ਸੀ.ਐਮ. ਸਿਟੀ ’ਚ 344 ਕੋਵਿੰਡ ਕੇਸਾਂ ਦੀ ਪੁਸ਼ਟੀ !
ਪਟਿਆਲਾ, 8 ਅਪ੍ਰੈਲ (ਰਮਨਦੀਪ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਜਿਲੇ ਵਿੱਚ 344 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 4454 ਦੇ ਕਰੀਬ ਰਿਪੋਰਟਾਂ ਵਿਚੋਂ 344 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 24,366 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 325 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ, ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 21255 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2493 ਹੈ। ਛੇਂ ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 623 ਹੋ ਗਈ ਹੈ। ਜਿਸ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 344 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 203, ਨਾਭਾ ਤੋਂ 17,ਰਾਜਪੁਰਾ ਤੋਂ 34, ਸਮਾਣਾ ਤੋਂ 17, ਬਲਾਕ ਭਾਦਸੋ ਤੋਂ 16, ਬਲਾਕ ਕੌਲੀ ਤੋਂ 16, ਬਲਾਕ ਕਾਲੋਮਾਜਰਾ ਤੋਂ 09, ਬਲਾਕ ਸ਼ੁਤਰਾਣਾਂ ਤੋਂ 05, ਬਲਾਕ ਹਰਪਾਲਪੁਰ ਤੋਂ 09 ਅਤੇ ਬਲਾਕ ਦੁਧਣਸਾਧਾਂ ਤੋਂ 18 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 47 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 297 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 4056 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 4,53,388 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 24,366 ਕੋਵਿਡ ਪੋਜਟਿਵ, 4,25,426 ਨੈਗੇਟਿਵ ਅਤੇ ਲਗਭਗ 3196 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

