ਦੀਪ ਸਿੱਧੂ ਨੂੰ 14 ਦਿਨਾਂ ਦੀ ਮਿਲੀ ਨਿਆਇਕ ਹਿਰਾਸਤ !
ਨਵੀਂ ਦਿੱਲੀ 19 ਅਪ੍ਰੈਲ (ਮਧੂਸਾਰ ਬਿਊਰੋ) ਦਿੱਲੀ ਲਾਲ ਕਿਲ੍ਹਾ ਹਿੰਸਾ ਮਾਮਲੇ ’ਚ ਦੀਪ ਸਿੱਧੂ ਖ਼ਿਲਾਫ਼ ਦੂਜੀ ਐੱਫ.ਆਈ.ਆਰ. ਨੂੰ ਲੈ ਕੇ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ’ਚ ਅੱਜ ਯਾਨੀ ਸੋਮਵਾਰ ਨੂੰ ਸੁਣਵਾਈ ਹੋਈ।
ਦਾਲਤ ਨੇ ਦਿੱਲੀ ਪੁਲਸ ਵਲੋਂ 4 ਦਿਨਾਂ ਦੀ ਪੁਲਸ ਰਿਮਾਂਡ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ। ਕੋਰਟ ਨੇ ਦੀਪ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਹੈ। ਹੁਣ ਦੀਪ ਸਿੱਧੂ ਦੀ ਜ਼ਮਾਨਤ ’ਤੇ 23 ਅਪ੍ਰੈਲ ਨੂੰ ਫੈਸਲਾ ਹੋਵੇਗਾ। ਦੱਸਣਯੋਗ ਹੈ ਕਿ ਐਤਵਾਰ ਨੂੰ ਸੁਣਵਾਈ ਦੌਰਾਨ ਕੋਈ ਫ਼ੈਸਲਾ ਨਹੀਂ ਸੁਣਾਇਆ ਗਿਆ ਜਿਸ ਤੋਂ ਬਾਅਦ ਅਦਾਲਤ ਨੇ ਅੱਜ ਯਾਨੀ 19 ਅਪ੍ਰੈਲ ਨੂੰ ਸੁਣਵਾਈ ਕਰਨ ਦਾ ਫ਼ੈਸਲਾ ਲਿਆ ਸੀ। ਦਿੱਲੀ ਪੁਲਸ ਨੇ ਕੋਰਟ ’ਚ ਦੀਪ ਸਿੱਧੂ ਦੀ ਚਾਰ ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ।

