ਪਟਿਆਲਾ

ਪੰਜਾਬ ਏਅਰ ਸੁਕਾਡਰਨ ਐਨ.ਸੀ.ਸੀ. ਵੱਲੋਂ ਖ਼ੂਨਦਾਨ ਕੈਂਪ

ਪਟਿਆਲਾ, 17 ਅਪ੍ਰੈਲ (ਮਧੂਸਾਰ ਬਿਊਰੋ) 3 ਪੰਜਾਬ ਏਅਰ ਸੁਕਾਡਰਨ ਐਨ. ਸੀ. ਸੀ ਵੱਲੋਂ ਐਨ. ਸੀ. ਸੀ ਪਟਿਆਲਾ ਦੇ ਕਮਾਂਡਿੰਗ ਅਫ਼ਸਰ ਗਰੁੱਪ ਕੈਪਟਨ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਇੱਥੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ‘ਚ ਯੂਨਿਟ ਦੇ 30 ਕੈਡਿਟਾਂ ਨੇ ਖ਼ੂਨਦਾਨ ਕੀਤਾ। ਸਰਕਾਰੀ ਰਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਤੋਂ ਡਾ. ਪਿ੍ਰਅੰਕਾ ਦੀ ਰਹਿਨੁਮਾਈ ਹੇਠ ਖ਼ੂਨ ਇਕੱਤਰ ਕੀਤਾ। ਇਸ ਮੌਕੇ ਭਾਸ਼ਾ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਆਪਣਾ ਸਹਿਯੋਗ ਤੇ ਯੋਗਦਾਨ ਦਿੱਤਾ ।

ਇਸ ਮੌਕੇ ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਨੇ ਖ਼ੂਨਦਾਨੀਆਂ ਨੂੰ ਸਨਮਾਨਤ ਕੀਤਾ ਅਤੇ ਖ਼ੂਨਦਾਨ ਨੂੰ ਮਹਾਨ ਦਾਨ ਦੱਸਦਿਆਂ ਖ਼ੂਨਦਾਨੀਆਂ ਦੀ ਸ਼ਲਾਘਾ ਕਰਕੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ। ਕੰਮਾਡਿਗ ਅਫ਼ਸਰ ਸ੍ਰੀ ਸ਼ਰਮਾ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਨੇ ਸਾਲ 1997 ‘ਚ 100 ਫ਼ੀਸਦੀ ਸਵੈ-ਇੱਛਾ ਖ਼ੂਨਦਾਨ ਦੀ ਨੀਂਹ ਰੱਖੀ ਸੀ ਜਿਸ ਕਾਰਨ ਅੱਜ ਵਿਸ਼ਵ ਦੇ 124 ਦੇਸ਼ਾਂ ‘ਚ ਸਵੈ-ਇੱਛਾ ਖ਼ੂਨਦਾਨ ਨੂੰ ਉਤਸ਼ਾਹਿਤ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਖ਼ੂਨਦਾਨ ਹੀ ਜ਼ਿੰਦਗੀ ਤੇ ਮੌਤ ਦਰਮਿਆਨ ਜੂਝ ਰਹੇ ਕਿਸੇ ਵਿਅਕਤੀ ਦੀ ਜ਼ਿੰਦਗੀ ਬਣਾਉਣ ਲਈ ਵਰਦਾਨ ਸਾਬਤ ਹੁੰਦਾ ਹੈ, ਇਸ ਲਈ ਸਾਨੂੰ ਸਭ ਨੂੰ ਸਵੈਇਛਤ ਖ਼ੂਨਦਾਨ ਲਈ ਅੱਗੇ ਆਉਣਾ ਚਾਹੀਦਾ ਹੈ।

Leave a Reply

Your email address will not be published. Required fields are marked *