ਅੰਮ੍ਰਿਤਸਰ

ਅੰਮਿ੍ਰਤਸਰ ਦੇ ਮੇਅਰ ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਹੋਈ ਇਕੱਤਰਤਾ

ਅੰਮਿ੍ਰਤਸਰ, 9 ਅਪ੍ਰੈਲ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਅੰਮਿ੍ਰਤਸਰ ਦੇ ਮੇਅਰ ਸ. ਕਰਮਜੀਤ ਸਿੰਘ ਰਿੰਟੂ, ਕਮਿਸ਼ਨਰ ਮੈਡਮ ਕੋਮਲ ਮਿੱਤਲ, ਏ.ਸੀ.ਪੀ ਟ੍ਰੈਫਿਕ ਮੈਡਮ ਬਸੰਤ ਕੌਰ ਅਤੇ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ।

ਮੁਲਾਕਤ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਸ਼ਤਾਬਦੀ ਸਮਾਗਮਾਂ ਸਮੇਂ ਸੰਗਤਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਟ੍ਰੈਫਿਕ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਦੀ ਅਪੀਲ ਕੀਤੀ। ਮੁੱਖ ਸਕੱਤਰ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਅੰਮਿ੍ਰਤਸਰ ਸ਼ਹਿਰ ਦੀਆਂ ਸਰਕਾਰੀ ਇਮਾਰਤਾਂ ’ਤੇ ਲਾਈਟਿੰਗ ਕਰਵਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਨੂੰ ਆਉਂਦੇ ਰਸਤਿਆਂ ਦੀ ਸਾਫ਼ ਸਫ਼ਾਈ ’ਤੇ ਵਿਸ਼ੇਸ਼ ਧਿਆਨ ਦੇਣ ਲਈ ਕਿਹਾ।
ਅੰਮਿ੍ਰਤਸਰ ਦੇ ਮੇਅਰ ਸ. ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਸਾਡੀ ਖੁਸ਼ਕਿਸਮਤੀ ਹੈ ਕਿ ਸ਼ਤਾਬਦੀਆਂ ਸਮਾਗਮਾਂ ਸਮੇਂ ਸਾਨੂੰ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੱਗੀ ਹਰ ਸੇਵਾ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਮੇਅਰ ਸ. ਰਿੰਟੂ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਭਰੋਸਾ ਦਵਾਇਆ ਕਿ ਉਹ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਕਾਰਪੋਰੇਸ਼ਨ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦੇਣਗੇ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਸਮੇਂ ਕਾਰਪੋਰੇਸ਼ਨ ਦੀਆਂ ਸਮੂਹ ਇਮਾਰਤਾਂ ’ਤੇ ਲਾਈਟਿੰਗ ਕਰਵਾਈ ਜਾਵੇਗੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸ. ਕਰਮਜੀਤ ਸਿੰਘ ਰਿੰਟੂ, ਕਮਿਸ਼ਨਰ ਮੈਡਲ ਕੋਮਲ ਮਿੱਤਲ, ਏਸੀਪੀ ਮੈਡਮ ਬਸੰਤ ਕੌਰ ਸਮੇਤ ਹੋਰ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਗੁਰਿੰਦਰ ਸਿੰਘ ਮਥੇਰਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਸੁਪਿ੍ਰੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਮੇਜਰ ਸਿੰਘ, ਐਸਡੀਓ ਨਗਰ ਨਿਗਮ ਸ. ਰਾਜਿੰਦਰ ਸਿੰਘ, ਨਿਗਰਾਨ ਇੰਜੀ: ਅਨੁਰਾਗ ਮਹਾਜਨ ਆਦਿ ਮੌਜੂਦ ਸਨ।

Leave a Reply

Your email address will not be published. Required fields are marked *