400 ਸਾਲਾ ਪ੍ਰਕਾਸ਼ ਗੁਰਪੁਰਬ ਸਤਾਬਦੀ ਨੂੰ ਸਮਰਪਿਤ ਵਿਛਾਏ ਸਜਾਵਟੀ ਕਾਰਪੇਟ
ਪਟਿਆਲਾ 21 ਅਪ੍ਰੈਲ (ਮਧੂਸਾਰ ਬਿਊਰੋ) 400 ਸਾਲਾ ਪ੍ਰਕਾਸ਼ ਗੁਰਪੁਰਬ ਸ਼ਤਾਬਦੀ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਗੁਰੂ ਦਰਬਾਰ ’ਚ ਸਜਾਵਟੀ ਕਾਰਪੇਟ ਵਿਛਾਏ ਗਏ। ਸਜਾਵਟੀ ਕਾਰਪੇਟਾਂ ਨੂੰ ਵਿਛਾਏ ਜਾਣ ਦੀ ਸ਼ੁਰੂਆਤ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਕੀਤੀ ਗਈ।
ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ 400 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੰਗਤਾਂ ਵੱਲੋਂ ਵੱਡਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਸਤਾਬਦੀ ਨੂੰ ਸਮਰਪਿਤ ਲਗਾਤਾਰ ਚੱਲ ਰਹੇ ਧਾਰਮਕ ਸਮਾਗਮਾਂ ਨੂੰ ਵਿਲੱਖਣ ਦਿੱਖ ਪ੍ਰਦਾਨ ਕਰਨ ਲਈ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰੂ ਸਾਹਿਬ ਦੇ ਦਰਬਾਰ ’ਚ ਨਵੇਂ ਸਜਾਵਟੀ ਕਾਰਪੇਟ ਵਿਛਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ 1 ਮਈ ਨੂੰ ਸੰਗਤਾਂ ਦੇ ਸਹਿਯੋਗ ਨਾਲ ਪੂਰੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਵੀ ਕੀਤੀ ਕਿ ਧਾਰਮਕ ਸਮਾਗਮ ’ਚ ਆਪਣਾ ਵੱਡਮੁੱਲਾ ਯੋਗਦਾਨ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਅਮਰਪਾਲ ਸਿੰਘ ਤੋਂ ਇਲਾਵਾ ਸ਼ੋਮਣੀ ਕਮੇਟੀ ਅਧਿਕਾਰੀ ਅਤੇ ਸਟਾਫ ਵੀ ਹਾਜ਼ਰ ਸਨ।

