ਪਟਿਆਲਾ 167 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ !
ਪਟਿਆਲਾ, 5 ਅਪ੍ਰੈਲ (ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਜਿਲੇ ਵਿੱਚ 167 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 2557 ਦੇ ਕਰੀਬ ਰਿਪੋਰਟਾਂ ਵਿਚੋਂ 167 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 23,418 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 211 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 20347 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2469 ਹੈ।
ਚਾਰ ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 607 ਹੋ ਗਈ ਹੈ। ਜਿਸ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 167 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 75, ਨਾਭਾ ਤੋਂ 09,ਰਾਜਪੁਰਾ ਤੋਂ 39, ਸਮਾਣਾ ਤੋਂ 07, ਬਲਾਕ ਭਾਦਸੋ ਤੋਂ 02, ਬਲਾਕ ਕੌਲੀ ਤੋਂ 06, ਬਲਾਕ ਕਾਲੋਮਾਜਰਾ ਤੋਂ 05, ਬਲਾਕ ਸ਼ੁਤਰਾਣਾਂ ਤੋਂ 05, ਬਲਾਕ ਹਰਪਾਲਪੁਰ ਤੋਂ 11, ਬਲਾਕ ਦੁਧਣ ਸਾਧਾਂ ਤੋਂ 08 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 33 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 134 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।
ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਕਿਹਾ ਕਿ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾ ਵਿੱਚ ਦਾਖਲ਼ ਕੋਵਿਡ ਪੋਜਟਿਵ ਮਰੀਜ ਜਿਹਨਾਂ ਨੂੰ ਇੰਜੈਕਸ਼ਨ ਰੈਮਡੇਸਵੀਰ ਫਿਕਸ ਪੈਕੇਜ ਵਿੱਚ ਸ਼ਾਮਲ ਨਾ ਹੋਣ ਕਾਰਣ ਬਾਹਰ ਤੋਂ ਲਿਆਉਣ ਲਈ ਕਿਹਾ ਜਾਂਦਾ ਸੀ।ਜਿਸ ਤੇਂ ਮਰੀਜਾ ਦਾ ਤਕਰੀਬਨ ਵੀਹ ਹਜਾਰ ਰੁਪਏ ਦੇ ਕਰੀਬ ਖਰਚ ਆਉਂਦਾ ਸੀ, ਹੁਣ ਇਹ ਟੀਕਾ ਮਰੀਜਾਂ ਨੁੰ ਸਿਹਤ ਵਿਭਾਗ ਵੱਲੋਂ ਮੁਫਤ ਉਪਲਬਧ ਕਰਵਾਇਆ ਜਾ ਰਿਹਾ ਹੈ, ਜੋ ਕਿ ਹਸਪਤਾਲ ਦੀ ਲਿਖਤ ਪਰਚੀ ਤੇਂ ਬਾਹਰੋਂ ਲਿਆਉਣ ਦੀ ਬਜਾਏ ਹੁਣ ਇਹ ਟੀਕਾ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਦੇ ਮੇਨ ਡੱਰਗ ਸਟੋਰ ਅਤੇ ਰਾਜਪੁਰੇ ਲਈ ਸਿਵਲ ਹਸਪਤਾਲ ਰਾਜਪੁਰਾ ਤੋਂ ਮੁਫਤ ਉਪਲੱਬਧ ਹੋਵੇਗਾ। ਉਹਨਾਂ ਕਿਹਾ ਕਿ ਲੋੜ ਪੈਣ ਤੇਂ ਕੋਵਿਡ ਟੀਕਾਕਰਨ ਮੁਿਹੰਮ ਵਿੱਚ ਤੇਜੀ ਲਿਆਉਣ ਲਈ ਪ੍ਰਾਈਵੇਟ ਮੈਡੀਕਲ ਸੰਸਥਾਂਵਾ ਦੇ ਸਟਾਫ ਦਾ ਵੀ ਸਹਿਯੋਗ ਲਿਆ ਜਾਵੇਗਾ।

