ਦੇਸ਼-ਵਿਦੇਸ਼ਪੰਜਾਬ

ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣਾ ਕੌਮੀ ਫਰਜ: ਮੋਦੀ

ਨੌਵੇਂ ਪਾਤਸ਼ਾਹ ਨੇ ਸਾਨੂੰ ’ਤਿਆਗ ਦਾ ਮੰਤਰ’ ਦਿੱਤਾ, ਨਵੀਂ ਪੀੜ੍ਹੀ ਲਈ ਸਮਝਣਾ ਜ਼ਰੂਰੀ: ਮੋਦੀ
ਨਵੀਂ ਦਿੱਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਯਾਨੀ ਕਿ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਧੂਮ-ਧਾਮ ਨਾਲ ਮਨਾਉਣ ਲਈ ਗਠਿਤ ਉੱਚ ਪੱਧਰੀ ਕਮੇਟੀ ਦੀ ਬੈਠਕ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਸਾਲਾ ਪ੍ਰਕਾਸ਼ ਦਿਹਾੜਾ ਮਨਾਉਣਾ ਇਕ ਰਾਸ਼ਟਰੀ ਕਰੱਤਵ ਹੈ ਅਤੇ ਇਸ ਮੌਕੇ ਪੂਰੇ ਦੇਸ਼ ਉਨ੍ਹਾਂ ਨੂੰ ਨਮਨ ਕਰੇਗਾ।

