ਮੁੱਖ ਮੰਤਰੀ ਖੱਟੜ ਵੱਲੋਂ ਹਰਿਆਣਾ ਵਿਚ ਨਾਈਟ ਕਰਫਿਊ ਦੇ ਆਦੇਸ਼
ਚੰਡੀਗੜ੍ਹ 12 ਅਪ੍ਰੈਲ (ਮਧੂਸਾਰ ਬਿਊਰੋ) ਇਸ ਸਮੇਂ ਦੀ ਵੱਡੀ ਖਬਰ ਹਰਿਆਣਾ ਤੋਂ ਦੇਖਣ ਤੋਂ ਮਿਲੀ ਹੈ। ਜਿੱਥੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਨਾਈਟ ਕਰਫਿਊ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਹਰਿਆਣਾ ’ਚ ਕੋਰੋਨਾ ਦੇ ਲਗਾਤਾਰ ਵੱਧਦੇ ਕੇਸਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਇਹ ਨਾਈਟ ਕਰਫਿਊ ਅੱਜ ਰਾਤ ਤੋਂ ਹੀ ਲਾਗੂ ਕਰਨ ਦੇ ਉਨ੍ਹਾਂ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਇਹ ਨਾਈਟ ਕਰਫਿਊ ਅੱਜ ਰਾਤ 9 ਵਜੋਂ ਤੋਂ ਸਵੇਰੇ 5 ਵਜੇ ਤੱਕ ਰਹੇਗਾ ।
ਦੱਸ ਦੇਈਏ ਕਿ ਰਾਜ ਵਿੱਚ ਵਧ ਰਹੇ ਕੋਰੋਨਾ ਕੇਸਾਂ ਕਾਰਨ ਅੱਠਵੀਂ ਤੱਕ ਦੇ ਬੱਚਿਆਂ ਨੂੰ 30 ਅਪ੍ਰੈਲ ਤੱਕ ਛੁੱਟੀ ਦੇ ਦਿੱਤੀ ਗਈ ਹੈ। ਗ੍ਰਹਿ ਮੰਤਰੀ ਅਨਿਲ ਵਿਜ ਨੇ ਗ੍ਰਹਿ, ਸਿਹਤ ਅਤੇ ਸਹਿਰੀ ਸਥਾਨਕ ਸੰਸਥਾਵਾਂ ਦੇ ਵਧੀਕ ਮੁੱਖ ਸਕੱਤਰਾਂ ਨੂੰ ਨਿਰਦੇਸ ਦਿੱਤੇ ਹਨ ਕਿ ਉਹ ਹਰਿਆਣਾ ਰਾਜ ਵਿਚ ਮਾਸਕ ਪਹਿਨਣ ਦੇ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ।
ਹਰਿਆਣੇ ’ਚ ਕੋਰੋਨਾ ਵਾਇਰਸ ਦੀ ਸਥਿਤੀ ਬਾਰੇ ਗੱਲ ਕਰੀਏ ਤਾਂ ਹਰ ਦਿਨ ਹਜਾਰਾਂ ਨਵੇਂ ਕੇਸ ਸਾਹਮਣੇ ਆ ਰਹੇ ਹਨ।

