ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਨੇ ਕੋਰੋਨਾ ਟੀਕਾ ਲਗਵਾਕੇ ਟੀਕਾਕਰਨ ਦੀ ਕੀਤੀ ਸ਼ੁਰੂਆਤ
ਜਥੇਦਾਰ ਟੌਹੜਾ, ਮੈਨੇਜਰ ਅਤੇ ਕਈ ਮੁਲਾਜ਼ਮਾਂ ਨੇ ਲਗਵਾਈ ਕੋਰੋਨਾ ਵੈਕਸੀਨ
ਪਟਿਆਲਾ 6 ਅਪ੍ਰੈਲ (ਮਧੂਸਾਰ ਬਿਊਰੋ) ਕੋਵਿੰਡ-19 ਦੇ ਮੱਦੇਨਜ਼ਰ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਅੱਜ ਕੋਰੋਨਾ ਵੈਕਸੀਨ ਦੀ ਪਹਿਲੀ ਡੀਜ਼ ਲਈ ਗਈ। ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਗਾਈਡਲਾਈਨਜ਼ ਦੀ ਇਨ-ਬਿਨ ਪਾਲਣਾ ਕਰਦਿਆਂ ਕੋਰੋਨਾ ਵੈਸਕੀਨ ਦੀ ਪਹਿਲੀ ਡੋਜ਼ ਪ੍ਰਾਪਤ ਕਰਨ ਲਈ ਸ਼ੋ੍ਰਮਣੀ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਨੇ ਵੀ ਪਹਿਲ ਕੀਤੀ ਹੈ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀ ਡਿਸਪੈਂਸਰੀ ਵਿਖੇ ਕੋਰੋਨਾ ਵੈਕਸੀਨ ਲਗਾਏ ਜਾਣ ਦੀ ਸ਼ੁਰੂਆਤ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਅਤੇ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਕੋਰੋਨਾ ਵੈਕਸੀਨ ਲਗਵਾਕੇ ਕੀਤੀ।
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਡਿਸਪੈਂਸਰੀ ਵਿਖੇ ਤਿ੍ਰਪੜੀ ਡਿਸਪੈਂਸਰੀ ਦੇ ਐਸ.ਐਮ.ਓ ਡਾ. ਵਿਕਾਸ ਗੋਇਲ ਦੀ ਅਗਵਾਈ ’ਚ ਮਾਹਿਰ ਡਾਕਟਰਾਂ ਦੀ ਟੀਮ ਨੂੰ ਗੁਰਦੁਆਰਾ ਸਾਹਿਬ ਦੀ ਡਿਸਪੈਂਸਰੀ ਵਿਖੇ ਤਾਇਨਾਤ ਕੀਤੀ ਗਈ। ਟੀਮ ਵਿਚ ਫਾਰਮਾਸਿਸਟ ਉਪ ਵੈਦ ਨਛੱਤਰ ਸਿੰਘ, ਡਾ. ਸਿਦਰ ਵਰਮਾ ਨੇ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਨੂੰ ਕੋਰੋਨਾ ਵੈਕਸੀਨ ਦੀ ਖੁਰਾਕ ਦਿੱਤੀ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਖਾਤਮੇ ਲਈ ਸ਼ੋ੍ਰਮਣੀ ਕਮੇਟੀ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਨਿਰਵਿਘਨ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗਾਂ ਵੱਲੋਂ ਜਾਰੀ ਹਦਾਇਤਾਂ ਤਹਿਤ ਅੱਜ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਨੂੰ ਕਰੋਨਾ ਵੈਕਸੀਨ ਦੀ ਖੁਰਾਕ ਪ੍ਰਾਪਤ ਕਰਨ ਲਈ ਪ੍ਰੇਰਿਆ ਗਿਆ ਤਾਂ ਕਿ ਇਸ ਮਹਾਂਮਾਰੀ ਦੇ ਪ੍ਰਭਾਵ ਤੋਂ ਬਚਿਆ ਜਾ ਸਕੇ। ਇਸ ਮੌਕੇ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਮੁਲਾਜ਼ਮਾਂ ਅਤੇ ਸੰਗਤਾਂ ਨੂੰ ਪ੍ਰੇਰਦਿਆਂ ਕਿਹਾ ਕਿ ਸਾਰਿਆਂ ਨੂੰ ਕਰੋਨਾ ਵੈਕਸੀਨ ਦੀ ਡੋਜ਼ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਨਾਲ ਨਜਿੱਠਣ ਲਈ ਜ਼ਰੂਰੀ ਹੈ ਕਿ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਨੂੰ ਮੰਨਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਮਾਹਿਰ ਡਾਕਟਰਾਂ ਦੀ ਟੀਮ ਨੂੰ ਗੁਰਦੁਆਰਾ ਸਾਹਿਬ ਦੀ ਡਿਸਪੈਂਸਰੀ ਵਿਖੇ ਤਾਇਨਾਤ ਕੀਤਾ ਗਿਆ ਤਾਂ ਜੋ ਵੱਧ ਤੋਂ ਵੱਧ ਕੋਰੋਨਾ ਵੈਕਸੀਨ ਦੀ ਖੁਰਾਕ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਕੋਰੋਨਾ ਵੈਕਸੀਨ ਦੀ ਖੁਰਾਕ ਲੈਣ ਦੀ ਇੱਛੁਕ ਗੁਰਦੁਆਰਾ ਸਾਹਿਬ ਦੀ ਡਿਸਪੈਂਸਰੀ ਵਿਖੇ ਸਵੇਰੇ 9.00 ਵਜੇ ਤੋਂ 2.00 ਵਜੇ ਤੱਕ ਪਹੁੰਚ ਕਰਕੇ ਕੋਰੋਨਾ ਟੀਕਾ ਲਗਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ-ਡਰ ਭੈਅ ਤੋਂ ਕੋਰੋਨਾ ਖੁਰਾਕ ਲਈ ਜਾ ਸਕਦੀ ਹੈ।

