ਪਟਿਆਲਾ

ਅਮਨ ਰਣਜੀਤ ਸਿੰਘ ਨੂੰ ਅੰਤਿਮ ਸਸਕਾਰ ਮੌਕੇ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ

ਪ੍ਰਨੀਤ ਕੌਰ ਦੀ ਤਰਫ਼ੋਂ ਰੀਥ ਰੱਖਕੇ ਸ਼ਰਧਾਂਜਲੀ ਭੇਟ, ਹੋਰ ਸ਼ਖ਼ਸੀਅਤਾਂ ਵੀ ਪੁੱਜੀਆਂ
ਭੁਨਰਹੇੜੀ/ਪਟਿਆਲਾ, 14 ਅਪ੍ਰੈਲ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਬਲਾਕ ਸੰਮਤੀ ਭੁਨਰਹੇੜੀ ਦੇ ਵਾਈਸ ਚੇਅਰਮੈਨ ਸਰਦਾਰ ਅਮਨ ਰਣਜੀਤ ਸਿੰਘ ਗਰੇਵਾਲ (43 ਸਾਲ) ਸਪੁੱਤਰ ਸਵਰਗੀ ਸ. ਉਮਰ ਰਣਜੀਤ ਸਿੰਘ, ਜਿਨ੍ਹਾਂ ਦਾ ਬੀਤੇ ਦਿਨ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ, ਦੀ ਮਿ੍ਰਤਕ ਦੇਹ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਪਿੰਡ ਨੈਣ ਖੁਰਦ ਵਿਖੇ ਪੂਰੀਆਂ ਧਾਰਮਿਕ ਰਹੂ ਰੀਤਾਂ ਮੁਤਾਬਕ ਕਰ ਦਿੱਤਾ ਗਿਆ। ਸਰਦਾਰ ਅਮਨ ਰਣਜੀਤ ਸਿੰਘ ਗਰੇਵਾਲ ਨੂੰ ਅਗਨੀ ਉਨ੍ਹਾਂ ਦੇ ਛੋਟੇ ਭਰਾ ਮੇਹਕ ਰਣਜੀਤ ਸਿੰਘ ਗਰੇਵਾਲ ਨੇ ਦਿਖਾਈ। ਪਰਿਵਾਰਕ ਸੂਤਰਾਂ ਮੁਤਾਬਕ ਫੁੱਲਾਂ ਦੀ ਰਸਮ ਮਿਤੀ 16 ਅਪ੍ਰੈਲ ਸਵੇਰੇ 8 ਵਜੇ ਹੋਵੇਗੀ।

ਸਰਦਾਰ ਅਮਨ ਰਣਜੀਤ ਸਿੰਘ ਗਰੇਵਾਲ ਦੇ ਅੰਤਿਮ ਸਸਕਾਰ ਮੌਕੇ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਦੀ ਤਰਫ਼ੋਂ ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਰੀਥ ਰੱਖੀ। ਜਦੋਂ ਕਿ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ ਨੇ ਰੀਥ ਰੱਖਕੇ ਸ਼ਰਧਾਂਜਲੀ ਅਰਪਿਤ ਕੀਤੀ। ਇਸ ਤੋਂ ਇਲਾਵਾ ਐਮ.ਐਲ.ਏ. ਸਨੌਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਰੀਥ ਰੱਖਕੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਦਿੱਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਡੀ.ਡੀ.ਪੀ.ਓ. ਸੁਰਿੰਦਰ ਸਿੰਘ ਢਿੱਲੋਂ ਵੱਲੋਂ ਰੀਥ ਰੱਖਕੇ ਸ਼ਰਧਾਂਜਲੀ ਦਿੱਤੀ ਗਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਪਟਿਆਲਾ ਦੇ ਚੇਅਰਮੈਨ ਰਤਿੰਦਰਪਾਲ ਸਿੰਘ ਰਿੱਕੀ ਮਾਨ, ਸਕੱਤਰ ਕਾਂਗਰਸ ਕਮੇਟੀ ਜੋਗਿੰਦਰ ਸਿੰਘ ਕਾਕੜਾ, ਬਲਾਕ ਸੰਮਤੀ ਸਨੌਰ ਦੇ ਚੇਅਰਮੈਨ ਅਸ਼ਵਨੀ ਬੱਤਾ, ਡਾ. ਗੁਰਮੀਤ ਸਿੰਘ ਬਿੱਟੂ, ਮਨਿੰਦਰ ਫਰਾਂਸਵਾਲਾ, ਜੋਤੀ ਪ੍ਰਤਾਪਗੜ੍ਹ, ਬੀ.ਡੀ.ਪੀ.ਓ. ਸੁਖਵਿੰਦਰ ਸਿੰਘ ਟਿਵਾਣਾ, ਗੁਰਦੇਵ ਸਿੰਘ ਢਿੱਲੋਂ ਸੁਪਰਡੰਟ, ਹਰਮੀਤ ਸਿੰਘ ਪਠਾਨਮਾਜਰਾ, ਰਣਜੋਧ ਸਿੰਘ ਹਡਾਣਾ, ਇੰਦਰਜੀਤ ਸਿੰਘ ਸੰਧੂ, ਜੀਤ ਸਿੰਘ ਮੀਰਾਂਪੁਰ ਚੇਅਰਮੈਨ, ਬਲਵਿੰਦਰ ਸਿੰਘ ਕਰਤਾਰਪੁਰ ਆਦਿ ਨੇ ਰੀਥ ਰੱਖ ਕੇ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ ਡੀ.ਐਸ.ਪੀ. ਦਿਹਾਤੀ ਅਜੈ ਪਾਲ ਸਿੰਘ, ਪ੍ਰਭਜਿੰਦਰ ਸਿੰਘ ਬਚੀ, ਹਰਜੀਤ ਸਿੰਘ ਨੰਬਰਦਾਰ, ਤਿਲਕ ਰਾਜ ਸ਼ਰਮਾ, ਜਰਨੈਲ ਸਿੰਘ ਚੂੰਹਟ, ਨਰਿੰਦਰ ਸ਼ਰਮਾ, ਦੇਬਣ ਹਾਜੀਪੁਰ ਸਮੇਤ ਵੱਡੀ ਗਿਣਤੀ ਸਿਆਸੀ, ਧਾਰਮਿਕ, ਸਮਾਜਿਕ ਅਤੇ ਹੋਰ ਵਰਗਾਂ ਦੇ ਆਗੂ ਤੇ ਸ਼ਖ਼ਸੀਅਤਾਂ ਨੇ ਵੀ ਗਰੇਵਾਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Leave a Reply

Your email address will not be published. Required fields are marked *