ਪਟਿਆਲਾ

ਪਟਿਆਲਾ ਦੇ ਸਰਕਾਰੀ ਸਕੂਲਾਂ ’ਚ ਨਵੇਂ ਦਾਖਲੇ ਨੂੰ ਲੈ ਕੇ ਅਧਿਆਪਕਾਂ ਅਤੇ ਮਾਪਿਆਂ ’ਚ ਭਾਰੀ ਉਤਸਾਹ

ਪਟਿਆਲਾ, 6 ਅਪ੍ਰੈਲ (ਰਮਨਦੀਪ/ਮਧੂਸਾਰ ਬਿਊਰੋ) ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਜ?ਿਲ੍ਹਾ ਪਟਿਆਲਾ ਦੇ ਸਮੁੱਚੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਆਪਣੇ ਸਕੂਲ ਮੁੱਖੀਆਂ ਦੀ ਅਗਵਾਈ ਵਿੱਚ ਨਵੇਂ ਦਾਖਲੇ ਵਧਾਉਣ ਦੀ ਮੁਹਿੰਮ ਦਾ ਸਾਨਦਾਰ ਆਗਾਜ ਕੀਤਾ ਗਿਆ ਹੈ । ਪਟਿਆਲਾ ਦੇ ਜ?ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ੍ਰੀਮਤੀ ਹਰਿੰਦਰ ਕੌਰ ਅਤੇ ਉਪ ਜ?ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ੍ਰੀ ਸੁਖਵਿੰਦਰ ਕੁਮਾਰ ਖੋਸਲਾ ਵਲੋਂ ਸਮੂਹ ਸਕੂਲ ਮੁੱਖੀਆਂ ਨੂੰ ਨਵਾਂ ਦਾਖਲਾ ਵਧਾਉਣ ਲਈ ਪ੍ਰੇਰਣਾ ਦੇਣ ਹਿੱਤ ਸਕੂਲਾਂ ਦੀਆਂ ਵਿਜ?ਿਟਾਂ ਦਾ ਦੌਰ ਲਗਾਤਾਰ ਜਾਰੀ ਹੈ ।

ਪਿਛਲੇ ਦਿਨੀਂ ਸਰਕਾਰੀ ਹਾਈ ਸਮਾਰਟ ਸਕੂਲ ਕਰਹਾਲੀ ਦੀ ਵਿਜ?ਿਟ ਦੌਰਾਨ ਸ੍ਰੀ ਸੁਖਵਿੰਦਰ ਸਿੰਘ ਖੋਸਲਾ ਜੀ ਨੇ ਸਕੂਲ ਦੇ ਸਮੂਹ ਸਟਾਫ ਵਲੋਂ ਸਕੂਲ ਦੀ ਪ੍ਰਗਤੀ ਲਈ ਕੀਤੇ ਜਾ ਰਹੇ ਕਾਰਜਾਂ ਦੀ ਬਹੁਤ ਸਲਾਘਾ ਕੀਤੀ । ਉਨ੍ਹਾਂ ਸਕੂਲ ਦੇ ਮੈਥ ਮਾਸਟਰ ਨਵਨੀਤ ਸਿੰਘ ਵਲੋਂ ਸਕੂਲ ਦੀ ਦਿੱਖ ਸੁਧਾਰਨ ਲਈ ਕੀਤੇ ਜਾ ਰਹੇ ਅਨੇਕ ਕਾਰਜਾਂ ਤੇ ਤਸੱਲੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਸਾਬਾਸੀ ਵੀ ਦਿੱਤੀ ।
ਇਸੇ ਤਰ੍ਹਾਂ ਜ?ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸ੍ਰੀ ਅਮਰਜੀਤ ਸਿੰਘ ਵਲੋਂ ਵੀ ਪਟਿਆਲਾ ਦੇ ਸਮੂਹ ਸਿੱਖਿਆ ਬਲਾਕਾਂ ਵਿੱਚ ਨਿੱਜੀ ਤੌਰ ‘ਤੇ ਜਾ ਕੇ ਅਧਿਆਪਕਾਂ ਨਾਲ ਮੀਟਿੰਗਾਂ ਕਰਕੇ ਨਵੇਂ ਦਾਖਲੇ ਵਧਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ । ਉਨ੍ਹਾਂ ਆਸ ਪ੍ਰਗਟਾਈ ਕਿ ਇਨਰੋਲਮੈਂਟ ਦੇ ਵਾਧੇ ਵਿੱਚ ਜ?ਿਲ੍ਹਾ ਪਟਿਆਲਾ ਅਹਿਮ ਪੁਜੀਸਨ ਪ੍ਰਾਪਤ ਕਰੇਗਾ ।

Leave a Reply

Your email address will not be published. Required fields are marked *