ਕੋਮ਼ਾਤ੍ਰੀਦੇਸ਼-ਵਿਦੇਸ਼

ਅਮਰੀਕਾ : ‘ਫੇਡਐਕਸ’ ਕੰਪਲੈਕਸ ’ਚ ਗੋਲੀਬਾਰੀ, ਸਿੱਖਾਂ ਸਮੇਤ 8 ਜਣਿਆਂ ਦੀ ਮੌਤ !

ਵਾਸ਼ਿੰਗਟਨ/ਕੈਲੀਫੋਰਨੀਆ 17 ਅਪ੍ਰੈਲ (ਮਧੂਸਾਰ ਬਿਊਰੋ) ਅਮਰੀਕਾ ਦੇ ਇੰਡੀਆਨਾ ਸੂਬੇ ਵਿਚ ‘ਫੇਡਐਕਸ’ ਕੰਪਨੀ ਦੇ ਇਕ ਕੰਪਲੈਕਸ ਵਿਚ ਗੋਲੀਬਾਰੀ ਦੀ ਘਟਨਾ ਵਿਚ ਸਿੱਖ ਭਾਈਚਾਰੇ ਦੇ 4 ਵਿਅਕਤੀਆਂ ਸਮੇਤ ਘੱਟ ਤੋਂ ਘੱਟ 8 ਲੋਕਾਂ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖ਼ਮੀ ਹੋ ਗਏ। ਭਾਈਚਾਰੇ ਦੇ ਨੇਤਾਵਾਂ ਨੇ ਇਹ ਜਾਣਕਾਰੀ ਦਿੱਤੀ। ਬੰਦੂਕਧਾਰੀ ਹਮਲਾਵਰ ਦੀ ਪਛਾਣ ਇੰਡੀਆਨਾ ਦੇ 19 ਸਾਲਾ ਬ੍ਰੇਂਡਨ ਸਕਾਟ ਹੋਲ ਦੇ ਰੂਪ ਵਿਚ ਕੀਤੀ ਗਈ ਹੈ, ਜਿਸ ਨੇ ਇੰਡੀਆਨਾਪੋਲਿਸ ਵਿਚ ਸਥਿਤ ਫੇਡਐਕਸ ਕੰਪਨੀ ਦੇ ਕੰਪਲੈਕਸ ਵਿਚ ਵੀਰਵਾਰ ਦੇਰ ਰਾਤ ਗੋਲੀਬਾਰੀ ਕਰਨ ਦੇ ਬਾਅਦ ਕਥਿਤ ਤੌਰ ’ਤੇ ਖ਼ੁਦ ਨੂੰ ਗੋਲੀ ਮਾਰ ਲਈ।

ਡਿਲਿਵਰੀ ਸੇਵਾ ਪ੍ਰਦਾਤਾ ਕੰਪਨੀ ਦੇ ਇਸ ਕੰਪਲੈਕਸ ਵਿਚ ਕੰਮ ਕਰਨ ਵਾਲੇ 90 ਫ਼ੀਸਦੀ ਤੋਂ ਜ਼ਿਆਦਾ ਕਰਚਮਾਰੀ ਭਾਰਤੀ ਮੂਲ ਦੇ ਅਮਰੀਕੀ ਨਾਗਰਿਕ ਦੱਸੇ ਜਾਂਦੇ ਹਨ, ਜਿਨ੍ਹਾਂ ਵਿਚ ਜ਼ਿਆਦਾਤਰ ਸਿੱਖ ਭਾਈਚਾਰੇ ਦੇ ਹਨ। ਸਿੱਖ ਭਾਈਚਾਰੇ ਦੇ ਨੇਤਾ ਗੁਰਿੰਦਰ ਸਿੰਘ ਖਾਲਸਾ ਨੇ ਫੇਡਐਕਸ ਕੰਪਲੈਕਸ ਦੇ ਕਰਮਚਾਰੀਆ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਦੇ ਬਾਅਦ ਕਿਹਾ, ‘ਇਹ ਬੇਹੱਦ ਦੁਖ਼ਦ ਹੈ। ਇਸ ਤ੍ਰਾਸਦ ਘਟਨਾ ਨਾਲ ਸਿੱਖ ਭਾਈਚਾਰਾ ਦੁਖੀ ਹੈ।’ ਸ਼ੁੱਕਰਵਾਰ ਦੇ ਰਾਤ ਮੇਰੀਅਤ ਕਾਉਂਟੀ ਕੋਰੋਨਰ ਦਫ਼ਤਰ ਅਤੇ ਇੰਡੀਆਨਾਪੋਲਿਸ ਮੈਟਰੋਪੋਲਿਟਨ ਪੁਲਸ ਵਿਭਾਗ (ਆਈ.ਐਮ.ਪੀ.ਡੀ.) ਨੇ ਮਿ੍ਰਤਕਾਂ ਦੇ ਨਾਮ ਦਾ ਖ਼ੁਲਾਸਾ ਕੀਤਾ। ਮਿ੍ਰਤਕਾਂ ਵਿਚ ਅਮਰਜੀਤ ਜੋਹਲ (66), ਜਸਵਿੰਦਰ ਕੌਰ (64), ਅਮਰਜੀਤ (48) ਅਤੇ ਜਸਵਿੰਦਰ ਸਿੰਘ (68) ਸ਼ਾਮਲ ਹਨ। ਆਈ.ਐਮ.ਪੀ.ਡੀ. ਨੇ ਕਿਹਾ ਕਿ ਸਿੱਖ ਭਾਈਚਾਰੇ ਦੇ ਇਕ ਹੋਰ ਵਿਅਕਤੀ ਹਰਪ੍ਰੀਤ ਸਿੰਘ ਗਿੱਲ (45) ਨੂੰ ਅੱਖ ਕੋਲ ਗੋਲੀ ਲੱਗੀ ਹੈ ਅਤੇ ਅਜੇ ਉਹ ਹਸਪਤਾਲ ਵਿਚ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਇਸ ਘਟਨਾ ’ਤੇ ਸੋਗ ਪ੍ਰਗਟ ਕੀਤਾ ਹੈ।
ਜਾਣਕਾਰੀ ਮੁਤਾਬਿਕ ਗੋਲੀਬਾਰੀ ਦੀ ਘਟਨਾ ’ਚ ਜ਼ਖਮੀ ਹੋਇਆ ਇਕ ਨੌਜਵਾਨ ਹਰਪ੍ਰੀਤ ਸਿੰਘ ਗਿੱਲ ਅੰਮਿ੍ਰਤਸਰ ਦੇ ਪਿੰਡ ਜਗਦੇਵ ਕਲਾਂ ਦਾ ਰਹਿਣ ਵਾਲਾ ਹੈ। ਸ਼ਿਕਾਗੋ ‘ਚ ਸਾਡਾ ਕੌਂਸਲੇਟ ਜਨਰਲ ਤੇ ਇੰਡੀਆਨਾਪੋਲਿਸ ’ਚ ਸਥਾਨਕ ਅਧਿਕਾਰੀਆਂ ਦੇ ਨਾਲ-ਨਾਲ ਭਾਈਚਾਰਕ ਆਗੂਆਂ ਦੇ ਸੰਪਰਕ ’ਚ ਹਨ। ਸਾਰਿਆਂ ਨੂੰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ‘ਚ ਪੂਰਾ ਸਾਥ ਦਿੱਤਾ ਜਾਵੇਗਾ।

Leave a Reply

Your email address will not be published. Required fields are marked *