ਤੀਸ ਹਜ਼ਾਰੀ ਕੋਰਟ ਨੇ ਦੀਪ ਸਿੱਧੂ ਦੀ ਜ਼ਮਾਨਤ ’ਤੇ ਸੁਣਵਾਈ ਟਾਲੀ !
ਨਵੀਂ ਦਿੱਲੀ 31 ਮਾਰਚ (ਮਧੂਸਾਰ ਬਿਊਰੋ) ਦੀਪ ਸਿੱਧੂ ਨੂੰ ਅੱਜ ਜਮਾਨਤ ਨਹੀਂ ਮਿਲੀ ਕਿਉਂਕਿ ਦਿੱਲੀ ਦੀ ਤੀਸ ਹਜਾਰੀ ਕੋਰਟ ਨੇ ਅਭਿਨੇਤਾ ਦੀਪ ਸਿੱਧੂ ਦੀ ਜਮਾਨਤ ਅਰਜੀ ’ਤੇ ਅੱਜ ਹੋਣ ਵਾਲੀ ਸੁਣਵਾਈ ਟਾਲ ਦਿੱਤੀ ਹੈ। ਦੱਸ ਦੇਈਏ ਕਿ ਦੀਪ ਸਿੱਧੂ ਨੂੰ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ ’ਤੇ ਹੋਈ ਹਿੰਸਾ ’ਚ ਮੁੱਖ ਮੁਲਜਮ ਵਜੋਂ ਗਿ੍ਰਫਤਾਰ ਕੀਤਾ ਗਿਆ ਸੀ। ਦੀਪ ਸਿੱਧੂ ਨੇ ਦਿੱਲੀ ਦੀ ਤੀਸ ਹਜਾਰੀ ਅਦਾਲਤ ’ਚ ਜਮਾਨਤ ਅਰਜੀ ਦਾਖਲ ਕੀਤੀ ਸੀ।
ਇਸ ਮਾਮਲੇ ’ਚ ਅੱਜ ਸੁਣਵਾਈ ਹੋਣੀ ਸੀ ਪਰ ਜੱਜ ਛੁੱਟੀ ’ਤੇ ਹੋਣ ਕਰਕੇ ਸੁਣਵਾਈ ਟਾਲ ਦਿੱਤੀ ਗਈ। ਪੰਜਾਬੀ ਅਦਾਕਾਰ ਦੀਪ ਸਿੱਧੂ ’ਤੇ ਦਿੱਲੀ ਹਿੰਸਾ ਲਈ ਪ੍ਰਦਰਸ਼ਨਕਾਰੀਆਂ ਨੂੰ ਭੜਕਾਉਣ ਦੇ ਦੋਸ਼ ਹਨ। ਦੱਸ ਦੇਈਏ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ ਭਲਕੇ ਹੋਵੇਗੀ।

