ਪੰਜਾਬ

ਗੱਤਕਾ ਸਿੱਖ ਕੌਮ ਦੀ ਵਿਰਾਸਤ ਹੈ, ਬਾਬਾ ਬਲਬੀਰ ਸਿੰਘ ਦਾ ਉਪਰਾਲਾ ਸ਼ਲਾਘਾਯੋਗ: ਬੀਬੀ ਜਗੀਰ ਕੌਰ

ਬੁੱਢਾ ਦਲ ਵੱਲੋਂ ਸੰਤ ਜਗਜੀਤ ਸਿੰਘ,ਸਰਨਾ, ਖਾਲਸਾ ਅਤੇ ਬਾਬਾ ਇੰਦਰ ਸਿੰਘ ਸਨਮਾਨਤ
ਅਨੰਦਪੁਰ ਸਾਹਿਬ, 28 ਮਾਰਚ (ਮਧੂਸਾਰ ਬਿਊਰੋ) ਹੋਲਾ-ਮਹੱਲਾ ਮੌਕੇ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਗੁਰੂ ਕਾ ਬਾਗ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਵਿਰਸਾ ਸੰਭਾਲ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ-ਵੱਖ ਪ੍ਰਾਤਾਂ ਜਿਲ੍ਹਿਆਂ ਦੀਆਂ 20 ਟੀਮਾਂ ਨੇ ਸਿੱਖ ਸ਼ਸਤਰ ਕਲਾ ਦਾ ਬਾਖੂਬੀ ਪ੍ਰਗਟਾਵਾ ਕੀਤਾ।

