਂਬਰ ਬੀਬੀ ਕਮਲੇਸ਼ ਕੌਰ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਕਥਾਵਾਚਕ ਪਿ੍ਰਤਪਾਲ ਸਿੰਘ, ਮਨਪ੍ਰੀਤ ਸਿੰਘ ਚੱਢਾ, ਗੁਰਦੀਪ ਸਿੰਘ ਸ਼ੇਖੂਪੁਰਾ, ਪ੍ਰਚਾਰਕ ਬਲਦੇਵ ਸਿੰਘ ਓਗਰਾ, ਪਰਵਿੰਦਰ ਸਿੰਘ ਬਰਾੜਾ, ਪਰਵਿੰਦਰ ਸਿੰਘ ਰਿਓਂਦ, ਲਖਵਿੰਦਰ ਸਿੰਘ ਅਜਰੌਰ, ਭਾਈ ਅਜਮੇਰ ਸਿੰਘ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ ਗੁਰਦੀਪ ਸਿੰਘ, ਆਤਮ ਪ੍ਰਕਾਸ਼ ਸਿੰਘ, ਪਿ੍ਰਤਪਾਲ ਸਿੰਘ, ਗਗਨਦੀਪ ਸਿੰਘ ਪੂੰਨੀਆ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਅਤੇ ਸਟਾਫ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *