ਹਰਿਆਣਾ ਸਰਕਾਰ 400ਵਾਂ ਪ੍ਰਕਾਸ਼ ਉਤਸਵ ਧੂਮਧਾਮ ਨਾਲ ਮਨਾਵੇਗੀ : ਮਨੋਹਰ ਲਾਲ
ਚੰਡੀਗੜ੍ਹ, 8 ਅਪ੍ਰੈਲ (ਮਧੂਸਾਰ ਬਿਊਰੋ) ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਵਿਚ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ ਉਤਸਵ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਦੌਰਾਨ ਵਿਸ਼ੇਸ਼ ਸਭਿਆਚਾਰਕ ਅਤੇ ਧਾਰਮਿਕ ਪੋ੍ਰਗ੍ਰਾਮਾਂ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ 1 ਮਈ, 2021 ਨੂੰ ਦੇਸ਼ ਅਤੇ ਦੁਨੀਆ ਵਿਚ ਸ਼ਾਨਦਾਰ ਸਮਾਰੋਹ ਆਯੋਜਿਤ ਕੀਤੇ ਜਾਣਗੇ, ਉਸ ਦਿਨ ਹਰਿਆਣਾ ਸਰਕਾਰ ਗੁਰੂ ਤੇਗ ਬਹਾਦੁਰ ਜੀ ਦੀ ਜੀਵਨੀ ‘ਤੇ ਤਿਆਰ ਇਕ ਕਾਫੀ ਟੇਬਲ ਬੁਕਲੇਟ ਜਾਰੀ ਕਰੇਗੀ।
ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਇਸ ਇਤਹਾਸਕ ਉਤਸਵ ਨੂੰ ਧੂਮਧਾਮ ਨਾਲ ਮਨਾਉਣ ਦੇ ਲਈ ਪੋ੍ਰਗ੍ਰਾਮਾਂ ਦੀ ਚੇਨ ਸ਼ੁਰੂ ਕੀਤੀ ਗਈ ਹੈ। ਨੌਵੇਂ ਸਿੱਖ ਗੁਰੂ ਦੇ ਸਰਵੋਚ ਬਲਿਦਾਨ ਨੂੰ ਨਮਨ ਕਰਦੇ ਹੋਏ ਹਰਿਆਣਾ ਸਰਕਾਰ ਯਮੁਨਾਨਗਰ ਵਿਚ ਮੈਡੀਕਲ ਕਾਲਜ ਦਾ ਨਾਂਅ ਗੁਰੂ ਤੇਗ ਬਹਾਦੁਰ ਜੀ ਦੇ ਨਾਂਅ ‘ਤੇ ਰੱਖੇਗੀ।
ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਅੱਜ ਵੀਡੀਓ ਕਾਨਫ੍ਰੈਸਿੰਗ ਰਾਹੀਂ ਗੁਰੂ ਤੇਗ ਬਹਾਦੁਰ ਜੀ ਦੀ 400ਵੀਂ ਜੈਯੰਤੀ ਨੂੰ ਮਨਾਉਣ ਦੇ ਮੌਕੇ ਵਿਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿਚ ਗਠਨ ਉੱਚ ਪੱਧਰੀ ਕਮੇਟੀ ਦੀ ਮੀਟਿੰਗ ਕਰ ਰਹੇ ਸਨ। ਇਸ ਦੌਰਾਨ ਖੇਡ ਅਤੇ ਯੁਵਾ ਮਾਮਲੇ ਰਾਜ ਮੰਤਰੀ ਸ੍ਰੀ ਸੰਦੀਪ ਸਿੰਘ ਵੀ ਮੌਜੂਦ ਸਨ।
ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਗੁਰੂ ਤੇਗ ਬਹਾਦੁਰ ਜੀ ਦੇ ਨਾਲ ਇਕ ਵਿਸ਼ੇਸ਼ ਬੰਧਨ ਸਾਂਝਾ ਕਰਦਾ ਹੈ ਗੁਰੂ ਜੀ ਨੇ ਜੀਂਦ ਜਿਲ੍ਹੇ ਜਿਸ ਨੂੰ ਉਨ੍ਹਾਂ ਦੀ ਰਾਜਧਾਨੀ ਦੇ ਰੂਪ ਵਿਚ ਜਾਣਿਆ ਜਾਂਦਾ ਹੈ, ਤੋਂ ਲੋਹਗੜ੍ਹ ਤਕ ਦੀ ਯਾਤਰਾ ਕੀਤੀ ਸੀ। ਰਾਜ ਦੇ ਨੌਜੁਆਨਾਂ ਨੂੰ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ ਤੋਂ ਪੇ੍ਰਰਣਾ ਲੈਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਉਤਸਵ ‘ਤੇ ਜਿਸ ਯਾਤਰਾ ਦਾ ਆਯੋਜਨ ਕੀਤਾ ਜਾਵੇਗਾ, ਉਸ ਵਿਚ ਹਰਿਆਣਾ ਦੇ ਮਹਤੱਵਪੂਰਣ ਇਤਹਾਸਕ ਸਥਾਨਾਂ ਜੋ ਗੁਰੂ ਤੇਗ ਬਹਾਦੁਰ ਜੀ ਨਾਲ ਸਬੰਧਿਤ ਹਨ, ਨੂੰ ਸ਼ਾਮਿਲ ਕੀਤਾ ਜਾਵੇ।