ਇਨ੍ਹਾਂ ਮੁਕਾਬਲਿਆਂ ਦੇ ਅੱਜ ਦੂਸਰੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ, ਬਾਬਾ ਅਵਤਾਰ ਸਿੰਘ ਸੁਰਸਿੰਘ ਦਲ ਪੰਥ ਬਿਧੀ ਚੰਦ ਸੰਪਰਦਾ, ਬਾਬਾ ਗੱਜਣ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਸਮੇਤ ਹੋਰ ਅਹਿਮ ਸਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸਿੱਖ ਪੰਥ ਦੀਆਂ ਅਹਿਮ ਸਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਜਿਨ੍ਹਾਂ ਵਿਚ ਸੰਤ ਬਾਬਾ ਜਗਜੀਤ ਸਿੰਘ ਡੇਰਾ ਸੰਤਗੜ੍ਹ, ਹਰਖੋਵਾਲ, ਹੁਸ਼ਿਆਰਪੁਰ, ਡਾ. ਜਸਬੀਰ ਸਿੰਘ ਸਰਨਾ ਕਸ਼ਮੀਰ ਅਤੇ ਸ੍ਰ. ਹਰਵਿੰਦਰ ਸਿੰਘ ਖਾਲਸਾ ਬਠਿੰਡਾ ਨੂੰ ਬੁੱਢਾ ਦਲ ਦੇ ਤੀਸਰੇ ਮੁਖੀ ਜਥੇਦਾਰ ਬਾਬਾ ਨਵਾਬ ਕਪੂਰ ਸਿੰਘ ਜੀ ਯਾਦਗਾਰੀ ਅਵਾਰਡ, ਬੁੱਢਾ ਦਲ ਦੇ ਘੋੜਿਆਂ ਦੇ ਜਥੇਦਾਰ ਬਾਬਾ ਇੰਦਰ ਸਿੰਘ ਜੀ ਨੂੰ ਬੁੱਢਾ ਦਲ ਦੇ ਚੌਥੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੱਸਾ ਸਿੰਘ ਜੀ ਆਹਲੂਵਾਲੀਆ ਯਾਦਗਾਰੀ ਐਵਾਰਡ ਦਿੱਤਾ ਗਿਆ।ਸਨਮਾਨਤ ਸਖਸ਼ੀਅਤਾਂ ਨੂੰ ਬੁੱਢਾ ਦਲ ਦੇ ਮੁੱਖੀ ਵੱਲੋ ਸ੍ਰੀ ਸਾਹਿਬ, ਦੁਸ਼ਾਲਾ, ਸਿਰਪਾਓ,ਧਾਰਮਿਕ ਪੁਸਤਕਾਂ ਦਾ ਸੈੱਟ, ਸਨਮਾਨ ਪੱਤਰ, ਸਨਮਾਨ ਚਿੰਨ ਦੇ ਕੇ ਸਨਮਾਨਿਆ ਗਿਆ।
ਇਸ ਮੌਕੇ ਸ਼ੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖ ਵਿਰਾਸਤ ਦੀ ਸ਼ਾਨਾਮੱਤੀ ਸ਼ਸਤਰ ਕਲਾ ਨੂੰ ਸੰਭਾਲਣ ਲਈ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨਿਰੰਤਰ ਯਤਨਸ਼ੀਲ ਹਨ।ਇਨ੍ਹਾਂ ਵੱਲੋਂ ਹਰ ਹੋਲਾ ਮਹੱਲਾ ਮੌਕੇ ਗੱਤਕਾ ਮੁਕਾਬਲੇ ਕਰਵਾ ਕੇ ਸੰਗਤ ਨੂੰ ਖਾਲਸਾਈ ਸ਼ਾਨ ਦੇ ਰੂਬਰੂ ਕੀਤਾ ਜਾਂਦਾ ਹੈ, ਇਸ ਕਾਰਜ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਸਹਿਯੋਗ ਕਰਦੀ ਹੈ।ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਨੂੰ ਮਨੁੱਖੀ ਅਧਿਕਾਰ ਵਜੋਂ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਮੈਂ ਯੂ. ਐਨ. ੳ. ਨੂੰ ਵੀ ਪੱਤਰ ਲਿਖ ਚੁੱਕੀ ਹਾਂ।ਉਨ੍ਹਾਂ ਆਗਰੇ ਤੋਂ ਦਿੱਲੀ ਤੀਕ ਮਾਰਗ ਦਾ ਨਾਂ ਗੁਰੂ ਤੇਗ ਬਹਾਦਰ ਮਾਰਗ ਰੱਖਣ ਦੀ ਵੀ ਮੰਗ ਕੀਤੀ। ਉਨ੍ਹਾਂ ਇਹ ਵੀ ਕਿਹਾ ਦਿੱਲੀ ਤੋਂ ਅਨੰਦਪੁਰ ਸਾਹਿਬ ਤੀਕ ਜਿਹਨਾਂ ਰਾਹਾਂ ਥਾਈ ਗੁਰੂ ਜੀ ਦਾ ਸੀਸ ਅਨੰਦਪੁਰ ਸਾਹਿਬ ਪੁੱਜਾ ਉਸ ਮਾਰਗ ਦਾ ਨਾਂ ਸੀਸ ਮਾਰਗ ਰੱਖਿਆ ਜਾਵੇ।ਜਿਸ ਨਾਲ ਨੌਜੁਆਨੀ ਅੰਦਰ ਯੁੱਧ ਕਲਾ ਦੇ ਪ੍ਰਤੀਕ ਗੱਤਕਾਬਾਜ਼ੀ ਦੀ ਖਿੱਚ ਪੈਦਾ ਹੁੰਦੀ ਹੈ।ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਇਸ ਮੌਕੇ ਸਿੰਘ ਸਾਹਿਬਾਨ, ਨਿਹੰਗ ਸਿੰਘ ਦਲਾਂ ਦੇ ਮੁਖੀਆਂ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਗਿਆ। ਗਤਕਾ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਨੂੰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸਨਮਾਨਿਤ ਕੀਤਾ ਗਿਆ।
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦਾ ਬੁਲਾਰਾ ਵਿਸ਼ੇਸ਼ “ਨਿਹੰਗ ਸਿੰਘ ਸੰਦੇਸ਼” ਜਿਸ ਦੀ ਸੰਪਾਦਨਾ ਸ: ਦਿਲਜੀਤ ਸਿੰਘ ਬੇਦੀ ਨੇ ਕੀਤੀ ਹੈ ਅੱਜ ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਕਮੇਟੀ, ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ, ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਜਥੇਦਾਰ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਗੱਜਣ ਸਿੰਘ ਬਾਬਾ ਬਕਾਲਾ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਨੇ ਸਮੂਹਕ ਤੌਰ ਤੇ ਰਲੀਜ਼ ਕੀਤਾ।ਮੰਚ ਦੀ ਸੇਵਾ ਉੱਘੇ ਪੰਥਕ ਢਾਢੀ ਤਰਸੇਮ ਸਿੰਘ ਮੋਰਾਂਵਾਲੀ ਨੇ ਨਿਭਾਈ।
ਇਸ ਮੌਕੇ ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਵੱਸਣ ਸਿੰਘ ਮੜੀਆਂ ਵਾਲਾ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਮੇਜਰ ਸਿੰਘ ਲੁਧਿਆਣਾ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸੁਖਜੀਤ ਸਿੰਘ ਕਨੱਈਆ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਰਣਜੋਧ ਸਿੰਘ ਬੁੱਢਾ ਦਲ, ਬਾਬਾ ਮਲੂਕ ਸਿੰਘ ਲਾਡੀ ਭਾਈ ਸੁਪ੍ਰੀਤ ਸਿੰਘ, ਸਮੇਤ ਵੱਡੀ ਗਿਣਤੀ ਵਿਚ ਨਿਹੰਗ ਸਿੰਘ, ਬਾਬਾ ਤਰਲੋਕ ਸਿੰਘ ਖਿਆਲੇ ਵਾਲੇ, ਬਾਬਾ ਅਰਜਨ ਸਿੰਘ, ਬਾਬਾ ਤਰਸੇਮ ਸਿੰਘ ਮਹਿਤਾ ਚੌਕ, ਬਾਬਾ ਵਿਸ਼ਵਪ੍ਰਤਾਪ ਸਿੰਘ, ਸੁਖਵਿੰਂਦਰ ਸਿੰਘ ਮੌਰ ਅਤੇ ਅਨੇਕਾਂ ਸੰਤ ਮਹਾਂਪੁਰਖ ਤੇ ਸੰਗਤਾਂ ਹਾਜ਼ਰ ਸਨ ।

Leave a Reply

Your email address will not be published. Required fields are marked *