ਪਟਿਆਲਾ

ਜ਼ਿਲ੍ਹੇ ’ਚ 325 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ !

ਪਟਿਆਲਾ 7 ਅਪ੍ਰੈਲ (ਰਮਨਦੀਪ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਜਿਲੇ ਵਿੱਚ 325 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ।
ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲ੍ਹੇ ਵਿੱਚ ਪ੍ਰਾਪਤ 3129 ਦੇ ਕਰੀਬ ਰਿਪੋਰਟਾਂ ਵਿਚੋਂ 325 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲ੍ਹੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 24,022 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 297 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ, ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 20,930 ਹੋ ਗਈ ਹੈ। ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2480 ਹੈ। ਛੇ ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 617 ਹੋ ਗਈ ਹੈ। ਜਿਸ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 325 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 184, ਨਾਭਾ ਤੋਂ 24, ਰਾਜਪੁਰਾ ਤੋਂ 13, ਸਮਾਣਾ ਤੋਂ 27, ਬਲਾਕ ਭਾਦਸੋ ਤੋਂ 12, ਬਲਾਕ ਕੌਲੀ ਤੋਂ 23, ਬਲਾਕ ਕਾਲੋਮਾਜਰਾ ਤੋਂ 18, ਬਲਾਕ ਸ਼ੁਤਰਾਣਾਂ ਤੋਂ 10, ਬਲਾਕ ਹਰਪਾਲਪੁਰ ਤੋਂ 07, ਬਲਾਕ ਦੁਧਣ ਸਾਧਾਂ ਤੋਂ 07 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 20 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 305 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 4675 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 4,49,332 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 24,022 ਕੋਵਿਡ ਪੋਜਟਿਵ, 4,21,316 ਨੈਗੇਟਿਵ ਅਤੇ ਲਗਭਗ 3594 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Leave a Reply

Your email address will not be published. Required fields are marked *