ਪਟਿਆਲਾ

ਸਕੱਤਰ ਸਕੂਲ ਸਿੱਖਿਆ ਨੇ ਰਿਲੀਜ ਕੀਤਾ ਪਟਿਆਲਾ ਜਿਲ੍ਹੇ ਦੇ ਸਰਕਾਰੀ ਸਕੂਲਾਂ ਦਾ ਕੈਲੰਡਰ

ਪਟਿਆਲਾ 19 ਅਪ੍ਰੈਲ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਰਕਾਰੀ ਸਕੂਲਾਂ ਦੀ ਬਦਲੀ ਹੋਈ ਨੁਹਾਰ ਨੂੰ ਪੇਸ ਕਰਦਾ ਪਟਿਆਲੇ ਜਿਲ੍ਹੇ ਦੇ ਸਕੂਲਾਂ ਦਾ ਕੈਲੰਡਰ ਅੱਜ ਸਕੱਤਰ ਸਕੂਲ ਸਿੱਖਿਆ ਕਿ੍ਰਸਨ ਕੁਮਾਰ ਨੇ ਰਿਲੀਜ ਕੀਤਾ। ਸਕੱਤਰ ਨੇ ਜਿਲ੍ਹਾ ਸਿੱਖਿਆ ਅਫਸਰ (ਸੈ. ਤੇ ਐਲੀ. ਸਿੱਖਿਆ) ਪਟਿਆਲਾ ਦੀ ਟੀਮ ਨੂੰ ਉਕਤ ਕੈਲੰਡਰ ਤਿਆਰ ਕਰਨ ਲਈ ਵਧਾਈ ਦਿੱਤੀ ਅਤੇ ਸਲਾਘਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਸਰਗਰਮੀਆਂ, ਪ੍ਰਾਪਤੀਆਂ ਤੇ ਸਹੂਲਤਾਂ ਨੂੰ ਘਰ-ਘਰ ਪਹੁੰਚਾਉਣ ਲਈ ਕੈਲੰਡਰ, ਰਸਾਲੇ, ਪੋਸਟਰ ਤੇ ਈ-ਪ੍ਰਾਸਪੈਕਟਸ ਤਿਆਰ ਕੀਤੇ ਜਾ ਰਹੇ ਹਨ। ਜੋ ਬਹੁਤ ਹੀ ਸਿਰਜਣਾਮਕ ਤੇ ਉਸਾਰੂ ਕਾਰਜ ਹੈ।

ਸਕੱਤਰ ਨੇ ਕਿਹਾ ਕਿ ਇਸ ਵੇਲੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ ਸਿਖਰ ‘ਤੇ ਪੁੱਜ ਚੁੱਕੀ ਹੈ, ਜਿਸ ਲਈ ਕੈਲੰਡਰ, ਰਿਸਾਲੇ ਤੇ ਪੋਸਟਰ ਬਹੁਤ ਸਹਾਈ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਜਿੱਥੇ ਆਪਣੇ ਵਿਦਿਆਰਥੀਆਂ ਨੂੰ ਵਧੀਆ ਮਾਹੌਲ ‘ਚ ਗੁਣਵੱਤਾ ਵਾਲੀ ਸਿੱਖਿਆ ਦੇ ਰਹੇ ਹਨ, ਉੱਥੇ ਸਕੂਲਾਂ ਦੀਆਂ ਖੂਬੀਆਂ ਬਾਰੇ ਵੀ ਲੋਕਾਂ ਨੂੰ ਦੱਸ ਰਹੇ ਹਨ।
ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ (ਐਲੀ. ਸਿੱ.) ਇੰਜੀ. ਅਮਰਜੀਤ ਸਿੰਘ, ਨੈਸਨਲ ਐਵਾਰਡੀ ਪਿ੍ਰੰ. ਤੋਤਾ ਸਿੰਘ ਚਹਿਲ, ਮੀਡੀਆ ਕੋਆਰਡੀਨੇਟਰ ਡਾ. ਸੁਖਦਰਸਨ ਸਿੰਘ ਚਹਿਲ ਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਕੋਆਰਡੀਨੇਟਰ ਰਾਜਵੰਤ ਸਿੰਘ ਹਾਜਰ ਸਨ। ਡੀ.ਈ.ਓ. (ਐਲੀ. ਸਿੱ.) ਇੰਜੀ. ਅਮਰਜੀਤ ਸਿੰਘ ਨੇ ਸਕੱਤਰ ਸਕੂਲ ਸਿੱਖਿਆ ਵੱਲੋਂ ਹੱਲਾਸੇਰੀ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਹ ਕੈਲੰਡਰ ਜਿਲ੍ਹੇ ਦੇ ਹਰ ਸਕੂਲ ਅਤੇ ਮੋਹਤਬਰ ਵਿਅਕਤੀ ਤੱਕ ਪਹੁੰਚਾਇਆ ਜਾਵੇਗਾ। ਉਕਤ ਕੈਲੰਡਰ ਰਿਲੀਜ ਕਰਨ ਲਈ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਪਟਿਆਲਾ ਹਰਿੰਦਰ ਕੌਰ ਨੇ ਸਿੱਖਿਆ ਸਕੱਤਰ ਦਾ ਧੰਨਵਾਦ ਕੀਤਾ।  

Leave a Reply

Your email address will not be published. Required fields are marked *