ਪੰਜਾਬਪਟਿਆਲਾ

338 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ, ਪੰਜ ਦੀ ਮੌਤ !

ਪਟਿਆਲਾ, 15 ਅਪ੍ਰੈਲ  (ਰਮਨਦੀਪ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਜਿਲੇ ਵਿੱਚ 338 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ।

ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3487 ਦੇ ਕਰੀਬ ਰਿਪੋਰਟਾਂ ਵਿਚੋਂ 338 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 26,339 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 311 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ. ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 23066 ਹੋ ਗਈ ਹੈ. ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2621 ਹੈ. ਪੰਜ ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 657 ਹੋ ਗਈ ਹੈ. ਜਿਸ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ.
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 338 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 205, ਨਾਭਾ ਤੋਂ 35, ਰਾਜਪੁਰਾ ਤੋਂ 36, ਸਮਾਣਾ ਤੋਂ 04, ਬਲਾਕ ਭਾਦਸੋ ਤੋਂ 14, ਬਲਾਕ ਕੌਲੀ ਤੋਂ 19, ਬਲਾਕ ਕਾਲੋਮਾਜਰਾ ਤੋਂ 10, ਬਲਾਕ ਸ਼ੁਤਰਾਣਾਂ ਤੋਂ 06, ਬਲਾਕ ਹਰਪਾਲਪੁਰ ਤੋਂ 06, ਬਲਾਕ ਦੁਧਣ ਸਾਧਾਂ ਤੋਂ 03 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 31 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 307 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।    

Leave a Reply

Your email address will not be published. Required fields are marked *