ਦੇਸ਼-ਵਿਦੇਸ਼ਪੰਜਾਬ

ਮੋਦੀ ਸਰਕਾਰ ਦਾ ਵੱਡਾ ਫੈਸਲਾ, 1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਲੱਗੇਗੀ ਵੈਕਸੀਨ

ਨਵੀਂ ਦਿੱਲੀ 19 ਅਪ੍ਰੈਲ (ਮਧੂਸਾਰ ਬਿਊਰੋ) ਕੋਰੋਨਾ ਦੇ ਵੱਧਦੇ ਮਾਮਲਿਆਂ ਵਿਚਾਲੇ ਮੋਦੀ ਸਰਕਾਰ ਨੇ ਅੱਜ ਵੱਡਾ ਫੈਸਲਾ ਲਿਆ ਹੈ। ਇਸ ਮੁਤਾਬਕ, ਇੱਕ ਮਈ ਤੋਂ 18 ਸਾਲ ਤੋਂ ਜ਼ਿਆਦਾ ਉਮਰ ਦੇ ਸਾਰੇ ਲੋਕਾਂ ਨੂੰ ਕੋਰੋਨਾ ਦੀ ਵੈਕਸੀਨ ਲਗਾਈ ਜਾਵੇਗੀ।

ਪੀ.ਐੱਮ. ਮੋਦੀ ਨੇ ਇੱਕ ਬੈਠਕ ਤੋਂ ਬਾਅਦ ਇਹ ਅਹਿਮ ਫੈਸਲਾ ਲਿਆ ਹੈ। ਪੀ.ਐੱਮ. ਮੋਦੀ ਨੇ ਕਿਹਾ ਕਿ ਪਿਛਲੇ ਇੱਕ ਸਾਲ ਤੋਂ ਸਰਕਾਰ ਪੂਰੀ ਕੋਸ਼ਿਸ਼ ਕਰ ਰਹੀ ਹੈ ਕਿ ਦੇਸ਼ ਵਿੱਚ ਜ?ਿਆਦਾ ਤੋਂ ਜ?ਿਆਦਾ ਲੋਕਾਂ ਨੂੰ ਵੈਕਸੀਨ ਦੀ ਡੋਜ ਦਿੱਤੀ ਜਾਵੇ। ਇਸ ’ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 4:30 ਵਜੇ ਵੀਡੀਓ ਕਾਨਫਰੰਸਿੰਗ ਦੇ ਜਰੀਏ ਕੋਰੋਨਾ ਦੀ ਸਥਿਤੀ ’ਤੇ ਦੇਸ਼ਭਰ ਦੇ ਪ੍ਰਮੁੱਖ ਡਾਕਟਰਾਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਸ਼ਾਮ 6 ਵਜੇ ਦੇਸ਼ ਦੀ ਚੋਟੀ ਫਾਰਮਾ ਕੰਪਨੀਆਂ ਨਾਲ ਇੱਕ ਵੀਡੀਓ ਕਾਨਫਰੰਸ ਵੀ ਕਰਣਗੇ। ਹਰ ਦਿਨ ਰਿਕਾਰਡ ਤੋਡ ਰਹੇ ਨਵੇਂ ਮਾਮਲਿਆਂ  ਵਿਚਾਲੇ ਇਹ ਬੈਠਕ ਹੋਈ ਹੈ।

Leave a Reply

Your email address will not be published. Required fields are marked *