ਪਟਿਆਲਾ

ਦੂਜੇ ਸੂਬਿਆਂ ਤੋਂ ਆ ਰਹੀ ਕਣਕ ਦੀ ਪਟਿਆਲਾ ਪੁਲਿਸ ਨੇ ਮਾਰਕੀਟ ਕਮੇਟੀ ਪਾਸੋਂ ਕਰਵਾਈ ਜਾ ਰਹੀ ਹੈ ਜਾਂਚ !

ਪਟਿਆਲਾ 11 ਅਪ੍ਰੈਲ (ਰਮਨਦੀਪ/ਮਧੂਸਾਰ ਬਿਊਰੋ) ਵਿਕਰਮ ਜੀਤ ਦੁੱਗਲ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਪਟਿਆਲਾ ਨੇ ਇਹ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆਂ ਕਿ ਕਣਕ ਦੀ ਵਾਢੀ ਦੇ ਸੀਜਨ ਦੀ ਸੁਰੂਆਤ ਹੋ ਚੁੱਕੀ ਹੈ। ਜਿਸ ਸਬੰਧੀ ਮੰਡੀਆਂ ਦੀ ਸੁਰੱਖਿਆ ਸਬੰਧੀ ਅਤੇ ਕਣਕ ਦੀ ਫਸਲ ਦੀ ਆਮਦ ਸਬੰਧੀ ਜ਼ਿਲ੍ਹਾ ਦੇ ਸਾਰੇ ਉਪ ਕਪਤਾਨ ਪੁਲਿਸ ਸਬ-ਡਵੀਜਨਾਂ, ਥਾਣਿਆਂ ਅਤੇ ਚੱਕੀਆਂ ਨੂੰ ਜਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਦੁੱਗਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੁੱਝ ਵਿਅਕਤੀਆਂ ਵੱਲੋਂ ਗਲਤ ਤੇ ਗੈਰਕਾਨੂੰਨੀ ਤਰੀਕੇ ਨਾਲ ਬਾਹਰਲੇ ਸੂਬਿਆਂ ਤੋਂ ਕਣਕ ਪੰਜਾਬ ਦੀਆਂ ਮੰਡੀਆਂ ਵਿੱਚ ਸਪਲਾਈ ਕਰਨ ਬਾਰੇ ਇਤਲਾਹ ਪ੍ਰਾਪਤ ਹੋਈ ਹੈ।
ਜਿਸ ਸਬੰਧੀ ਸ੍ਰੀ ਪਲਵਿੰਦਰ ਸਿੰਘ ਚੀਮਾ ਕਪਤਾਨ ਪੁਲਿਸ, (ਟ੍ਰੈਫਿਕ) ਪਟਿਆਲਾ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ। ਜਿਨ੍ਹਾਂ ਦੀ ਸੁਪਰਵੀਜਨ ਵਿੱਚ ਜ?ਿਲਾ ਦੇ ਸਾਰੇ ਥਾਣਿਆਂ ਅਤੇ ਪੁਲਿਸ ਚੌਕੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਸਬੰਧੀ ਸਾਰੇ ਥਾਣੇ ਚੌਕੀਆਂ ਵੱਲੋਂ ਨਾਕਾਬੰਦੀ ਕਰਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਬਾਹਰਲੇ ਸੂਬਿਆਂ ਤੋਂ ਕੋਈ ਵੀ ਗੈਰਕਾਨੂੰਨੀ ਤਰੀਕੇ ਨਾਲ ਕਣਕ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਭੇਜ ਸਕੇ।
ਦੁੱਗਲ ਨੇ ਦੱਸਿਆ ਕਿ ਇਸੇ ਲੜੀ ਵਿੱਚ ਜਸਵਿੰਦਰ ਸਿੰਘ ਟਿਵਾਣਾ, ਪੀ.ਪੀ.ਐਸ. ਉਪ ਕਪਤਾਨ ਪੁਲਿਸ, ਸਰਕਲ ਘਨੌਰ ਦੀ ਰਹਿਨੁਮਾਈ ਹੇਠ ਗੁਰਮੀਤ ਸਿੰਘ ਮੁੱਖ ਅਫਸਰ ਥਾਣਾ ਸੰਭੂ ਨੇ ਸਮੇਤ ਪੁਲਿਸ ਪਾਰਟੀ ਦੌਰਾਨੇ ਨਾਕਾਬੰਦੀ ਸੰਭੂ ਬੈਰੀਅਰ ਤੇ ਕਣਕ ਨਾਲ ਭਰੇ 11 ਟਰੱਕ ਜੋ ਦੁਸਰੇ ਸੂਬਿਆਂ ਤੋਂ ਕਣਕ ਲੈ ਕੇ ਆ ਰਹੇ ਸੀ, ਨੂੰ ਰੋਕਕੇ ਇਨ੍ਹਾਂ ਟਰੱਕਾਂ ਵਿੱਚ ਲੋਡ ਕਣਕ ਦੀਆਂ ਬਿੱਲ/ਬਿਲਟੀਆਂ ਵੈਰੀਫਿਕੇਸਨ ਲਈ ਮਾਰਕੀਟ ਕਮੇਟੀ ਦੇ ਸਪੁਰਦ ਕੀਤੀਆਂ ਹਨ। ਜਿਨ੍ਹਾਂ ਵੱਲੋਂ ਰਿਪੋਰਟ ਆਉਣ ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Leave a Reply

Your email address will not be published. Required fields are marked *