ਵੀਡੀਓ ਕਾਨਫਰੰਸ ਜ਼ਰੀਏ ਆਯੋਜਿਤ ਇਸ ਬੈਠਕ ਵਿਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸਮੇਤ ਕਮੇਟੀ ਦੇ ਹੋਰ ਮੈਂਬਰਾਂ ਨੇ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਨੇ ਰਾਸ਼ਟਰ ਸੇਵਾ ਦੇ ਨਾਲ-ਨਾਲ ਜੀਵ ਸੇਵਾ ਦਾ ਮਾਰਗ ਵਿਖਾਇਆ ਅਤੇ ਸਮਾਨਤਾ ਤੇ ਤਿਆਗ ਦਾ ਮੰਤਰ ਦਿੱਤਾ। ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਤੱਕ ਦੀ ਗੁਰੂ ਪਰੰਪਰਾ ਨੂੰ ਇਕ ਸੰਪੂਰਨ ਜੀਵਨ ਦਰਸ਼ਨ ਕਰਾਰ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੀ ਨਵੀਂ ਪੀੜ੍ਹੀ ਲਈ ਇਸ ਬਾਰੇ ਜਾਣਨਾ ਵੀ ਬਹੁਤ ਹੀ ਜ਼ਰੂਰੀ ਹੈ। ਇਸ ਦੌਰਾਨ ਸ਼ਾਹ ਨੇ ਸਾਲ ਭਰ ਆਯੋਜਿਤ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਦੇ ਸਬੰਧ ਵਿਚ ਮੈਂਬਰਾਂ ਵਲੋਂ ਦਿੱਤੇ ਸੁਝਾਵਾਂ ਬਾਰੇ ਇਕ ਪੇਸ਼ਕਾਰੀ ਦਿੱਤੀ।
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿਚ ਅੱਗੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਦਿਹਾੜਾ ਮੌਕਾ ਇਕ ਰੂਹਾਨੀ ਸੌਭਾਗ ਵੀ ਹੈ ਅਤੇ ਇਕ ਰਾਸ਼ਟਰੀ ਕਰਤੱਵ ਵੀ ਹੈ। ਇਸ ਵਿਚ ਅਸੀਂ ਆਪਣਾ ਕੁਝ ਯੋਗਦਾਨ ਦੇ ਸਕੀਏ। ਇਹ ਗੁਰੂ ਕਿ੍ਰਪਾ ਸਾਨੂੰ ਸਾਰਿਆਂ ਨੂੰ ਮਿਲੀ ਹੈ। ਉਨ੍ਹਾਂ ਨੇ ਕਿਹਾ ਕਿ ਪੂਰੀ ਦੁਨੀਆ ਜੇਕਰ ਜੀਵਨ ਦੀ ਸਾਥਰਕਤਾ ਨੂੰ ਸਮਝਣਾ ਚਾਹੇ ਤਾਂ ਗੁਰੂਆਂ ਦੇ ਜੀਵਨ ਨੂੰ ਵੇਖ ਕੇ ਆਸਾਨੀ ਨਾਲ ਸਮਝ ਵੀ ਸਕਦੀ ਹੈ। ਉਨ੍ਹਾਂ ਦੇ ਜੀਵਨ ਵਿਚ ਤਿਆਗ ਸੀ। ਉਨ੍ਹਾਂ ਦੇ ਜੀਵਨ ਵਿਚ ਗਿਆਨ ਵੀ ਸੀ, ਪ੍ਰਕਾਸ਼ ਵੀ ਸੀ ਅਤੇ ਰੂਹਾਨੀ ਉੱਚਾਈ ਵੀ ਸੀ। ਉਨ੍ਹਾਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਸਮਾਨਤਾ, ਤਿਆਗ ਦਾ ਮੰਤਰ ਸਾਨੂੰ ਦਿੱਤਾ ਹੈ। ਇਨ੍ਹਾਂ ਮੰਤਰਾਂ ਨੂੰ ਖ਼ੁਦ ਜਿਊਣਾ ਅਤੇ ਜਨ-ਜਨ ਤੱਕ ਪਹੁੰਚਾਉਣਾ ਹੀ ਸਾਡੇ ਸਾਰਿਆਂ ਦਾ ਕਰਤੱਵ ਹੈ। ਪ੍ਰਧਾਨ ਮੰਤਰੀ ਨੇ ਸਾਲ ਭਰ ਹੋਣ ਵਾਲੇ ਆਯੋਜਨਾਂ ਅਤੇ ਪ੍ਰੋਗਰਾਮਾਂ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜੇ ਜਾਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਸ ਤੋਂ ਨਵੀਂ ਪੀੜ੍ਹੀ ਨੂੰ ਪ੍ਰੇਰਣਾ ਮਿਲੇਗੀ।
ਮੁੱਖ ਮੰਤਰੀ ਨਾਲ ਬੈਠਕ ’ਚ ਕੋਰੋਨਾ ਦੀ ਭਿਆਨਕ ਸਥਿਤੀ ਅਤੇ ਵੈਕਸੀਨੇਸ਼ਨ ’ਤੇ ਚਰਚਾ
ਨਵੀਂ ਦਿੱਲੀ – ਦੇਸ਼ ਵਿੱਚ ਕੋਰੋਨਾ ਦੀ ਵੱਧਦੀ ਰਫਤਾਰ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰ ਰਹੇ ਹਨ। ਇਸ ਦੌਰਾਨ ਕੋਰੋਨਾ ਦੀ ਭਿਆਨਕ ਸਥਿਤੀ ਅਤੇ ਵੈਕਸੀਨੇਸ਼ਨ ’ਤੇ ਚਰਚਾ ਹੋ ਰਹੀ ਹੈ। ਮੀਟਿੰਗ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕੋਰੋਨਾ ਮਾਮਲੇ ਦੁਬਾਰਾ ਵੱਧ ਰਹੇ ਹਨ। ਅਜਿਹੇ ਵਿੱਚ ਤੱਤਕਾਲ ਉਪਾਅ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ 9 ਕਰੋੜ ਤੋਂ ਜ?ਿਆਦਾ ਦਾ ਟੀਕਾਕਰਣ ਹੋ ਚੁੱਕਾ ਹੈ। 45 ਸਾਲ ਤੋਂ ਜ?ਿਆਦਾ ਉਮਰ ਦੇ ਵਿਅਕਤੀਆਂ ਦਾ ਟੀਕਾਕਰਣ ਜਲਦੀ ਕੀਤਾ ਜਾਵੇ।
ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ ਵਿੱਚ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ਾਮਿਲ ਨਹੀਂ ਹੋ ਰਹੀ ਹਨ। ਕੋਰੋਨਾ ਦੀ ਵਿਗੜਦੀ ਸਥਿਤੀ ਨੂੰ ਵੇਖਦੇ ਹੋਏ ਕਈ ਰਾਜਾਂ ਨੇ ਨਾਈਟ ਕਰਫਿਊ ਲਗਾ ਦਿੱਤਾ ਹੈ। ਇਸ ਵਿੱਚ ਪੀ.ਐੱਮ. ਨਰਿੰਦਰ ਮੋਦੀ ਵੀਡੀਓ ਕਾਨਫਰੰਸਿੰਗ ਦੇ ਜਰੀਏ ਅੱਜ ਪ੍ਰਦੇਸ਼ਾਂ ਅਤੇ ਕੇਂਦਰ ਸ਼ਾਸਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰ ਰਹੇ ਹਨ। ਇਸ ਦੌਰਾਨ ਸਥਿਤੀ ਦੀ ਸਮੀਖਿਆ ਤੋਂ ਬਾਅਦ ਅੱਗੇ ਦੀ ਰਣਨੀਤੀ ਦੀ ਚਰਚਾ ਕਰਣਗੇ।

Leave a Reply

Your email address will not be published. Required fields are marked *