ਪੰਜਾਬਪਟਿਆਲਾ

ਪਟਿਆਲਾ ’ਚ 313 ਕੇਸਾਂ ਦੀ ਪੁਸ਼ਟੀ, 6 ਦੀ ਮੌਤ !

ਪਟਿਆਲਾ, 2 ਅਪ੍ਰੈਲ (ਰਮਨਦੀਪ/ਮਧੂਸਾਰ ਬਿਊਰੋ) ਜਿਲੇ ਵਿੱਚ 313 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3414 ਦੇ ਕਰੀਬ ਰਿਪੋਰਟਾਂ ਵਿਚੋਂ 313 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 22909 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 211 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 19678 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2638 ਹੈ। ਛੇ ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 598 ਹੋ ਗਈ ਹੈ। ਜਿਸ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 313 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 149, ਨਾਭਾ ਤੋਂ 19, ਸਮਾਣਾ ਤੋਂ 06, ਰਾਜਪੁਰਾ ਤੋਂ 66, ਬਲਾਕ ਭਾਦਸੋ ਤੋਂ 03, ਬਲਾਕ ਕੌਲੀ ਤੋਂ 20, ਬਲਾਕ ਕਾਲੋਮਾਜਰਾ ਤੋਂ 20, ਬਲਾਕ ਸ਼ੁਤਰਾਣਾਂ ਤੋਂ 10, ਬਲਾਕ ਹਰਪਾਲਪੁਰ ਤੋਂ 11, ਬਲਾਕ ਦੁਧਣ ਸਾਧਾਂ ਤੋਂ 09 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 56 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 257 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2916 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 4,35,703 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 22,909 ਕੋਵਿਡ ਪੋਜਟਿਵ, 4,09,701 ਨੈਗੇਟਿਵ ਅਤੇ ਲਗਭਗ 2693 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Leave a Reply

Your email address will not be published. Required fields are marked *