ਪਟਿਆਲਾ

ਸੀ.ਐਮ. ਸਿਟੀ ’ਚ 266 ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ !

ਪਟਿਆਲਾ 10 ਅਪ੍ਰੈਲ (ਰਮਨਦੀਪ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਜਿਲੇ ਵਿੱਚ 266 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ੍ਹ ਵਿੱਚ ਪ੍ਰਾਪਤ 5597 ਦੇ ਕਰੀਬ ਰਿਪੋਰਟਾਂ ਵਿਚੋਂ 266 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ੍ਹ ਵਿਚ ਪੋਜਟਿਵ ਕੇਸਾਂ ਦੀ ਗਿਣਤੀ 24,858 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 261 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 21747 ਹੋ ਗਈ ਹੈ। ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2483 ਹੈ।

ਚਾਰ ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 633 ਹੋ ਗਈ ਹੈ। ਜਿਸ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ। ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 266 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 138, ਨਾਭਾ ਤੋਂ 17,ਰਾਜਪੁਰਾ ਤੋਂ 12, ਸਮਾਣਾ ਤੋਂ 13, ਬਲਾਕ ਭਾਦਸੋਂ ਤੋਂ 17, ਬਲਾਕ ਕੌਲੀ ਤੋਂ 19, ਬਲਾਕ ਕਾਲੋਮਾਜਰਾ ਤੋਂ 17, ਬਲਾਕ ਸ਼ੁਤਰਾਣਾਂ ਤੋਂ 07, ਬਲਾਕ ਹਰਪਾਲਪੁਰ ਤੋਂ 06 ਅਤੇ ਬਲਾਕ ਦੁਧਣਸਾਧਾਂ ਤੋਂ 20 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 43 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 223 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।

Leave a Reply

Your email address will not be published. Required fields are marked *